nabaz-e-punjab.com

ਨਿਊ ਮਾਡਰਨ ਰੈਜ਼ੀਡੈਂਟ ਵੈਲਫੇਅਰ ਸੁਸਾਇਟੀ ਦੇ ਅਹੁਦੇਦਾਰਾਂ ਦੀ ਚੋਣ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਦਸੰਬਰ:
ਨਿਊ ਮਾਡਰਨ ਰੈਜ਼ੀਡੈਂਟ ਵੈਲਫੇਅਰ ਸੁਸਾਇਟੀ (10 ਮਰਲਾ) ਫੇਜ਼-3ਬੀ2 ਦੀ ਸਾਂਝੀ ਮੀਟਿੰਗ ਇੱਥੋਂ ਦੇ ਪਾਰਕ ਨੰਬਰ-40 ਵਿੱਚ ਹੋਈ। ਜਿਸ ਵਿੱਚ ਸ਼ਹਿਰ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ’ਤੇ ਚਰਚਾ ਕੀਤੀ ਗਈ। ਇਹ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਬੁਲਾਰੇ ਨੇ ਦੱਸਿਆ ਕਿ ਮੀਟਿੰਗ ਵਿੱਚ ਸਰਬਸੰਮਤੀ ਨਾਲ ਸੁਸਾਇਟੀ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਜਿਸ ਵਿੱਚ ਅਰਜਨ ਸਿੰਘ ਸ਼ੇਰਗਿੱਲ ਨੂੰ ਸਰਪ੍ਰਸਤ ਐਲਾਨਿਆ ਗਿਆ ਜਦੋਂਕਿ ਜਸਵਿੰਦਰ ਸਿੰਘ ਨੂੰ ਦੁਬਾਰਾ ਪ੍ਰਧਾਨ ਚੁਣਿਆ ਗਿਆ। ਭਗਤ ਸਿੰਘ ਨੂੰ ਜਨਰਲ ਸਕੱਤਰ ਅਤੇ ਕੇ.ਕੇ. ਕਪੂਰ ਨੂੰ ਵਿੱਤ ਸਕੱਤਰ ਨਾਮਜ਼ਦ ਕੀਤਾ ਗਿਆ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਜਲਦੀ ਹੀ ਸਥਾਨਕ ਲੋਕਾਂ ਦੇ ਇਕ ਉੱਚ ਪੱਧਰੀ ਵਫ਼ਦ ਨੂੰ ਲੈ ਕੇ ਮੁਹਾਲੀ ਨਗਰ ਨਿਗਮ ਦੇ ਮੇਅਰ ਅਤੇ ਕਮਿਸ਼ਨਰ ਨਾਲ ਮੁਲਾਕਾਤ ਕਰਕੇ 10 ਮਰਲਾ ਬਲਾਕ ਦੇ ਵਸਨੀਕਾਂ ਦੀ ਸੁਰੱਖਿਆ ਲਈ ਦੋ ਐਂਟਰੀ ਗੇਟ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਜਾਵੇਗੀ ਅਤੇ ਰਿਹਾਇਸ਼ੀ ਬਲਾਕ ਦੇ ਸਮੂਹ ਪਾਰਕਾਂ ਦੀ ਰੱਖ ਰਖਾਓ ਲਈ ਯਤਨ ਕੀਤੇ ਜਾਣਗੇ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…