Nabaz-e-punjab.com

ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਟਰੈਫ਼ਿਕ ਨਿਯਮਾਂ ਬਾਰੇ ਜਾਣਕਾਰੀ ਦੇਣ ਲਈ ਆਈਟੀਆਈ ਵਿੱਚ ਸੈਮੀਨਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਅਪਰੈਲ:
ਜ਼ਿਲ੍ਹਾ ਪੁਲੀਸ ਦੇ ਟਰੈਫ਼ਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਏਐਸਆਈ. ਜਨਕ ਰਾਜ ਅਤੇ ਸਿਪਾਹੀ ਕੁਲਵਿੰਦਰ ਸਿੰਘ ਵੱਲੋਂ ਉਦਯੋਗਿਕ ਸਿਖਲਾਈ ਸੰਸਥਾ ਫੇਜ਼-5 ਵਿੱਚ ਆਈਟੀਆਈ ਦੇ ਪ੍ਰਿੰਸੀਪਲ ਰਹੀਮ ਬਖ਼ਸ਼ ਦੇ ਸਹਿਯੋਗ ਨਾਲ ਟਰੈਫ਼ਿਕ ਨਿਯਮਾਂ ਸਬੰਧੀ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਆਈਟੀਆਈ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਟਰੈਫ਼ਿਕ ਨਿਯਮਾਂ ਦਾ ਪਾਠ ਪੜ੍ਹਾਉਣ ਦੇ ਨਾਲ ਨਾਲ ਪ੍ਰਦੂਸ਼ਣ ਅਤੇ ਨਸ਼ਿਆਂ ਕਾਰਨ ਹੋਣ ਵਾਲੇ ਮਨੁੱਖੀ ਸਿਹਤ ਦੇ ਨੁਕਸਾਨ ਬਾਰੇ ਜਾਣੂ ਕਰਵਾਇਆ ਗਿਆ।
ਇਸ ਮੌਕੇ ਏਐਸਆਈ ਜਨਕ ਰਾਜ ਨੇ ਦੱਸਿਆ ਕਿ ਇਹ ਸੈਮੀਨਾਰ ਐਸਐਸਪੀ ਹਰਚਰਨ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਐਸਪੀ (ਟਰੈਫ਼ਿਕ) ਕੇਸਰ ਸਿੰਘ ਅਤੇ ਡੀਐਸਪੀ (ਟਰੈਫ਼ਿਕ) ਨਵਨੀਤ ਸਿੰਘ ਵਿਰਕ ਦੇ ਹੁਕਮਾਂ ’ਤੇ ਕਰਵਾਇਆ ਗਿਆ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਦੋ ਪਹੀਆ ਵਾਹਨ ਚਲਾਉਂਦੇ ਸਮੇਂ ਹਰੇਕ ਨੂੰ ਹੈਲਮਟ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਕਾਰ ਵਿੱਚ ਸਫ਼ਰ ਸੀਟ ਬੈਲਟ ਲਗਾ ਕੇ ਕਰਨਾ ਚਾਹੀਦਾ ਹੈ। ਉਨ੍ਹਾਂ ਇਸ ਮੌਕੇ ਵਿਦਿਆਰਥੀਆਂ ਨੂੰ ਪ੍ਰੈਸ਼ਰ ਹਾਰਨ ਦੀ ਵਰਤੋਂ ਨਾ ਕਰਨ, ਕੋਈ ਵੀ ਵਾਹਨ ਚਲਾਉਂਦੇ ਸਮੇਂ ਮੋਬਾਈਲ ਨਾ ਸੁਣਨ, ਗਲਤ ਸਾਈਡ ਡਰਾਈਵਿੰਗ ਨਾ ਕਰਨ ਅਤੇ ਨਾਬਾਲਗ ਬੱਚਿਆਂ ਨੂੰ ਕੋਈ ਵੀ ਵਾਹਨ ਨਾ ਚਲਾਉਣ ਦੇਣ ਦੀ ਅਪੀਲ ਕੀਤੀ। ਉਨ੍ਹਾਂ ਇਸ ਮੌਕੇ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਦਾ ਪਾਲਣ ਕਰਨ ਲਈ ਪ੍ਰੇਰਦਿਆਂ ਪ੍ਰਦੂਸ਼ਣ ਅਤੇ ਨਸ਼ਿਆਂ ਕਾਰਨ ਮਨੁੱਖੀ ਸਰੀਰ ਉਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਅਤੇ ਬੀਮਾਰੀਆਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਦਿਨ ਪ੍ਰਤੀ ਗੰਧਲੇ ਹੋ ਰਹੇ ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣ। ਅਖੀਰ ਵਿੱਚ ਪ੍ਰਿੰਸੀਪਲ ਰਹੀਮ ਬਖ਼ਸ਼ ਨੇ ਪੁਲੀਸ ਦੇ ਇਸ ਉਪਰਾਲੇ ਲਈ ਧੰਨਵਾਦ ਕੀਤਾ।

Load More Related Articles
Load More By Nabaz-e-Punjab
Load More In General News

Check Also

ਟੀਡੀਆਈ ਸਿਟੀ ਵਿੱਚ ਸ਼ੋਅਰੂਮ ਦਾ ਲੈਂਟਰ ਡਿੱਗਣ ਕਾਰਨ ਮਜ਼ਦੂਰ ਦੀ ਮੌਤ, ਤਿੰਨ ਜ਼ਖ਼ਮੀ

ਟੀਡੀਆਈ ਸਿਟੀ ਵਿੱਚ ਸ਼ੋਅਰੂਮ ਦਾ ਲੈਂਟਰ ਡਿੱਗਣ ਕਾਰਨ ਮਜ਼ਦੂਰ ਦੀ ਮੌਤ, ਤਿੰਨ ਜ਼ਖ਼ਮੀ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲੀ…