ਮੁਹਾਲੀ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵੱਲੋਂ ਸਾਈਬਰ ਕ੍ਰਾਈਮ ਬਾਰੇ ਸੈਮੀਨਾਰ

ਬਜੁਰਗਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਪਹਿਲ ਦੇ ਆਧਾਰ ’ਤੇ ਹੋਵੇਗੀ ਕਾਰਵਾਈ: ਕੁਲਵੰਤ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਦਸੰਬਰ:
ਮੁਹਾਲੀ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵੱਲੋਂ ਇੱਥੋਂ ਦੇ ਸ਼ਿਵਾਲਿਕ ਪਬਲਿਕ ਸਕੂਲ ਫੇਜ਼-6 ਵਿਖੇ ਸਾਈਬਰ ਕ੍ਰਾਈਮ ਬਾਰੇ ਪੀਐਚ ਵੈਸ਼ਨਵ ਮੈਮੋਰੀਅਲ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਮੁਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਾਈਬਰ ਸੁਰੱਖਿਆ ਲਈ ਉੱਘੇ ਬੁਲਾਰੇ ਡਾ. ਸੂਰਿਆ ਨਾਰਾਇਣ ਪਾਂਡਾ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਵਿੱਚ ਖੁਫੀਆ ਜਾਣਕਾਰੀ ਦਾ ਪੱਧਰ ਵਧਿਆ ਹੈ ਅਤੇ ਅਸਲ ਕਾਰਵਾਈ ਸਾਈਬਰ ਸਪੇਸ ਵਿੱਚ ਹੋ ਰਹੀ ਹੈ। ਉਨ੍ਹਾਂ ਸਾਈਬਰ ਸਪੇਸ ਦੀਆਂ ਬਾਰੀਕੀਆਂ ਅਤੇ ਨੁਕਤਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸੀਨੀਅਰ ਸਿਟੀਜਨਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ ਅਤੇ ਜਾਇਜ਼ ਮੰਗਾਂ ਜਲਦੀ ਪੂਰੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਬਜੁਰਗਾਂ ਦੀ ਮੁੱਖ ਮੰਗ ਓਲਡ ਏਜ ਹੋਮ ਦੀ ਉਸਾਰੀ ਲਈ ਸਰਕਾਰ ਤੱਕ ਪਹੁੰਚ ਕੇ ਕਾਰਵਾਈ ਨੂੰ ਅੱਗੇ ਵਧਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੈਕਟਰ-68 ਸਥਿਤ ਨਗਰ ਨਿਗਮ ਦੀ ਲਾਇਬਰੇਰੀ (ਜਿਸਦੀ ਸੰਭਾਲ ਸੀਨੀਅਰ ਸਿਟੀਜਨ ਐਸੋਸੀਏਸ਼ਨ ਵੱਲੋਂ ਕੀਤੀ ਜਾਂਦੀ ਹੈ) ਨੂੰ ਅਪਗ੍ਰੇਡ ਕੀਤਾ ਜਾਵੇਗਾ ਅਤੇ ਉਸ ਲਈ ਵੱਡੀ ਥਾਂ ਮੁਹੱਈਆ ਕਰਵਾਈ ਜਾਵੇਗੀ।
ਐਸੋਸੀਏਸ਼ਨ ਦੇ ਸਕੱਤਰ ਹਰਿੰਦਰਪਾਲ ਸਿੰਘ ਹੈਰੀ ਨੇ ਦੱਸਿਆ ਕਿ ਇਸ ਮੌਕੇ ਇੰਸਪੈਕਟਰ ਦਿਲਜੀਤ ਅਤੇ ਸਬ ਇੰਸਪੈਕਟਰ ਸਤਿੰਦਰ ਕੌਰ ਨੇ ਸਾਈਬਰ ਕ੍ਰਾਈਮ ਨੂੰ ਟਰੈਕ ਕਰਨ ਵਿੱਚ ਪੁਲੀਸ ਦੀ ਭੂਮਿਕਾ ਅਤੇ ਆਨਲਾਈਨ ਲੈਣ-ਦੇਣ ਕਰਦੇ ਸਮੇਂ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਦੱਸਿਆ। ਬੈਂਕ ਦੇ ਡਿਪਟੀ ਮੈਨੇਜਰ ਗੌਰਵ ਖੰਨਾ ਨੇ ਅਜਿਹੇ ਮਾਮਲਿਆਂ ਵਿੱਚ ਬੈਂਕਾਂ ਦੀ ਭੂਮਿਕਾ ਅਤੇ ਪੈਸੇ ਦੇ ਟਰੇਲ ਨੂੰ ਟਰੈਕ ਕਰਨ ਲਈ ਲੋੜੀਂਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਬੈਂਕ ਨੂੰ ਅਜਿਹੇ ਮਾਮਲਿਆਂ ਲਈ ਘੱਟੋ-ਘੱਟ ਸਮੇਂ ਵਿੱਚ ਰਿਪੋਰਟ ਕਰਨ ’ਤੇ ਜ਼ੋਰ ਦਿੱਤਾ। ਇਸ ਮੌਕੇ ਪ੍ਰਧਾਨ ਬ੍ਰਿਗੇਡੀਆ (ਸੇਵਾਮੁਕਤ) ਜੇਐਸ ਜਗਦੇਵ ਨੇ ਵੀ ਸੰਬੋਧਨ ਕੀਤਾ। ਮੰਚ ਸੰਚਾਲਨ ਐਸਐਸ ਬੇਦੀ, ਹਰਜਿੰਦਰ ਸਿੰਘ ਅਤੇ ਪਲਵਿੰਦਰ ਕੌਰ ਪਾਲੀ ਨੇ ਕੀਤਾ।

Load More Related Articles

Check Also

ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਸਣੇ ਕਈ ਅਫ਼ਸਰ ਮੁਅੱਤਲ

ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਸਣੇ ਕਈ ਅਫ਼ਸਰ ਮੁਅੱਤਲ ਪਰਮਾਰ ਤੇ ਹੋਰਨਾਂ ਵ…