
ਜ਼ਿਲ੍ਹਾ ਪ੍ਰੈੱਸ ਕਲੱਬ ਵੱਲੋਂ ਸਹਾਇਕ ਧੰਦਿਆਂ ਬਾਰੇ ਮੀਡੀਆ ਦੀ ਭੂਮਿਕਾ ਵਿਸ਼ੇ ’ਤੇ ਸੈਮੀਨਾਰ ਅੱਜ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਜੁਲਾਈ:
ਜ਼ਿਲ੍ਹਾ ਪ੍ਰੈੱਸ ਕਲੱਬ ਐਸ.ਏ.ਐਸ ਨਗਰ (ਮੁਹਾਲੀ) ਵੱਲੋਂ ਅੱਜ 28 ਜੁਲਾਈ (ਦਿਨ ਸ਼ਨੀਵਾਰ) ਨੂੰ ਸਵੇਰੇ 11 ਵਜੇ ਇੱਥੋਂ ਦੇ ਗਿਆਨ ਜਯੋਤੀ ਇੰਸਟੀਚਿਊਟ ਫੇਜ਼-2 ਦੇ ਆਡੀਟੋਰੀਅਮ ਵਿੱਚ ਸਹਾਇਕ ਧੰਦਿਆਂ ਨੂੰ ਪ੍ਰਫੁੱਲਤ ਕਰਨ ਲਈ ਮੀਡੀਆ ਦੀ ਭੂਮਿਕਾ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰੈੱਸ ਕਲੱਬ ਦੇ ਪ੍ਰਧਾਨ ਦਰਸ਼ਨ ਸਿੰਘ ਸੋਢੀ ਤੇ ਜਨਰਲ ਸਕੱਤਰ ਸਤਵਿੰਦਰ ਸਿੰਘ ਧੜਾਕ ਅਤੇ ਵਾਈਸ ਚੇਅਰਮੈਨ ਐਮ.ਪੀ. ਕੌਸ਼ਿਕ ਨੇ ਦੱਸਿਆ ਕਿ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਮੱੁਖ ਮਹਿਮਾਨ ਹੋਣਗੇ। ਇਸ ਮੌਕੇ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਅਮਰਜੀਤ ਸਿੰਘ, ਡੇਅਰੀ ਵਿਕਾਸ ਵਿਭਾਗ ਦੇ ਡਾਇਰੈਕਟਰ ਇੱਦਰਜੀਤ ਸਿੰਘਅਤੇ ਮੱਛੀ ਪਾਲਣ ਵਿਭਾਗ ਦੇ ਡਾਇਰੈਕਟਰ ਆਪੋ-ਆਪਣੇ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦੇਣਗੇ। ਜਦੋਂਕਿ ਸਹਾਇਕ ਧੰਦਿਆਂ ਵਿੱਚ ਸਫ਼ਲਤਾ ਹਾਸਲ ਕਰਨ ਵਾਲੇ ਪ੍ਰੋਗਰੈਸਿਵ ਡੇਅਰੀ ਫਾਰਮਿੰਗ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਬਰੋਲੀ, ਪ੍ਰਗਤੀਸ਼ੀਲ ਪਸ਼ੂ ਪਾਲਕ ਗਿਆਨ ਸਿੰਘ ਧੜਾਕ ਅਤੇ ਪੈਰੀਫੇਰੀ ਮਿਲਕਮੈਨ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਸਹਾਇਕ ਧੰਦਿਆਂ ਬਾਰੇ ਆਪੋ ਆਪਣੇ ਤਜ਼ਰਬੇ ਸਾਂਝੇ ਕਰਨਗੇ।