ਸਰਕਾਰੀ ਕਾਲਜ ਵਿੱਚ ਕੈਰੀਅਰ-ਗਾਈਡੈਂਸ ਸੈਸ਼ਨ ਤੇ ਸਾਈਬਰ ਜਾਗਰੂਕਤਾ ਬਾਰੇ ਸੈਮੀਨਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਨਵੰਬਰ:
ਇੱਥੋਂ ਦੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਫੇਜ਼-6 ਦੇ ਕਾਮਰਸ ਵਿਭਾਗ ਅਤੇ ਅਰਥ-ਸ਼ਾਸਤਰ ਵਿਭਾਗ ਵੱਲੋਂ ਕੈਰੀਅਰ ਤੇ ਗਾਈਡੈਂਸ ਸੈਸ਼ਨ ਅਤੇ ਸਾਈਬਰ ਜਾਗਰੂਕਤਾ ਬਾਰੇ ਸੈਮੀਨਾਰ ਆਯੋਜਿਤ ਕੀਤਾ ਗਿਆ। ਇਸ ਸੈਸ਼ਨ ਵਿੱਚ ਗਿਆਨਮ ਐਜੂਕੇਸ਼ਨ ਅਤੇ ਟਰੇਨਿੰਗ ਇੰਸਟੀਚਿਊਟ ਦੇ ਡਾਇਰੈਕਟਰ ਰਾਕੇਸ਼ ਰਸਤੋਗੀ ਅਤੇ ਕੇਵਲ ਸਿੰਘ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਤਰੱਕੀ ਲਈ ਵੱਖ-ਵੱਖ ਸਕੀਮਾਂ ਅਤੇ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਰੁਜ਼ਗਾਰ ਦੇ ਵੱਖ-ਵੱਖ ਖੇਤਰਾਂ ਬਾਰੇ ਜਾਗਰੂਕ ਕੀਤਾ।
ਇਸ ਤੋਂ ਪਹਿਲਾਂ ਕਾਲਜ ਦੇ ਪ੍ਰਿੰਸੀਪਲ ਸ੍ਰੀਮਤੀ ਹਰਜੀਤ ਗੁਜਰਾਲ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਕੈਰੀਅਰ ਅਤੇ ਗਾਈਡੈਂਸ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਅਖੀਰ ਵਿੱਚ ਵਿਦਿਆਰਥੀਆਂ ਦਾ ਮੌਕ ਟੈੱਸਟ ਵੀ ਲਿਆ ਗਿਆ। ਇਸ ਮੌਕੇ ਕਾਮਰਸ ਵਿਭਾਗ ਦੀ ਮੁਖੀ ਪ੍ਰੋ. ਸੁਨੀਤਾ ਮਿੱਤਲ, ਪ੍ਰੋ. ਸੁਰਿੰਦਰਪਾਲ, ਪ੍ਰੋ. ਅਨੁਰੀਤ ਭੱਲਾ, ਪ੍ਰੋ. ਨਵਨੀਤ ਕੌਰ, ਪ੍ਰੋ. ਰੋਹਿਨੀ, ਪ੍ਰੋ. ਰਵਿੰਦਰ ਕੌਰ, ਪ੍ਰੋ. ਮਹੀਪ ਸਿੰਘ ਵੀ ਹਾਜ਼ਰ ਸਨ।
ਇਸ ਮੌਕੇ ਕੰਪਿਊਟਰ ਵਿਭਾਗ ਵੱਲੋਂ ਪ੍ਰਿੰਸੀਪਲ ਸ੍ਰੀਮਤੀ ਹਰਜੀਤ ਗੁਜਰਾਲ ਦੀ ਅਗਵਾਈ ਹੇਠ ਸਾਈਬਰ ਜਾਗਰੂਕਤਾ ਬਾਰੇ ਸੈਮੀਨਾਰ ਲਾਇਆ ਗਿਆ। ਜਿਸ ਵਿੱਚ ਸੀਨੀਅਰ ਸਾਫ਼ਟਵੇਅਰ ਡਿਵੈਲਪਰ ਕਮਲੇਸ਼ ਯਾਦਵ, ਰਿਸਰਚ ਤੇ ਟਰੇਨਿੰਗ ਹੈੱਡ ਅਨਿਲ ਕੁਮਾਰ ਨੇ ਵਿਦਿਆਰਥੀਆਂ ਨੂੰ ਸਾਈਬਰ ਕ੍ਰਾਈਮ ਦੀਆਂ ਬਾਰੀਕੀਆਂ ਬਾਰੇ ਜਾਣੂ ਕਰਵਾਇਆ। ਕੰਪਿਊਟਰ ਵਿਭਾਗ ਦੇ ਮੈਂਬਰ ਸਕੱਤਰ ਸ੍ਰੀਮਤੀ ਅਨੁਰੀਤ ਭੱਲਾ, ਸਾਈਬਰ ਜਾਗਰੂਕਤਾ ਕਨਵੀਨਰ ਬਲਵਿੰਦਰ ਸਿੰਘ, ਗੁਲਜੀਤ ਸਿੰਘ, ਕੰਪਿਊਟਰ ਵਿਭਾਗ ਦੇ ਹੋਰ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…