ਰਿਆਤ ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਸਾਇੰਸਜ਼ ਦੀ ਕੈਟਾਲਿਸਟ-ਕੈਮੀਕਲ ਸੁਸਾਇਟੀ ਵੱਲੋ ਭਾਸ਼ਨ ਵਰਕਸ਼ਾਪ ਦਾ ਆਯੋਜਨ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 28 ਸਤੰਬਰ:
ਰਿਆਤ ਬਾਹਰਾ ਯੂਨੀਵਰਸਿਟੀ ਸਕੂਲ ਆਫ ਸਾਇੰਸਜ਼ ਦੀ ਕੈਟਾਲਿਸਟ-ਕੈਮੀਕਲ ਸੁਸਾਇਟੀ ਵੱਲੋਂ ‘ਸਪੈਕਟ੍ਰੋਸਕੋਪਿਕ ਟੂਲ ਫਾਰ ਐਨਾਲਾਇਸਿਸ ਆਫ਼ ਆਰਗੈਨਿਕ ਕੰਪਾਊਂਡਸ’ ਵਿਸ਼ੇ ’ਤੇ ਇੱਕ ਰੋਜ਼ਾ ਭਾਸ਼ਨ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਦੇ ਮੁੱਖ ਵਿਸ਼ਿਆਂ ਵਿੱਚ ਯੂ.ਵੀ.-ਵਿਜ਼ਿਬਲ, ਆਈਆਰ ਅਤੇ ਐਨਐਮਆਰ ਸਪੈਕਟਰੋਸਕੋਪੀ ਸ਼ਾਮਲ ਸਨ, ਜੋ ਜੈਵਿਕ ਮਿਸ਼ਰਣਾਂ ਦੇ ਵਿਸ਼ਲੇਸ਼ਣ ਦੇ ਸੰਦਰਭ ਵਿੱਚ ਸਨ। ਇਸ ਵਰਕਸ਼ਾਪ ਦਾ ਉਦਘਾਟਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਸਿੰਘ ਨੇ ਕੀਤਾ। ਉਨਂਾਂ ਨੇ ਕਿਹਾ ਅਜਿਹੀਆਂ ਵਰਕਸ਼ਾਪ ਵਿਦਿਆਰਥੀਆਂ ਦੀ ਸਮਝ ਵਿੱਚ ਸੁਧਾਰ ਲਈ ਮਹੱਤਵਪੂਰਨ ਹਨ ਅਤੇ ਸਮੱਸਿਆਵਾਂ ਨੂੰ ਪੂਰੀ ਤਰਂਾਂ ਭਰੋਸੇ ਨਾਲ ਹੱਲ ਕਰਨ ਦੇ ਯੋਗ ਹਨ।ਪੰਜਾਬ ਯੂਨੀਵਰਸਿਟੀ ਚੰਡੀਗੜਂ ਦੇ ਕੈਮਿਸਟਰੀ ਵਿਭਾਗ ਦੇ ਡਾ. ਸੁਨੀਲ ਦੀ ਅਗਵਾਈ ਵਿੱਚ ਵਰਕਸ਼ਾਪ ਨੇ ਜੈਵਿਕ ਮਿਸ਼ਰਣਾਂ ਦੇ ਵਿਸ਼ਲੇਸ਼ਣ ਵਿਚ ਖੋਜ ਵਿਦਵਾਨਾਂ ਦੁਆਰਾ ਵਰਤੇ ਗਏ ਵੱਖ-ਵੱਖ ਸਪੈਕਟ੍ਰੋਸਕੋਪਿਕ ਸਾਧਨਾਂ ਬਾਰੇ ਜਾਣਕਾਰੀ ਦਿੱਤੀ।
ਇਸ ਵਰਕਸ਼ਾਪ ਦੀ ਸ਼ੁਰੂਆਤ ਸਕੂਲ ਦੇ ਡਿਪਟੀ ਡੀਨ ਡਾ. ਹਰਵਿੰਦਰ ਕੌਰ ਦੇ ਭਾਸ਼ਨ ਨਾਲ ਹੋਈ ਅਤੇ ਇਸ ਤੋਂ ਬਾਅਦ ਵੱਖ-ਵੱਖ ਸਪੈਕਟ੍ਰੋਸਕੋਪਿਕ ਟੂਲਜ਼ ਦੀ ਥਿਊਰੀ ਅਤੇ ਕਾਰਜ ’ਤੇ ਧਿਆਨ ਕੇਂਦਰਿਤ ਕੀਤਾ ਗਿਆ। ਇਸ ਮੌਕੇ ਫੈਕਲਟੀ ਮੈਂਬਰਾਂ, ਪੋਸਟ-ਗ੍ਰੈਜੂਏਟ ਵਿਦਿਆਰਥੀਆਂ ਅਤੇ ਖੋਜ ਵਿਦਵਾਨਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਇਸ ਵਰਕਸ਼ਾਪ ਦੇ ਆਧਾਰ ‘ਤੇ ਇਕ ਪ੍ਰਸ਼ਨਾਵਲੀ ਡਾ. ਰਜਨੀ ਗਰਗ, ਚੀਫ, ਕੈਮਿਸਟਰੀ ਵਿਭਾਗ ਦੁਆਰਾ ਕਰਵਾਈ ਗਈ ਅਤੇ ਜੇਤੂਆਂ ਨੂੰ ਪੁਰਸਕਾਰ ਨਾਲ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਡਾ. ਰਜਨੀ ਗਰਗ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਇਸ ਭਾਸ਼ਨ ਵਰਕਸ਼ਾਪ ਦੇ ਮਹੱਤਵ ਨੂੰ ਵੀ ਉਜਾਗਰ ਕੀਤਾ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…