Nabaz-e-punjab.com

ਆਸ਼ਮਾ ਇੰਟਰਨੈਸ਼ਨਲ ਸਕੂਲ ਵਿੱਚ ਨਸ਼ਿਆਂ ਦੇ ਖ਼ਿਲਾਫ਼ ਸੈਮੀਨਾਰ

ਸਕੂਲ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਫਰਵਰੀ:
ਇੱਥੋਂ ਦੇ ਆਸ਼ਮਾ ਇੰਟਰਨੈਸ਼ਨਲ ਸਕੂਲ ਸੈਕਟਰ-70 ਦੀ ਮੈਨੇਜਮੈਂਟ ਨੇ ਆਪਣੇ ਵਿਦਿਆਰਥੀਆਂ ਅਤੇ ਸਮੁੱਚੇ ਨੌਜਵਾਨ ਵਰਗ ਨੂੰ ਨਸ਼ਿਆਂ ਜਾਗਰੂਕ ਦਾ ਬੀੜਾ ਚੁੱਕਦਿਆਂ ਸਕੂਲ ਵਿੱਚ ਨਸ਼ਿਆਂ ਖ਼ਿਲਾਫ਼ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਦੇਸ਼ ਦੇ ਭਵਿੱਖ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਨਸ਼ਿਆਂ ਖ਼ਿਲਾਫ਼ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ ਅਤੇ ਜੇਤੂਆਂ ਨੂੰ ਇਨਾਮ ਦਿੱਤੇ ਗਏ।
ਇਸ ਮੌਕੇ ਸਮਾਜ ਸੇਵੀ ਡਾ. ਇੰਦਰ ਕੁਮਾਰ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਖ਼ਿਲਾਫ਼ ਲਾਮਬੰਦ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਅਜੋਕੇ ਸਮੇਂ ਵਿੱਚ ਨਸ਼ਾ ਦੇਸ਼ ਦੇ ਭਵਿੱਖ ਨੌਜਵਾਨਾਂ ਨੂੰ ਅੰਦਰੋਂ ਅੰਦਰ ਖੋਖਲਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਸਰਕਾਰਾਂ ਇਸ ਗੰਭੀਰ ਵਿਸ਼ੇ ਨੂੰ ਚਿੰਤਾ ਨਾਲ ਲੈ ਰਹੀਆਂ ਹਨ ਅਤੇ ਸਖ਼ਤ ਕਾਨੂੰਨ ਵੀ ਬਣਾਏ ਗਏ ਹਨ, ਪ੍ਰੰਤੂ ਨਸ਼ਿਆਂ ਦੇ ਖ਼ਿਲਾਫ਼ ਸਾਂਝੀ ਲੜਨ ਦੀ ਸਖ਼ਤ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਮੁੱਦੇ ’ਤੇ ਥੋੜੀ ਜਿਹੀ ਲਾਪਰਵਾਹੀ ਹੋਈ ਤਾਂ ਪਰਿਵਾਰਾਂ ਦੇ ਪਰਿਵਾਰ ਬਰਬਾਦ ਹੋ ਸਕਦੇ ਹਨ। ਜਿਸ ਦਾ ਘਾਟਾ ਆਉਣ ਵਾਲੀਆਂ ਪੀੜੀਆਂ ਤੋਂ ਵੀ ਪੂਰਾ ਨਹੀਂ ਹੋਵੇਗਾ।
ਇਸ ਤੋਂ ਪਹਿਲਾਂ ਸਕੂਲ ਦੇ ਡਾਇਰੈਕਟਰ (ਸੇਵਾਮੁਕਤ ਆਈਏਐਸ) ਜੇ ਐੱਸ ਕੇਸਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਜਿਸ ਤਰ੍ਹਾਂ ਨੌਜਵਾਨ ਪੀੜੀ ਨਸ਼ਿਆਂ ਦੀ ਦਲ-ਦਲ ਵਿੱਚ ਫਸ ਕੇ ਆਪਣੀ ਜ਼ਿੰਦਗੀਆਂ ਬਰਬਾਦ ਕਰ ਰਹੀ ਹੈ। ਉਹ ਪੂਰੇ ਸਮਾਜ ਲਈ ਬਹੁਤ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਐਸਟੀਐਫ਼ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦਾ ਹਵਾਲਾ ਦਿੰਦਿਆਂ ਕਿਹਾ ਕਿ ਨਸ਼ਿਆਂ ਦੀ ਤਸਕਰੀ ਵਿੱਚ ਫੜੇ ਗਏ ਜ਼ਿਆਦਾਤਰ ਮੁਲਜ਼ਮ ਨੌਜਵਾਨ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਗੁਮਰਾਹ ਹੋ ਕੇ ਨਸ਼ਿਆਂ ਵਿੱਚ ਗਰਕ ਹੋ ਰਹੀ ਹੈ। ਇਸ ਲਈ ਸਾਰੇ ਵਿੱਦਿਅਕ ਅਦਾਰਿਆਂ ਨੂੰ ਨਸ਼ਿਆਂ ਖ਼ਿਲਾਫ਼ ਅੱਗੇ ਹੋ ਕੇ ਸਮਾਜਿਕ ਲੜਾਈ ਲੜਨੀ ਚਾਹੀਦੀ ਹੈ। ਅਖੀਰ ਵਿੱਚ ਸਕੂਲ ਦੇ ਪਿੰ੍ਰਸੀਪਲ ਸੂਚੀ ਗਰੋਵਰ ਨੇ ਸੈਮੀਨਾਰ ਨੂੰ ਸਮੇਟਦਿਆਂ ਵਿਦਿਆਰਥੀਆਂ ਨੂੰ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਲਈ ਪੇ੍ਰਰਿਆ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…