‘ਗੈਰ ਸੰਚਾਰੀ ਬਿਮਾਰੀਆਂ ਦੀ ਰੋਕਥਾਮ ਤੇ ਪ੍ਰਬੰਧਨ ’ਚ ਨਰਸ ਦੀ ਭੂਮਿਕਾ’ ਵਿਸ਼ੇ ’ਤੇ ਸੈਮੀਨਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਮਈ:
ਇੱਥੋਂ ਦੇ ਮਾਤਾ ਸਾਹਿਬ ਕੌਰ ਕਾਲਜ ਆਫ਼ ਨਰਸਿੰਗ ਮੁਹਾਲੀ ਦੇ ਆਡੀਟੋਰੀਅਮ ਵਿੱਚ ‘ਗੈਰ ਸੰਚਾਰੀ ਬਿਮਾਰੀਆਂ ਦੀ ਰੋਕਥਾਮ ਤੇ ਪ੍ਰਬੰਧਨ ਵਿੱਚ ਨਰਸ ਦੀ ਭੂਮਿਕਾ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਜਿਸ ਦਾ ਮੁੱਖ ਉਦੇਸ਼ ਐਨਸੀਡੀਜ਼ (ਗੈਰ ਸੰਚਾਰੀ ਬਿਮਾਰੀਆਂ) ਬਾਰੇ ਜਾਗਰੂਕਤਾ ਪੈਦਾ ਕਰਨਾ ਸੀ। ਪੀਐਨਆਰਸੀ ਦੀ ਰਜਿਸਟਰਾਰ ਡਾ. ਪੁਨੀਤ ਗਿਰਧਰ, ਮਾਤਾ ਸਾਹਿਬ ਕੌਰ ਕਾਲਜ ਆਫ਼ ਨਰਸਿੰਗ ਦੇ ਚੇਅਰਮੈਨ ਤੇਗਬੀਰ ਸਿੰਘ ਵਾਲੀਆ, ਮੈਨੇਜਿੰਗ ਡਾਇਰੈਕਟਰ ਜਸਵਿੰਦਰ ਕੌਰ ਵਾਲੀਆ, ਡਾਇਰੈਕਟਰ (ਵਿੱਤ) ਜਪਨੀਤ ਕੌਰ ਵਾਲੀਆ, ਪ੍ਰਿੰਸੀਪਲ ਡਾ. ਕਿਰਨ ਬੱਤਰਾ, ਵਾਈਸ ਪ੍ਰਿੰਸੀਪਲ ਸ੍ਰੀਮਤੀ ਸ਼ਿਵਾਨੀ ਸ਼ਰਮਾ ਨੇ ਸਾਂਝੇ ਤੌਰ ’ਤੇ ਸ਼ਮਾਂ ਰੌਸ਼ਨ ਕੀਤਾ।
ਇਸ ਮੌਕੇ ਡਾ. ਪੁਨੀਤ ਗਿਰਧਰ ਨੇ ਵਿਦਿਆਰਥਣਾਂ ਨੂੰ ਜਾਗਰੂਕ ਰਹਿਣ ਲਈ ਉਤਸ਼ਾਹਿਤ ਕਰਦਿਆਂ ਕਿਹਾ ਕਿ ਉਹ ਪੰਜਾਬ ਦੇ ਸਭ ਤੋਂ ਵਧਿਆ ਨਰਸਿੰਗ ਕਾਲਜ ਵਿੱਚ ਪੜ੍ਹ ਰਹੇ ਹਨ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਨੇ ਕਾਲਜ ਮੈਨੇਜਮੈਂਟ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਸਮਾਜ ਵਿੱਚ ਨਰਸਾਂ ਦੇ ਯੋਗਦਾਨ ਦੀ ਸਰਾਹਨਾ ਕੀਤੀ।
ਸੈਮੀਨਾਰ ਦਾ ਸੰਚਾਲਨ ਪ੍ਰੋ. ਸ੍ਰੀਮਤੀ ਸੋਨੀਆ ਸ਼ਰਮਾ ਅਤੇ ਸਹਾਇਕ ਪ੍ਰੋਫੈਸਰ ਸ੍ਰੀਮਾਨ ਅਤੁਲ ਨੇ ਕੀਤਾ। ਸੈਮੀਨਾਰ ਵਿੱਚ 250 ਤੋਂ ਵੱਧ ਵਿਦਿਆਰਥਣਾਂ ਅਤੇ ਫੈਕਲਟੀ ਮੈਂਬਰਾਂ ਨੇ ਭਾਗ ਲਿਆ। ਇਸ ਦੌਰਾਨ ਐਂਥਰੋਪੋਮੈਟ੍ਰਿਕ ਮਾਪਾਂ ਦੇ ਅਭਿਆਸ ਸੈਸ਼ਨ ਵੀ ਕੀਤਾ ਗਿਆ। ਅਖੀਰ ਵਿੱਚ ਬੀਐਸਸੀ ਸਾਲ ਤੀਜਾ ਦੀ ਵਿਦਿਆਰਥਣ ਸ੍ਰੀਮਤੀ ਦਾਮਿਨੀ ਨੇ ਸਾਰਿਆਂ ਦਾ ਧੰਨਵਾਦ ਕੀਤਾ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …