Share on Facebook Share on Twitter Share on Google+ Share on Pinterest Share on Linkedin ਗਿਆਨ ਜਯੋਤੀ ਇੰਸਟੀਚਿਊਟ ਵਿੱਚ ਵਾਤਾਵਰਨ ਸੁਰੱਖਿਆ ਵਿਸ਼ੇ ’ਤੇ ਸੈਮੀਨਾਰ ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ 200 ਤੋਂ ਵੱਧ ਪ੍ਰਿੰਸੀਪਲਾਂ ਤੇ ਅਕਾਦਮਿਕ ਕੋਆਰਡੀਨੇਟਰਾਂ ਨੇ ਕੀਤੀ ਸ਼ਿਰਕਤ ਵਿਦਿਆਰਥੀਆਂ ਵਿੱਚ ਵਾਤਾਵਰਨ ਜਾਗਰੂਕਤਾ ਪੈਦਾ ਕਰਨ ਲਈ ਵਾਤਾਵਰਨ ਸਿੱਖਿਆ ਪ੍ਰੋਗਰਾਮ ’ਤੇ ਚਰਚਾ ਕੀਤੀ ਨਬਜ਼-ਏ-ਪੰਜਾਬ, ਮੁਹਾਲੀ, 21 ਸਤੰਬਰ: ਗਿਆਨ ਜਯੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਫੇਜ਼-2 ਵੱਲੋਂ ਵਾਤਾਵਰਨ ਦੀ ਸੁਰੱਖਿਆ ਦਾ ਹੋਕਾ ਦਿੰਦੇ ਹੋਏ ਪੰਜਾਬ ਰਾਜ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ, ਸਟੇਟ ਨੋਡਲ ਏਜੰਸੀ ਅਤੇ ਵਾਤਾਵਰਨ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਦੇ ਸਹਿਯੋਗ ਨਾਲ ਵਾਤਾਵਰਨ ਸਿੱਖਿਆ ਪ੍ਰੋਗਰਾਮ ਦੇ ਤਹਿਤ ਸੈਮੀਨਾਰ ਕਰਵਾਇਆ ਗਿਆ। ਜਿਸ ਦਾ ਮੁੱਖ ਉਦੇਸ਼ ਨੌਜਵਾਨਾਂ ਵਿੱਚ ਵਾਤਾਵਰਨ ਦੀ ਸੰਭਾਲ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ। ਸੈਮੀਨਾਰ ਵਿੱਚ ਮੁਹਾਲੀ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ 200 ਤੋਂ ਵੱਧ ਪ੍ਰਿੰਸੀਪਲਾਂ ਅਤੇ ਅਕਾਦਮਿਕ ਕੋਆਰਡੀਨੇਟਰਾਂ ਨੇ ਸ਼ਮੂਲੀਅਤ ਕੀਤੀ। ਗਿਆਨ ਜਯੋਤੀ ਗਰੁੱਪ ਦੇ ਚੇਅਰਮੈਨ ਜੇਐਸ ਬੇਦੀ ਨੇ ਸੈਮੀਨਾਰ ਵਿੱਚ ਪਹੁੰਚੇ ਭਾਰਤ ਦੇ ਸੋਲਰ ਮੈਨ ਪ੍ਰੋ. ਚੇਤਨ ਸੋਲੰਕੀ ਦਾ ਸਵਾਗਤ ਕੀਤਾ। ਕਾਬਿਲੇਗੌਰ ਹੈ ਕਿ ਪ੍ਰੋ. ਚੇਤਨ ਸੋਲੰਕੀ ਊਰਜਾ ਸਵਰਾਜ ਫਾਊਂਡੇਸ਼ਨ ਦੇ ਸੰਸਥਾਪਕ ਹਨ ਅਤੇ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘‘ਭਾਰਤ ਦੇ ਸੂਰਜੀ ਮਨੁੱਖ’’ ਵਜੋਂ ਸਨਮਾਨਿਤ ਕੀਤਾ ਗਿਆ ਹੈ। ਪ੍ਰੋ. ਚੇਤਨ ਸੋਲੰਕੀ ਨੇ ਜਲਵਾਯੂ ਪਰਿਵਰਤਨ ਦੇ ਭਖਦੇ ਮੁੱਦੇ ’ਤੇ ਚਰਚਾ ਕਰਦਿਆਂ ਵਾਤਾਵਰਨ ਦੀ ਸੁਰੱਖਿਆ ਲਈ ਸਾਂਝੀ ਕਾਰਵਾਈ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਦੀ ਸੂਝ-ਬੂਝ ਭਰੀ ਜਾਣਕਾਰੀ ਨੇ ਸਰੋਤਿਆਂ ਨੂੰ ਟਿਕਾਊ ਅਭਿਆਸ ਅਪਣਾਉਣ ਅਤੇ ਵਾਤਾਵਰਨ ਨੂੰ ਬਹਾਲ ਕਰਨ ਵਿੱਚ ਆਪੋ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ. ਗਿੰਨੀ ਦੁੱਗਲ ਨੇ ਵਾਤਾਵਰਨ ਦੀ ਸੁਰੱਖਿਆ ਲਈ ਮੁਹਾਲੀ ਦੇ ਸਕੂਲਾਂ ਵਿੱਚ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਮੁਹਿੰਮ ਨੂੰ ਹੋਰ ਤੇਜ਼ ਕਰਨ ਦਾ ਭਰੋਸਾ ਦਿੱਤਾ। ਨਾਲ ਹੀ ਉਨ੍ਹਾਂ ਵਾਤਾਵਰਨ ਸੁਰੱਖਿਆ ਬਾਰੇ ਵਿਦਿਆਰਥੀਆਂ ਦੀ ਭੂਮਿਕਾ ’ਤੇ ਜ਼ੋਰ ਦਿੰਦੇ ਹੋਏ ਸਮੂਹ ਸਕੂਲ ਮੁਖੀਆਂ ਨੂੰ ਸਕੂਲੀ ਬੱਚਿਆਂ ਵਿੱਚ ਜਾਗਰੂਕਤਾ ਫੈਲਾਉਣ ਲਈ ਕਿਹਾ। ਅਖੀਰ ਵਿੱਚ ਗਿਆਨ ਜਯੋਤੀ ਇੰਸਟੀਚਿਊਟ ਦੇ ਡਾਇਰੈਕਟਰ ਡਾ. ਅਨੀਤ ਬੇਦੀ ਨੇ ਮੁੱਖ ਮਹਿਮਾਨ ਅਤੇ ਸਕੂਲ ਮੁਖੀਆਂ ਸਮੇਤ ਹੋਰਨਾਂ ਪਤਵੰਤਿਆਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਸਿੱਖਿਆ ਸ਼ਾਸਤਰੀਆਂ ਨੂੰ ਵਾਤਾਵਰਨ ਦੀ ਸੰਭਾਲ ਲਈ ਨਵਿਆਉਣ ਯੋਗ ਊਰਜਾ ਦੀ ਵਰਤੋਂ ਕਰਨ ਦੀ ਵੀ ਅਪੀਲ ਕੀਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ