ਗਿਆਨ ਜਯੋਤੀ ਵੱਲੋਂ ਵਿਦਿਆਰਥੀਆਂ ਨੂੰ ਭਾਰਤ ਵਿੱਚ ਨੌਕਰੀ ਦੇ ਮੌਕੇ ਤੇ ਉੱਜਲ ਭਵਿੱਖ ਦੀਆਂ ਉਡਾਣਾਂ ਬਾਰੇ ਸੈਮੀਨਾਰ

ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਮੇਕ ਇਨ ਇੰਡੀਆ ਲਈ ਉਪਰਾਲੇ ਕਰਨ ਦੀ ਦਿੱਤੀ ਪੇ੍ਰਰਨਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਅਕਤੂਬਰ:
ਇੱਥੋਂ ਦੇ ਗਿਆਨ ਜਯੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਅਤੇ ਟੈਕਨਾਲੋਜੀ ਫੇਜ਼-2 ਵੱਲੋਂ ਆਪਣੇ ਵਿਦਿਆਰਥੀਆਂ ਨੂੰ ਦੇਸ਼ ਵਿੱਚ ਨੌਕਰੀ ਅਤੇ ਤਰੱਕੀ ਦੇ ਮੌਕਿਆਂ ਨਾਲ ਜਾਣੂ ਕਰਾਉਣ ਦੇ ਮੰਤਵ ਨਾਲ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ। ਹਰਿਆਣਾ ਦੇ ਸਾਬਕਾ ਮੁੱਖ ਸਕੱਤਰ ਅਤੇ ਸੁਸਾਇਟੀ ਫ਼ਾਰ ਪ੍ਰਮੋਸ਼ਨ ਆਫ਼ ਸਾਇੰਸ ਅਤੇ ਟੈਕਨਾਲੋਜੀ ਆਫ਼ ਇੰਡੀਆ ਦੇ ਪ੍ਰਧਾਨ ਧਰਮਵੀਰ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ ਜਦੋਂ ਕਿ ਪ੍ਰਧਾਨਗੀ ਗਿਆਨ ਜਯੋਤੀ ਗਰੁੱਪ ਦੀ ਡਾਇਰੈਕਟਰ ਡਾ. ਅਨੀਤ ਬੇਦੀ ਨੇ ਕੀਤੀ।
ਇਸ ਮੌਕੇ ਧਰਮਵੀਰ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਦੱਸਿਆ ਕਿ ਜਿਸ ਤਰ੍ਹਾਂ ਭਾਰਤ ਦੀ ਅਰਥ ਵਿਵਸਥਾ ਨੇ ਵਿਸ਼ਵ ਪੱਧਰ ਦੇ ਮੁਕਾਬਲੇ ਬਹੁਤ ਤੇਜ਼ੀ ਨਾਲ ਵਾਧਾ ਕੀਤਾ ਹੈ। ਉਸੇ ਤਰ੍ਹਾਂ ਦੇਸ਼ ਨੇ ਸਿੱਖਿਆ, ਟੈਲੀਕਾਮ, ਖੋਜ, ਸਿਹਤ ਸੇਵਾਵਾਂ, ਨਵੀਆਂ ਆਧੁਨਿਕ ਤਕਨੀਕਾਂ, ਵਪਾਰ ਅਤੇ ਹੋਰ ਕਈ ਖੇਤਰਾਂ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਂਦੇ ਗਏ ਹਨ। ਆਜ਼ਾਦੀ ਤੋਂ ਬਾਅਦ ਭਾਰਤ ਨੇ ਵਿਸ਼ਵ ਪੱਧਰ ਦੇ ਆਈ ਆਈ ਟੀ, ਏਮਜ਼, ਆਈ ਆਈ ਐਮ, ਕੇਂਦਰੀ ਯੂਨੀਵਰਸਿਟੀਆਂ, ਈਸਰੋ ਸਮੇਤ ਅਜਿਹੀਆਂ ਕਈ ਸੰਸਥਾਵਾਂ ਸਥਾਪਿਤ ਕੀਤੀਆਂ ਹਨ। ਜਿਨ੍ਹਾਂ ਦੀ ਦੁਨੀਆ ਦੇ ਨਕਸ਼ੇ ’ਤੇ ਆਪਣੀ ਇੱਕ ਵੱਖਰੀ ਪਛਾਣ ਹੈ। ਧਰਮਵੀਰ ਨੇ ਵਿਦਿਆਰਥੀਆਂ ਨੂੰ ਆਪਣੀ ਸਿੱਖਿਆ ਅਤੇ ਗਿਆਨ ਵਿੱਚ ਹੋਰ ਵਾਧਾ ਕਰਨ ਦੀ ਪੇ੍ਰਰਨਾ ਦਿੰਦਿਆਂ ਦੱਸਿਆਂ ਕਿ ਜਿਸ ਤਰ੍ਹਾਂ ਭਾਰਤ ਦੀ ਅਰਥ ਵਿਵਸਥਾ ਦਿਨ ਪ੍ਰਤੀ ਦਿਨ ਤਰੱਕੀ ਕਰ ਰਹੀ ਹੈ। ਉਸ ਹਾਲਤ ਵਿੱਚ ਦੇਸ਼ ਵਿੱਚ ਬਿਹਤਰੀਨ ਨੌਕਰੀ ਦੇ ਮੌਕੇ ਮਿਲਣ ਦੀ ਸੰਭਾਵਨਾ ਨੂੰ ਨਕਾਰਿਆਂ ਨਹੀਂ ਜਾ ਸਕਦਾ ਹੈ।
ਗਿਆਨ ਜਯੋਤੀ ਦੀ ਡਾਇਰੈਕਟਰ ਡਾ. ਅਨੀਤ ਬੇਦੀ ਨੇ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਚੁਣੌਤੀਆਂ ਬਾਰੇ ਜਾਗਰੂਕ ਕਰਦਿਆਂ ਆਪਣੀ ਅੰਦਰੂਨੀ ਯੋਗਤਾ ਨੂੰ ਪਛਾਣਨ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਅਗਲੇ ਪੰਜ ਸਾਲਾਂ ਵਿੱਚ ਵਿਸ਼ਵ ਉਦਯੋਗਿਕ ਕ੍ਰਾਂਤੀ ਸਦਕਾ ਜਿੱਥੇ ਵਿਸ਼ਵ ਪੱਧਰ ’ਤੇ ਮਸ਼ੀਨੀਕਰਨ ਹੋਣ ਨਾਲ ਨੌਕਰੀ ਦੇ ਮੌਕਿਆਂ ਤੇ ਨਾਕਾਰਮਤਿਕ ਫਰਕ ਪਵੇਗਾ, ਉੱਥੇ ਹੀ ਟੈਕਨੀਕਲ ਅਤੇ ਸਕਿੱਲਡ ਮੁਲਾਜ਼ਮਾਂ ਦੀ ਮੰਗ ਵੀ ਵਧੇਗੀ। ਇਸ ਲਈ ਉਨ੍ਹਾਂ ਨੂੰ ਹੁਣ ਤੋਂ ਹੀ ਆਪਣੀ ਡਿਗਰੀ ਅਨੁਸਾਰ ਬਿਹਤਰੀਨ ਅਨੁਭਵ ਲੈਣ ਲਈ ਆਪਣਾ ਧਿਆਨ ਕੇਂਦਰਿਤ ਕਰਨ। ਇਨ੍ਹਾਂ ਹਾਲਾਤਾਂ ਵਿੱਚ ਦੇਸ਼ ਵਿੱਚ ਇੰਜੀਨੀਅਰਾਂ ਅਤੇ ਮੈਨੇਜਰਾਂ ਦੀ ਵੱਡੇ ਪੱਧਰ ’ਤੇ ਲੋੜ ਮਹਿਸੂਸ ਹੋਵੇਗੀ।
ਅਖੀਰ ਵਿੱਚ ਗਿਆਨ ਜਯੋਤੀ ਗਰੁੱਪ ਦੇ ਚੇਅਰਮੈਨ ਜੇ.ਐਸ. ਬੇਦੀ ਨੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਨ ਦੀ ਪ੍ਰੇਰਨਾ ਦਿੰਦਿਆਂ ਕਿਹਾ ਕਿ ਬੇਸ਼ੱਕ ਅਸੀਂ ਆਪਣੇ ਵਿਦਿਆਰਥੀਆਂ ਨੂੰ ਨੌਕਰੀਆਂ ਲੱਭਣ ਦੀ ਬਜਾਏ ਖ਼ੁਦ ਨੌਕਰੀਆਂ ਦੇਣ ਵਾਲੇ ਬਦਨ ਲਈ ਉਤਸ਼ਾਹਿਤ ਕਰਦੇ ਹਾਂ, ਪਰ ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਦੇਸ਼ ਵਿੱਚ ਤਰੱਕੀ ਦੇ ਮੌਕਿਆਂ ਲਈ ਵੀ ਜਾਗਰੂਕ ਕਰਨਾ ਬੇਹੱਦ ਜ਼ਰੂਰੀ ਹੈ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…