Nabaz-e-punjab.com

ਸੰਕਲਪ ਪ੍ਰਾਜੈਕਟ ਤਹਿਤ ਵੱਖ-ਵੱਖ ਕਿੱਤਾ ਮੁਖੀ ਕੋਰਸਾਂ ਲਈ 393 ਸਿੱਖਿਆਰਥੀਆਂ ਦੀ ਚੋਣ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਦਸੰਬਰ:
ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਸੰਕਲਪ ਪ੍ਰਾਜੈਕਟ ਤਹਿਤ ਬੇਰੁਜ਼ਗਾਰ ਨੌਜਵਾਨਾਂ ਨੂੰ ਵੱਖ-ਵੱਖ ਕਿੱਤਾ ਮੁਖੀ ਕੋਰਸਾਂ ਵਿੱਚ ਸਿਖਲਾਈ ਦੇਣ ਲਈ ਵੱਖ-ਵੱਖ ਬਲਾਕਾਂ ਵਿੱਚ ਲਗਾਏ ਗਏ ਜਾਗਰੂਕਤਾ ਕੈਂਪਾਂ ਦੌਰਾਨ ਕੁਲ 393 ਸਿੱਖਿਆਰਥੀਆਂ ਦੀ ਕਿੱਤਾ ਮੁਖੀ ਕੋਰਸ ਲਈ ਚੋਣ ਕੀਤੀ ਗਈ। ਇਹ ਜਾਣਕਾਰੀ ਦਿੰਦਿਆਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਬੇਰੁਜ਼ਗਾਰ ਲੜਕੇ ਅਤੇ ਲੜਕੀਆਂ ਲਈ ਮੁਫ਼ਤ ਕਿੱਤਾ ਮੁਖੀ ਕੋਰਸ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਵਿੱਚ ਕਿੱਤਾ ਮੁਖੀ ਕੋਰਸ ਜਿਵੇਂ ਕਿ ਫੈਸ਼ਨ ਡਿਜ਼ਾਈਨਿੰਗ, ਫੀਲਡ ਟੈਕਨੀਸ਼ੀਅਨ, ਡਿਸਟਰੀਬਿਊਟਰ ਸੇਲਜ਼ਮੈਨ, ਵੈਲਡਿੰਗ, ਡਾਇਰੈਕਟਰ ਆਫ਼ ਫ਼ੋਟੋਗਰਾਫ਼ੀ, ਮੇਕ ਆਰਟਿਸਟ, ਹੈਂਡ ਐਂਬਰਾਇਡਰੀ, ਡੇਟਾ ਐਂਟਰੀ ਅਪਰੇਟਰ, ਰਿਟੇਲ, ਜੂਨੀਅਰ ਸਾਫ਼ਟਵੇਅਰ ਡਿਵੈਲਪਰ ਆਦਿ ਵਿੱਚ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਨੌਜਵਾਨ ਇੰਗਲਿਸ਼ ਸਪੀਕਿੰਗ (ਸਾਫ਼ਟ ਸਕਿੱਲ) ਦੇ ਕੋਰਸਾਂ ਵਿੱਚ ਸਿਖਲਾਈ ਲਈ ਰਜਿਸਟਰੇਸ਼ਨ ਕਰਵਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਇਹ ਕੋਰਸ ਕਰਨ ਲਈ ਸਿੱਖਿਆਰਥੀਆਂ ਦੀ ਉਮਰ 18 ਤੋਂ 40 ਦੀ ਦਰਮਿਆਨ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਸਿੱਖਿਆਰਥੀਆਂ ਨੂੰ ਸਿਖਲਾਈ ਦੌਰਾਨ ਕਿਤਾਬਾਂ, ਬੈਗ, ਵਰਦੀ, ਪੈੱਨ, ਪੈਨਸਿਲ ਮੁਫ਼ਤ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਰਸਾਂ ਲਈ ਦਾਖ਼ਲੇ ਸ਼ੁਰੂ ਹੋ ਗਏ ਹਨ। ਜੇਕਰ ਕੋਈ ਨੌਜਵਾਨ ਇਨ੍ਹਾਂ ਕੋਰਸਾਂ ਵਿੱਚ ਸਿਖਲਾਈ ਲੈਣਾ ਚਾਹੁੰਦਾ ਹੈ ਤਾਂ ਉਹ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਤੀਜੀ ਮੰਜ਼ਲ ’ਤੇ ਕਮਰਾ ਨੰਬਰ-453 ਵਿੱਚ ਤਾਇਨਾਤ ਸਟਾਫ਼ ਨਾਲ ਤਾਲਮੇਲ ਕਰ ਸਕਦਾ ਹੈ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …