Share on Facebook Share on Twitter Share on Google+ Share on Pinterest Share on Linkedin ਸ਼ਹੀਦ ਭਾਈ ਜੈਤਾ ਜੀ ਖੋਜ ਮਿਸ਼ਨ ਦੀ ਚੋਣ: ਜਸਵੀਰ ਸਿੰਘ ਨੂੰ ਪ੍ਰਧਾਨ ਥਾਪਿਆ ਨਬਜ਼-ਏ-ਪੰਜਾਬ, ਮੁਹਾਲੀ, 25 ਅਗਸਤ: ਸ਼ਹੀਦ ਬਾਬਾ ਜੀਵਨ ਸਿੰਘ (ਸ਼ਹੀਦ ਭਾਈ ਜੈਤਾ ਜੀ ਖੋਜ ਮਿਸ਼ਨ ਮੁਹਾਲੀ) ਦਾ ਆਮ ਇਜਲਾਸ ਐਤਵਾਰ ਨੂੰ ਇੱਥੋਂ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਫੇਜ਼-3ਏ ਵਿਖੇ ਹੋਇਆ। ਇਸ ਸਬੰਧੀ ਜਨਰਲ ਸਕੱਤਰ ਵੱਲੋਂ ਪਬਲਿਕ ਨੋਟਿਸ ਬੀਤੀ 18 ਅਗਸਤ ਨੂੰ ਜਾਰੀ ਕੀਤਾ ਗਿਆ ਸੀ। ਸਟੇਜ ਸਕੱਤਰ ਮਹਿੰਦਰ ਸਿੰਘ ਨੇ ਸਵਾ 11 ਵਜੇ ਹਾਊਸ ਦੀ ਕਾਰਵਾਈ ਸ਼ੁਰੂ ਕੀਤੀ। ਹਾਜ਼ਰ ਸੰਗਤ ਵੱਲੋਂ ਅੱਜ ਹੀ ਕਾਰਜਕਾਰਨੀ ਕਮੇਟੀ ਦੀ ਨਵੀਂ ਚੋਣ ਕਰਨ ਦਾ ਸੁਝਾਅ ਦਿੱਤਾ ਗਿਆ ਅਤੇ ਸੰਗਤ ਦੇ ਸਮੂਹ ਨੇ ਡੀਡੀਪੀਓ (ਸੇਵਾਮੁਕਤ) ਕੁਲਵੰਤ ਸਿੰਘ ਨੂੰ ਚੋਣ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਪ੍ਰਜਾਈਡਿੰਗ ਅਫ਼ਸਰ ਨਿਯੁਕਤ ਕਰਨ ਦਾ ਫ਼ੈਸਲਾ ਲਿਆ। ਇਸ ਮੌਕੇ ਹਾਜ਼ਰ ਸੰਗਤ ਵੱਲੋਂ ਸ਼ਹੀਦ ਭਾਈ ਜੈਤਾ ਜੀ ਖੋਜ ਮਿਸ਼ਨ ਮੁਹਾਲੀ ਦੇ ਨਵੇਂ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ। ਇਸ ਮੌਕੇ ਜਸਵੀਰ ਸਿੰਘ ਨੂੰ ਪ੍ਰਧਾਨ, ਮੰਗਤ ਸਿੰਘ ਨੂੰ ਜਨਰਲ ਸਕੱਤਰ, ਰਾਜਵਿੰਦਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਅਮਰੀਕ ਸਿੰਘ ਤੇ ਗੁਰਪ੍ਰੀਤ ਸਿੰਘ ਕੰਧੋਲਾ ਨੂੰ ਮੀਤ ਪ੍ਰਧਾਨ, ਮਹਿੰਦਰ ਸਿੰਘ ਨੂੰ ਸੰਯੁਕਤ ਸਕੱਤਰ, ਸਿੱਖਿਆ ਬੋਰਡ ਦੇ ਮੁਲਾਜ਼ਮ ਆਗੂ ਹਰਦੀਪ ਸਿੰਘ ਨੂੰ ਪ੍ਰੈੱਸ ਸਕੱਤਰ, ਸੁਰਿੰਦਰ ਸਿੰਘ ਨੂੰ ਪ੍ਰਚਾਰਕ ਸਕੱਤਰ ਚੁਣਿਆ ਗਿਆ। ਅਖੀਰ ਵਿੱਚ ਨਵੇਂ ਚੁਣੇ ਗਏ ਪ੍ਰਧਾਨ ਜਸਵੀਰ ਸਿੰਘ ਨੇ ਸਮੂਹ ਸੰਗਤ ਦਾ ਧੰਨਵਾਦ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ