Nabaz-e-punjab.com

ਪੰਜਾਬ ਰੈਵੇਨਿਊ ਆਫ਼ੀਸਰ ਐਸੋਸੀਏਸ਼ਨ ਦੀ ਚੋਣ

ਤਹਿਸੀਲਦਾਰ ਨਵਪ੍ਰੀਤ ਸ਼ੇਰਗਿੱਲ ਪ੍ਰਧਾਨ ਤੇ ਨਾਇਬ ਤਹਿਸੀਲਦਾਰ ਹਰਿੰਦਰਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ ਬਣੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਅਗਸਤ:
ਪੰਜਾਬ ਰੈਵੇਨਿਊ ਆਫ਼ੀਸਰ ਐਸੋਸੀਏਸ਼ਨ ਰੂਪਨਗਰ ਡਿਵੀਜ਼ਨ ਦੀ ਚੋਣ ਮੀਟਿੰਗ ਅੱਜ ਇੱਥੋਂ ਦੇ ਫੇਜ਼-3ਏ ਸਥਿਤ ਕਾਮਾ ਹੋਟਲ ਵਿੱਚ ਹੋਈ। ਜਿਸ ਵਿੱਚ ਡਵੀਜ਼ਨ ਰੂਪਨਗਰ ਅਧੀਨ ਆਉਂਦੇ ਜ਼ਿਲ੍ਹਿਆਂ ਦੇ ਜ਼ਿਲ੍ਹਾ ਮਾਲ ਅਫ਼ਸਰ, ਤਹਿਸੀਲਦਾਰ, ਨਾਇਬ ਤਹਿਸੀਲਦਾਰਾਂ ਨੇ ਸ਼ਿਰਕਤ ਕੀਤੀ। ਮੀਟਿੰਗ ਵਿੱਚ ਸਰਬਸੰਮਤੀ ਨਾਲ ਡੇਰਾਬੱਸੀ ਦੇ ਤਹਿਸੀਲਦਾਰ ਨਵਪ੍ਰੀਤ ਸਿੰਘ ਸ਼ੇਰਗਿੱਲ ਨੂੰ ਪ੍ਰਧਾਨ, ਨੂਰਪੁਰਬੇਦੀ ਦੇ ਨਾਇਬ ਤਹਿਸੀਲਦਾਰ ਹਰਿੰਦਰਜੀਤ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਬਲਾਚੌਰ ਦੇ ਤਹਿਸੀਲਦਾਰ ਚੇਤਨ ਬੰਗੜ ਨੂੰ ਮੀਤ ਪ੍ਰਧਾਨ, ਰੂਪਨਗਰ ਦੇ ਨਾਇਬ ਤਹਿਸੀਲਦਾਰ ਸਤਵਿੰਦਰ ਸਿੰਘ ਰਣੀਕੇ ਨੂੰ ਮੀਤ ਪ੍ਰਧਾਨ, ਨੰਗਲ ਦੇ ਤਹਿਸੀਲਦਾਰ ਰਾਮ ਕ੍ਰਿਸ਼ਨ ਨੂੰ ਜਨਰਲ ਸਕੱਤਰ, ਮੁਹਾਲੀ ਦੇ ਸਬ ਰਜਿਸਟਰਾਰ ਰਵਿੰਦਰ ਕੁਮਾਰ ਬਾਂਸਲ ਨੂੰ ਵਿੱਤ ਸਕੱਤਰ, ਡੇਰਾਬੱਸੀ ਦੀ ਨਾਇਬ ਤਹਿਸੀਲਦਾਰ ਜਸਵੀਰ ਕੌਰ ਨੂੰ ਸੰਗਠਨ ਸਕੱਤਰ, ਨਾਇਬ ਤਹਿਸੀਲਦਾਰ ਪੁਨੀਤ ਬਾਂਸਲ ਨੂੰ ਪੈੱ੍ਰਸ ਸਕੱਤਰ ਚੁਣਿਆਂ ਗਿਆ। ਮੀਟਿੰਗ ਵਿੱਚ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਤੇ ਮੁਹਾਲੀ ਦੇ ਜ਼ਿਲ੍ਹਾ ਮਾਲ ਅਫ਼ਸਰ ਮੇਜਰ ਗੁਰਜਿੰਦਰ ਸਿੰਘ ਬੈਨੀਪਾਲ, ਸਬ ਰਜਿਸਟਰਾਰ ਖਰੜ ਗੁਰਮੰਦਰ ਸਿੰਘ, ਸਬ ਰਜਿਸਟਰਾਰ ਪਟਿਆਲਾ ਸੰਜੀਵ ਕੁਮਾਰ, ਨਾਇਬ ਤਹਿਸੀਲਦਾਰ ਹਰਪ੍ਰੀਤ ਕੌਰ, ਖਰੜ ਦੇ ਨਾਇਬ ਤਹਿਸੀਲਦਾਰ ਵਰਿੰਦਰਪਾਲ ਧੂਤ, ਜ਼ੀਰਕਪੁਰ ਦੇ ਨਾਇਬ ਤਹਿਸੀਲਦਾਰ ਪਰਮਜੀਤ ਸਿੰਘ, ਮਾਜਰੀ ਦੇ ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ ਸਮੇਤ ਡਵੀਜ਼ਨ ਦੇ ਸਮੂਹ ਤਹਿਸੀਲਦਾਰ, ਨਾਇਬ ਤਹਿਸੀਲਦਾਰ ਅਤੇ ਮਾਲ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…