nabaz-e-punjab.com

ਮੁਹਾਲੀ ਇੰਡਸਟਰੀ ਭਵਨ ਵਿੱਚ ਜੀਐਸਟੀ ਵਿਸ਼ੇ ’ਤੇ ਸੈਮੀਨਾਰ ਦਾ ਆਯੋਜਨ

ਆਬਕਾਰੀ ਤੇ ਕਰ ਕਮਿਸ਼ਨਰ ਵਿਵੇਕ ਪ੍ਰਤਾਪ ਸਿੰਘ ਨੇ ਸਨਅਤਕਾਰਾਂ ਦੇ ਹੋਏ ਰੂਬਰੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਅਗਸਤ:
ਅਗਸਤ ਮੁਹਾਲੀ ਇੰਡਸਟਰੀ ਐਸੋਸੀਏਸ਼ਨ ਵੱਲੋਂ ਆਬਕਾਰੀ ਤੇ ਕਰ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਉਦਯੋਗਿਕ ਖੇਤਰ ਫੇਜ਼-7 ਸਥਿਤ ਮੁਹਾਲੀ ਇੰਡਸਟਰੀ ਐਸੋਸੀਏਸ਼ਨ ਭਵਨ (ਐਮਆਈਏ) ਵਿਖੇ ਜੀ.ਐਸ.ਟੀ (ਗੁਡਜ਼ ਐਂਡ ਸਰਵਿਸ ਟੈਕਸ) ਸਬੰਧੀ ਵਿਸ਼ੇਸ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਆਬਕਾਰੀ ਤੇ ਕਰ ਕਮਿਸ਼ਨਰ ਸ੍ਰੀ ਵਿਵੇਕ ਪ੍ਰਤਾਪ ਸਿੰਘ ਨੇ ਮੁੱਖ ਮਹਿਮਾਨ ਵਜੋ ਸਿਰਕੱਤ ਕੀਤੀ। ਸੈਮੀਨਾਰ ਵਿੱਚ ਸਯੁੰਕਤ ਡਾਇਰੈਕਟਰ (ਇਨਵੈਸਟੀਗੇਸਨ) ਸ੍ਰੀਮਤੀ ਬਲਦੀਪ ਕੌਰ, ਡੀਈਟੀਸੀ ਰੋਪੜ ਸ੍ਰੀਮਤੀ ਹਰਿੰਦਰ ਕੌਰ, ਡੀਈਟੀਸੀ ਲੁਧਿਆਣਾ ਸ੍ਰੀ ਪਵਨ ਗਰਗ ਸਮੇਤ ਐਮਆਈਏ ਦੇ ਪ੍ਰਧਾਨ ਸ੍ਰੀ ਗਗਨ ਛਾਬੜਾ, ਸਾਬਕਾ ਪ੍ਰਧਾਨ ਸੰਜੀਵ ਵਸੀਸ਼ਟ ਅਤੇ ਐਮਆਈਏ ਦੇ ਹੋਰ ਅਹੁਦੇਦਾਰ ਅਤੇ ਵੱਡੀ ਗਿਣਤੀ ਵਿੱਚ ਉਦਯੋਗਪਤੀ ਸਾਮਲ ਹੋਏ।
ਸੈਮੀਨਾਰ ਦੌਰਾਨ ਉਦਯੋਗਪਤੀਆਂ ਵੱਲੋਂ ਆਬਕਾਰੀ ਅਤੇ ਕਰ ਕਮਿਸ਼ਨਰ ਪੰਜਾਬ ਅਤੇ ਵਿਭਾਗ ਦੇ ਹੋਰ ਅਧਿਕਾਰੀਆਂ ਨੂੰ ਜੀਐਸਟੀ ਸਬੰਧੀ ਵੱਖ-ਵੱਖ ਤਰ੍ਹਾਂ ਦੇ ਸਵਾਲ ਕੀਤੇ ਅਤੇ ਅਧਿਕਾਰੀਆਂ ਵੱਲੋਂ ਵਿਸ਼ਥਾਰਪੂਰਵਕ ਸਵਾਲਾਂ ਦੇ ਜਵਾਬ ਦਿੱਤੇ ਗਏ ਅਤੇ ਉਦਯੋਗਪਤੀਆਂ ਨੂੰ ਜੀਐਸਟੀ ਸਬੰਧੀ ਜਾਣਕਾਰੀ ਦੇਣ ਦੇ ਨਾਲ-ਨਾਲ ਜੀਐਸਟੀ ਭਰਨ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਉਦਯੋਗਪਤੀਆਂ ਵੱਲੋਂ ਟੈਕਸ ਬੈਰੀਅਰਾਂ ਨੂੰ ਹਟਾਉਣ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਆਬਕਾਰੀ ਤੇ ਕਰ ਕਮਿਸ਼ਨਰ ਸ੍ਰੀ ਵਿਵੇਕ ਪ੍ਰਤਾਪ ਸਿੰਘ ਨੇ ਦੱਸਿਆ ਕਿ ਪੰਜਾਬ ਵਿੱਚ ਬੈਰੀਅਰ ਹਟਾਏ ਜਾ ਰਹੇ ਹਨ। ਇਸ ਤੋਂ ਪਹਿਲਾਂ ਐਮਆਈਏ ਦੇ ਪ੍ਰਧਾਨ ਨੇ ਸੈਮੀਨਾਰ ਵਿੱਚ ਸਾਮਲ ਹੋਏ ਅਧਿਕਾਰੀਆਂ ਨੂੰ ਜੀ ਆਇਆ ਆਖਿਆ ਅਤੇ ਐਮਆਈਏ ਦੇ ਸਾਬਕਾ ਪ੍ਰਧਾਨ ਅਨੁਰਾਗ ਅੱਗਰਵਾਲ ਨੇ ਮੁਹਾਲੀ ਇੰਡਸਟਰੀ ਐਸੋਸੀਏਸ਼ਨ ਸਬੰਧੀ ਪੇਸ਼ਕਾਰੀ ਦਿੰਦਿਆਂ ਇਸ ਦੀਆਂ ਵਿਸ਼ੇਸ਼ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਦਿੱਤੀ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …