ਆਜ਼ਾਦੀ ਅੰਦੋਲਨ ਪ੍ਰਤੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਸੋਹਾਣਾ ਸਕੂਲ ਵਿੱਚ ਸੈਮੀਨਾਰ

ਨਬਜ਼-ਏ-ਪੰਜਾਬ, ਮੁਹਾਲੀ, 8 ਅਗਸਤ:
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ (ਮੁਹਾਲੀ) ਵੱਲੋਂ ਭਾਰਤ ਦੀ ਆਜ਼ਾਦੀ ਦੇ ਅੰਦੋਲਨ ਪ੍ਰਤੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਇੱਥੋਂ ਦੇ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ ਵਿੱਚ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਮਹਾਤਮਾ ਗਾਂਧੀ ਵੱਲੋਂ ਭਾਰਤ ਛੱਡੋ ਅੰਦੋਲਨ ਦੀ ਸ਼ੁਰੂਆਤ 8 ਅਗਸਤ 1942 ਨੂੰ ਮੁੰਬਈ ਤੋਂ ਕੀਤੀ ਗਈ ਸੀ। ਇਸ ਅੰਦੋਲਨ ਦੌਰਾਨ ਕਾਂਗਰਸ ਦੇ ਲੀਡਰਾਂ ਨੂੰ ਗ੍ਰਿਫ਼ਤਾਰ ਕਰਕੇ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਕਰ ਦਿੱਤਾ ਗਿਆ ਸੀ। ਇਸ ਦੌਰਾਨ ਅੰਦੋਲਨ ਦੇ ਹਿੰਸਕ ਰੂਪ ਧਾਰਨ ਕਾਰਨ 1945 ਵਿੱਚ ਇਸ ਨੂੰ ਵਾਪਸ ਲੈ ਲਿਆ ਗਿਆ।
ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਸਕੂਲ ਦੇ ਸਟਾਫ਼ ਅਤੇ ਵਿਦਿਆਰਥਣਾਂ ਨੂੰ ਪੰਜਾਬ ਅਪਰਾਧ ਪੀੜਤ ਮੁਆਵਜ਼ਾ ਸਕੀਮ ਅਤੇ ਨਾਲਸਾ ਅਪਰਾਧ ਪੀੜਤ ਮੁਆਵਜ਼ਾ ਸਕੀਮ (ਅੌਰਤਾਂ ਲਈ) ਅਧੀਨ ਪੀੜਤ ਵਿਅਕਤੀਆਂ ਨੂੰ ਦਿੱਤੀ ਜਾਣ ਵਾਲੀ ਰਾਹਤ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੋਕਸੋ ਐਕਟ ਦੇ ਉਪਬੰਧਾਂ ਅਨੁਸਾਰ ਅਪਰਾਧ ਪੀੜਤ ਦੀ ਪਛਾਣ ਗੁਪਤ ਰੱਖੀ ਜਾਣੀ ਜ਼ਰੂਰੀ ਹੈ। ਪੀੜਤ ਨੂੰ ਅਦਾਲਤ ਵੱਲੋਂ ਮੁਆਵਜ਼ਾ ਤੈਅ ਕੀਤਾ ਜਾਂਦਾ ਹੈ ਜੋ ਕਿ ਬਿਨਾਂ ਕਿਸੇ ਦੇਰੀ ਤੋਂ ਕਾਨੂੰਨੀ ਸੇਵਾਵਾਂ ਅਥਾਰਟੀ ਜਾਰੀ ਕਰਦੀ ਹੈ। ਇਸ ਦੇ ਨਾਲ-ਨਾਲ ਪੀੜਤ ਵਿਅਕਤੀ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਅੰਤ੍ਰਿਮ ਰਾਹਤ ਵਜੋਂ ਵੀ ਮੁਆਵਜ਼ਾ ਲੈ ਸਕਦਾ ਹੈ। ਜੁਡੀਸ਼ਲ ਅਧਿਕਾਰੀ ਨੇ ਸਕੂਲ ਦੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਗਰੂਕ ਕੀਤਾ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…