ਗਿਆਨ ਜਯੋਤੀ ਇੰਸਟੀਚਿਊਟ ਵਿੱਚ ਮਹਿਲਾ ਵਰਕਰਾਂ ਨਾਲ ਜਿਨਸੀ ਪ੍ਰੇਸ਼ਾਨੀ ਰੋਕਥਾਮ ਵਿਸ਼ੇ ’ਤੇ ਸੈਮੀਨਾਰ

ਨਬਜ਼-ਏ-ਪੰਜਾਬ, ਮੁਹਾਲੀ, 11 ਸਤੰਬਰ:
ਜ਼ਿਲ੍ਹਾ ਸਿੱਖਿਆ ਵਿਭਾਗ ਵੱਲੋਂ ਮਹਿਲਾ ਵਰਕਰਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਜਿਨਸੀ ਪ੍ਰੇਸ਼ਾਨੀ ਦੀ ਰੋਕਥਾਮ ਵਿਸ਼ੇ ’ਤੇ ਅੱਜ ਇੱਥੋਂ ਦੇ ਗਿਆਨ ਜਯੋਤੀ ਇੰਸਟੀਚਿਊਟ ਮੈਨੇਜਮੈਂਟ ਅਤੇ ਟੈਕਨਾਲੋਜੀ ਫੇਜ਼-2 ਵਿਖੇ ਸੈਮੀਨਾਰ ਕਰਵਾਇਆ ਗਿਆ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਸ੍ਰੀਮਤੀ ਸੁਰਭੀ ਪਰਾਸ਼ਰ ਨੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ/ਮੁੱਖ ਅਧਿਆਪਕਾਂ ਅਤੇ ਗਿਆਨ ਜਯੋਤੀ ਇੰਸਟੀਚਿਊਟ ਦੇ ਫੈਕਲਟੀ ਮੈਂਬਰਾਂ ਨੂੰ ਪ੍ਰੀਵੈਨਸ਼ਨ ਆਫ਼ ਸੈਕਸੁਅਲ ਹਰਾਸਮੈਂਟ ਐਕਟ ਦੇ ਉਪਬੰਧਾਂ ਬਾਰੇ ਜਾਣੂ ਕਰਵਾਉਂਦਿਆਂ ‘ਵਿਸ਼ਾਖਾ ਅਤੇ ਹੋਰ ਬਨਾਮ ਰਾਜਸਥਾਨ ਰਾਜ’ ਦੇ ਕੇਸ ਵਿੱਚ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਬਾਰੇ ਚਰਚਾ ਕੀਤੀ। ਉਨ੍ਹਾਂ ਨੇ ‘ਅੌਰੇਲੀਆਨੋ ਫਰਨਾਂਡਿਜ਼ ਬਨਾਮ ਗੋਆ ਰਾਜ ਅਤੇ ਹੋਰਨਾਂ’ ਦੇ ਮਾਮਲੇ ਵਿੱਚ ਮਹੱਤਵਪੂਰਨ ਫ਼ੈਸਲੇ ਦੀ ਚਰਚਾ ਕੀਤੀ। ਜਿਸ ਵਿੱਚ ਸੁਪਰੀਮ ਕੋਰਟ ਨੇ ਕੰਮ ਵਾਲੀ ਥਾਂ ’ਤੇ ਅੌਰਤਾਂ ਦੇ ਜਿਨਸੀ ਸ਼ੋਸ਼ਣ (ਰੋਕਥਾਮ, ਮਨਾਹੀ, ਅਤੇ ਨਿਵਾਰਨ) ਨੂੰ ਲਾਗੂ ਕਰਨ ਵਿੱਚ ਕਈ ਖ਼ਾਮੀਆਂ ਅਤੇ ਪਾੜੇ ਨੂੰ ਉਜਾਗਰ ਕੀਤਾ।
ਸ੍ਰੀਮਤੀ ਸੁਰਭੀ ਪਰਾਸ਼ਰ ਨੇ ਦੱਸਿਆ ਕਿ 14 ਸਤੰਬਰ ਨੂੰ ਇਸ ਵਰ੍ਹੇ ਦੀ ਤੀਜੀ ਕੌਮੀ ਲੋਕ ਲਗਾਈ ਜਾ ਰਹੀ ਹੈ, ਜਿਸ ਵਿੱਚ ਰਾਜ਼ੀਨਾਮਾ ਯੋਗ ਫੌਜਦਾਰੀ ਕੇਸ, ਚੈੱਕ-ਬਾਊਂਸ, ਬੈਂਕ ਰਿਕਵਰੀ, ਘਰੇਲੂ ਹਿੰਸਾ, ਐਮਏਸੀਟੀ ਕੇਸ, ਕਿਰਤ ਸਬੰਧੀ ਝਗੜੇ, ਜ਼ਮੀਨ ਐਕਵਾਇਰ ਕੇਸ, ਬਿਜਲੀ ਅਤੇ ਪਾਣੀ ਦੇ ਬਿੱਲਾਂ, ਮਾਲ ਵਿਭਾਗ ਨਾਲ ਸਬੰਧਤ ਅਤੇ ਹਰ ਤਰ੍ਹਾਂ ਦੇ ਦੀਵਾਨੀ ਕੇਸ ਵਿਚਾਰੇ ਜਾਣਗੇ। ਲੋਕ ਅਦਾਲਤ ਵਿੱਚ ਟਰੈਫ਼ਿਕ ਚਲਾਨਾਂ ਦਾ ਵੀ ਨਿਪਟਾਰਾ ਕੀਤਾ ਜਾਵੇਗਾ। ਜੇਕਰ ਕੋਈ ਵਿਅਕਤੀ ਆਪਣਾ ਚਲਾਨ ਲੋਕ ਅਦਾਲਤ ਵਿੱਚ ਭੁਗਤਾਉਣਾ ਚਾਹੁੰਦਾ ਹੈ ਤਾਂ ਉਹ ਇਸ ਸਬੰਧੀ ਚੀਫ਼ ਜੁਡੀਸ਼ਲ ਮੈਜਿਸਟਰੇਟ ਦੀ ਅਦਾਲਤ ਵਿੱਚ ਅਰਜ਼ੀ ਦੇ ਸਕਦਾ ਹੈ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…