ਕਰਜ਼ਾ ਮੁਆਫ਼ੀ ਸਬੰਧੀ ਜ਼ਿਲ੍ਹਾ ਮੁਹਾਲੀ ਦੇ ਕਿਸਾਨਾਂ ਵੱਲੋਂ ਸਵੈ-ਘੋਸ਼ਣਾ ਪੱਤਰ ਦਾਖ਼ਲ

ਇਲਾਕੇ ਦੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਸਮੱਸਿਆਵ ਨਹੀਂ ਆਉਣ ਦਿੱਤੀ ਜਾਵੇਗੀ: ਬਲਬੀਰ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਮਾਰਚ:
ਪੰਜਾਬ ਸਰਕਾਰ ਦੀ ਕਰਜ਼ਾ ਮੁਆਫ਼ੀ ਸਕੀਮ ਤਹਿਤ ਜਿਹੜੀ ਪਹਿਲੀ ਸੂਚੀ ਜਾਰੀ ਹੋਈ ਹੈ, ਉਸ ਮੁਤਾਬਕ ਸਬ ਡਿਵੀਜ਼ਨ ਮੋਹਾਲੀ ਦੇ 495 ਕਿਸਾਨਾਂ ਦੇ 04 ਕਰੋੜ 27 ਲੱਖ ਰੁਪਏ ਦੇ ਕੇਸ ਪਾਸ ਹੋਏ ਹਨ ਤੇ ਇਨ੍ਹਾਂ ਕਿਸਾਨਾਂ ਵਿੱਚੋਂ ਵੱਡੀ ਗਿਣਤੀ ਕਿਸਾਨਾਂ ਨੇ ਸਥਾਨਕ ਵਿਧਾਇਕ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਕਰਜ਼ ਮੁਆਫ਼ੀ ਸਬੰਧੀ ਸਬੰਧਤ ਦਫ਼ਤਰ ਵਿੱਚ ਸਵੈ ਘੋਸ਼ਣਾ ਪੱਤਰ ਦਾਖ਼ਲ ਕੀਤੇ ਗਏ। ਇਸ ਮੌਕੇ ਵਿਧਾਇਕ ਸ. ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਸਾਰੇ ਚੋਣ ਵਾਅਦੇ ਲਗਾਤਾਰ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਆਖਿਆ ਕਿ ਸਰਕਾਰ ਨੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦਾ ਵਾਅਦਾ ਕੀਤਾ ਸੀ ਤੇ ਸਰਕਾਰ ਉਸ ਵਾਅਦੇ ਨੂੰ ਪੜਾਅਵਾਰ ਪੂਰਾ ਕਰਨ ਵਿੱਚ ਲੱਗੀ ਹੋਈ ਹੈ। ਉਨ੍ਹਾਂ ਆਖਿਆ ਕਿ ਸਰਕਾਰ ਦੀ ਇੱਛਾ ਹੈ ਕਿ ਪੰਜਾਬ ਦੇ ਕਿਸਾਨਾਂ ਨੂੰ ਮੁੜ ਖੁਸ਼ਹਾਲ ਬਣਾ ਕੇ ਸੂਬੇ ਨੂੰ ਦੇਸ਼ ਭਰ ਵਿੱਚੋਂ ਪਹਿਲੇ ਨੰਬਰ ’ਤੇ ਲਿਆਂਦਾ ਜਾਵੇ।
ਸ੍ਰੀ ਸਿੱਧੂ ਨੇ ਆਖਿਆ ਕਿ ਕਰਜ਼ਾ ਮੁਆਫ਼ੀ ਸਕੀਮ ਤਹਿਤ ਹਰ ਯੋਗ ਕਿਸਾਨ ਨੂੰ ਲਾਭ ਦਿੱਤਾ ਜਾਵੇਗਾ। ਪੰਜਾਬ ਸਰਕਾਰ ਸੂਬੇ ਦੇ ਹਰ ਕਿਸਾਨ ਦੇ ਨਾਲ ਖੜ੍ਹੀ ਹੈ ਤੇ ਕਿਸੇ ਵੀ ਕਿਸਾਨ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਮੋਹਾਲੀ ਦੇ ਐਸ.ਡੀ.ਐਮ. ਡਾ. ਆਰ.ਪੀ. ਸਿੰਘ, ਸਥਾਨਕ ਵਿਧਾਇਕ ਸ. ਬਲਬੀਰ ਸਿੱਧੂ ਦੇ ਸਿਆਸੀ ਸਲਾਹਕਾਰ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ, ਸਹਿਕਾਰੀ ਸਭਾ ਦੇ ਸਹਾਇਕ ਰਜਿਸਟਰਾਰ ਅਮਰੀਕ ਸਿੰਘ, ਸਹਿਕਾਰੀ ਸਭਾ ਦੇ ਇੰਸਪੈਕਟਰ ਬਲਦੇਵ ਸਿੰਘ, ਬਲਾਕ ਕਾਂਗਰਸ ਕਮੇਟੀ (ਦਿਹਾਤੀ) ਦੇ ਪ੍ਰਧਾਨ ਮੋਹਨ ਸਿੰਘ ਬਠਲਾਣਾ, ਮਨੌਲੀ ਦੇ ਸਾਬਕਾ ਸਰਪੰਚ ਮੇਜਰ ਸਿੰਘ, ਜੱਟ ਮਹਾਸਭਾ ਐਸ.ਏ.ਐਸ. ਨਗਰ ਦੇ ਪ੍ਰਧਾਨ ਦਲਜੀਤ ਸਿੰਘ, ਬਲਜੀਤ ਸਿੰਘ, ਜਗਤਾਰ ਸਿੰਘ ਮਨੌਲੀ ਅਤੇ ਮੌਜਪੁਰ ਦੇ ਸਾਬਕਾ ਸਰਪੰਚ ਬਲਬੀਰ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…