Nabaz-e-punjab.com

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਫ਼ਲਸਫ਼ੇ ਬਾਰੇ ਸੈਮੀਨਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਅਪਰੈਲ:
ਪੀਐਸਆਈਈਸੀ ਸਟਾਫ ਭਲਾਈ ਸੰਸਥਾ ਵੱਲੋਂ ਕੁਦਰਤਵਾਦੀ ਸਰਬ ਸਾਂਝਾ ਮੰਚ ਪੰਜਾਬ ਦੀ ਮੁਹਾਲੀ ਇਕਾਈ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਬਾਰੇ ਇੱਥੋਂ ਦੇ ਫੇਜ਼-7 ਸਥਿਤ ਮੁਹਾਲੀ ਇੰਡਸਟਰੀ ਐਸੋਸੀਏਸ਼ਨ (ਐਮਆਈਏ ਭਵਨ) ਵਿੱਚ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੀ ਪ੍ਰਧਾਨਗੀ ਮੰਚ ਦੇ ਸੂਬਾਈ ਪ੍ਰਧਾਨ ਪ੍ਰੀਤਮ ਕੁਦਰਤਵਾਦੀ ਅਤੇ ਪੀਐਸਆਈਈਸੀ ਸਟਾਫ਼ ਭਲਾਈ ਸੰਸਥਾ ਦੇ ਜਨਰਲ ਸਕੱਤਰ ਸੰਜੀਵ ਵਾਲੀਆ ਨੇ ਕੀਤੀ। ਮੁਹਾਲੀ ਇਕਾਈ ਦੇ ਪ੍ਰਧਾਨ ਗੁਰਦੀਪ ਸਿੰਘ ਨੇ ਕੁਦਰਤਵਾਦੀ ਸਰਵ ਸਾਂਝੇ ਮੰਚ ਦੀਆਂ ਗਤੀਵਿਧੀਆਂ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਦੱਸਿਆ। ਪ੍ਰੋ. ਮਨਜੀਤ ਸਿੰਘ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।
ਮੈਡੀਕਲ ਕਾਲਜ ਅੰਮ੍ਰਿਤਸਰ ਦੇ ਪ੍ਰੋਫੈਸਰ ਡਾ. ਸ਼ਾਮ ਸੁੰਦਰ ਦੀਪਤੀ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ। ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਫ਼ਲਸਫ਼ੇ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ ਕਿਰਤ ਕਰੋ ਤੇ ਵੰਡ ਛੱਕੋ ਦਾ ਵਿਗਿਆਨਕ ਸਿਧਾਂਤ ਪੂਰੀ ਦੁਨੀਆ ਲਈ ਚਾਨਣ ਮੁਨਾਰਾ ਹੈ। ਜਿਸ ’ਤੇ ਚੱਲ ਕੇ ਹੀ ਸਾਂਝੀਵਾਲਤਾ ’ਤੇ ਆਧਾਰਿਤ ਸਮਾਜ ਉਸਾਰਿਆ ਜਾ ਸਕਦਾ ਹੈ। ਇਸ ਨਾਲ ਅਜੋਕੇ ਸਮਾਜਿਕ ਸੰਕਟ ਨੂੰ ਹੱਲ ਕੀਤਾ ਜਾ ਸਕਦਾ ਹੈ। ਮੰਚ ਦੇ ਪ੍ਰਧਾਨ ਪ੍ਰੀਤਮ ਕੁਦਰਤਵਾਦੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਬਾਰੇ ਆਪਣੀਆਂ ਲਿਖਤਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਇਹ ਲਿਖਤਾਂ ਆਮ ਲੋਕਾਂ ਅਤੇ ਨਾਨਕ ਲੇਵਾ ਤੱਕ ਪਹੁੰਚਾਉਣ ਲਈ ਯਤਨ ਜਾਰੀ ਹਨ।
ਇਸ ਮੌਕੇ ਤਾਰਾ ਸਿੰਘ, ਬਲਵੰਤ ਸਿੰਘ, ਦਲਬੀਰ ਸਿੰਘ, ਸੁਖਬੀਰ ਸਿੰਘ ਅਤੇ ਗੁਰਚਰਨ ਸਿੰਘ, ਅਸ਼ੋਕ ਚੁਟਾਨੀ, ਕੇਸੀ ਸ਼ਰਮਾ, ਅਮਰਜੀਤ ਸਿੰਘ ਖੰਨਾ ਹਾਜ਼ਰ ਸਨ। ਇਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਡਾ. ਸ਼ਾਮ ਸੁੰਦਰ ਦੀਪਤੀ ਦੀ ਕਿਤਾਬ ਨੂੰ ਸੁਖਵਿੰਦਰ ਸਿੰਘ ਡਾਇਰੈਕਟਰ ਗਿਆਨ ਸਾਗਰ ਹਸਪਤਾਲ ਨੇ ਰਿਲੀਜ਼ ਕੀਤਾ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…