ਗਿਆਨ ਜਯੋਤੀ ਇੰਸਟੀਚਿਊਟ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਉੱਭਰਦੇ ਰੁਝਾਨ ਤੇ ਭਵਿੱਖ ਬਾਰੇ ਸੈਮੀਨਾਰ

ਨਬਜ਼-ਏ-ਪੰਜਾਬ, ਮੁਹਾਲੀ, 29 ਅਗਸਤ:
ਇੱਥੋਂ ਦੇ ਗਿਆਨ ਜਯੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਫੇਜ਼-2 ਵਿਖੇ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਉੱਭਰਦੇ ਰੁਝਾਨ ਅਤੇ ਭਵਿੱਖ ਬਾਰੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਤੇਜ਼ੀ ਨਾਲ ਵਿਕਸਤ ਹੋ ਰਹੇ ਖੇਤਰ ਅਤੇ ਇਸ ਦੇ ਵਿਹਾਰਕ ਉਦਯੋਗਾਂ ਬਾਰੇ ਕੀਮਤੀ ਸੂਝਬੂਝ ਪ੍ਰਦਾਨ ਕਰਨ ਲਈ ਤਿਆਰ ਕੀਤਾ ਗਿਆ।
ਇਸ ਮੌਕੇ ਬੋਲਦਿਆਂ ਸੇਰੇਬ੍ਰਲ ਇੰਪਲਸ ਦੇ ਤਕਨੀਕੀ ਸਲਾਹਕਾਰ ਡਾ. ਪ੍ਰੋ. ਸੁਸ਼ੀਲ ਨਾਰੰਗ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ ਵਿੱਚ ਉੱਭਰ ਰਹੇ ਰੁਝਾਨਾਂ ਅਤੇ ਵੱਖ-ਵੱਖ ਉਦਯੋਗਾਂ ’ਤੇ ਇਸ ਦੇ ਪ੍ਰਭਾਵ ਬਾਰੇ ਗਿਆਨ ਸਾਂਝਾ ਕੀਤਾ। ਜਦੋਂਕਿ ਜਨਰਲ ਜ਼ੈੱਡ ਟੈਕਨੋਪ੍ਰੀਨਿਓਰ ਦੇ ਸੰਸਥਾਪਕ ਅੰਸ਼ੁਲ ਮਿੱਤਲ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਭਵਿੱਖ ਅਤੇ ਟੈਕਨਾਲੋਜੀ ਦੇ ਲੈਂਡਸਕੇਪ ਵਿੱਚ ਕ੍ਰਾਂਤੀ ਲਿਆਉਣ ਦੀ ਸੰਭਾਵਨਾ ਬਾਰੇ ਚਰਚਾ ਕੀਤੀ। ਇਸ ਸੈਸ਼ਨ ਵਿੱਚ ਕੰਪਿਊਟਰ ਐਪਲੀਕੇਸ਼ਨ ਵਿਭਾਗ ਦੇ ਵਿਦਿਆਰਥੀਆਂ ਨੇ ਹਿੱਸਾ ਲੈਂਦੇ ਹੋਏ ਆਰਟੀਫੀਸ਼ੀਅਲ ਇੰਟੈਲੀਜੈਂਸ ਵਿੱਚ ਨਵੀਨਤਮ ਵਿਕਾਸ ਬਾਰੇ ਜਾਣਨ ਅਤੇ ਅਸਲ ਦੁਨੀਆਂ ਵਿੱਚ ਇਸ ਦੇ ਅਸਰ ਨੂੰ ਵਿਸਥਾਰ ਨਾਲ ਸਮਝਿਆ।
ਬੁਲਾਰਿਆਂ ਨੇ ਤਕਨੀਕੀ ਤਰੱਕੀ ਦੇ ਨਾਲ ਅੱਪਡੇਟ ਰਹਿਣ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਵਿਦਿਆਰਥੀਆਂ ਨੂੰ ਆਪਣੇ ਕੈਰੀਅਰ ਵਿੱਚ ਨਵੀਨਤਾ ਨੂੰ ਅੱਗੇ ਵਧਾਉਣ ਲਈ ਉਤਸ਼ਾਹਿਤ ਕੀਤਾ। ਸੈਮੀਨਾਰ ਇੰਟਰ ਐਕਟਿਵ ਸਵਾਲ-ਜਵਾਬ ਸੈਸ਼ਨ ਦੇ ਨਾਲ ਸਮਾਪਤ ਹੋਇਆ।
ਇਸ ਤੋਂ ਪਹਿਲਾਂ ਡਾਇਰੈਕਟਰ ਡਾ. ਅਨੀਤ ਬੇਦੀ ਨੇ ਬੁਲਾਰਿਆਂ ਵੱਲੋਂ ਆਪਣੇ ਕੀਮਤੀ ਸੁਝਾਅ ਅਤੇ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਗਿਆਨ ਜਯੋਤੀ ਇੰਸਟੀਚਿਊਟ ਕੁੱਝ ਨਵਾਂ ਸਿੱਖਣ ਅਤੇ ਨਵੀਨਤਾ ਦੇ ਮਾਹੌਲ ਨੂੰ ਉਤਸ਼ਾਹਿਤ ਕਰਨ ਵਿੱਚ ਵਿਸ਼ਵਾਸ ਰੱਖਦਾ ਹੈ। ਇਸੇ ਸੋਚ ਨੂੰ ਲੈ ਕੇ ਕਰਵਾਇਆ ਇਹ ਸੈਮੀਨਾਰ ਵਿਦਿਆਰਥੀਆਂ ਲਈ ਜਾਣਕਾਰੀ ਭਰਪੂਰ ਹੋ ਨਿਬੜਿਆ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…