Nabaz-e-punjab.com

ਘਰ ਘਰ ਜਾ ਕੇ ਵੋਟਰ ਵੈਰੀਫਿਕੇਸ਼ਨ ਸਬੰਧੀ ਰਤਨ ਕਾਲਜ ਵਿੱਚ ਸੈਮੀਨਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਸਤੰਬਰ:
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਬੂਥ ਲੈਵਲ ਅਫ਼ਸਰਾਂ (ਬੀਐਲਓਜ਼) ਵੱਲੋਂ ਘਰ ਘਰ ਜਾ ਕੇ ਵੋਟਰ ਵੈਰੀਫਿਕੇਸ਼ਨ, ਵੋਟਰ ਸੂਚੀ ਵਿੱਚ ਸੁਧਾਈ, ਨਵੀਂ ਵੋਟ ਆਨਲਾਈਨ ਅਪਲੋਡ ਕਰਵਾਉਣ ਅਤੇ ਨਵੀਂ ਵੋਟ ਬਣਾਉਣ ਲਈ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਜਾਰੀ ਕੀਤੇ ਸ਼ਡਿਊਲ ਅਨੁਸਾਰ ਵਿਧਾਨ ਸਭਾ ਹਲਕਾ ਐਸ.ਏ.ਐਸ. ਨਗਰ (ਮੁਹਾਲੀ-53) ਵਿੱਚ ਤਾਇਨਾਤ ਬੀਐਲਓਜ਼ ਨੂੰ ਵਿਸ਼ੇਸ਼ ਟਰੇਨਿੰਗ ਦੇਣ ਲਈ ਇੱਥੋਂ ਦੇ ਰਤਨ ਪ੍ਰੋਫੈਸ਼ਨਲ ਕਾਲਜ ਸੋਹਾਣਾ ਵਿੱਚ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ। ਮੁਹਾਲੀ ਦੇ ਉਪ ਮੰਡਲ ਮੈਜਿਸਟਰੇਟ (ਐਸਡੀਐਮ)-ਕਮ-ਸਹਾਇਕ ਰਿਟਰਨਿੰਗ ਅਫ਼ਸਰ ਜਗਦੀਪ ਸਹਿਗਲ ਨੇ ਸੈਮੀਨਾਰ ਵਿੱਚ ਪੁੱਜੇ ਬੀਐਲਓਜ਼ ਨੂੰ ਚੋਣ ਕਮਿਸ਼ਨ ਵੱਲੋਂ ਲਾਂਚ ਕੀਤੀ ਐਪ ਬਾਰੇ ਵੀ ਜਾਣਕਾਰੀ ਦਿੱਤੀ ਗਈ। ਜਿਸ ਰਾਹੀਂ ਹਰੇਕ ਵੋਟਰ ਆਪਣੀ ਵੋਟ ਨਾਲ ਸਬੰਧਤ ਵੇਰਵੇ ਵੋਟਰ ਸੂਚੀ ਵਿੱਚ ਆਨਲਾਈਨ ਵੈਰੀਫਾਈ ਕਰ ਸਕਦਾ ਹੈ।
ਸ੍ਰੀ ਜਗਦੀਪ ਸਹਿਗਲ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਵਿੱਚ 15 ਅਕਤੂਬਰ ਤੱਕ ਚੱਲਣ ਵਾਲੇ ਇਲੈਕਟਰਜ਼ ਵੈਰੀਫਿਕੇਸ਼ਨ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਤਹਿਤ ਵੋਟਰ ਸੂਚੀਆਂ ਦੀ ਲੋਕਾਂ ਦੇ ਸਹਿਯੋਗ ਨਾਲ ਨਵੇਂ ਸਿਰਿਓਂ ਪੜਤਾਲ ਕੀਤੀ ਜਾਵੇਗੀ ਅਤੇ ਤਰੁੱਟੀਆਂ ਨੂੰ ਦਰੁਸਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁਹਾਲੀ ਹਲਕੇ ਦੇ 234 ਪੋਲਿੰਗ ਬੂਥਾਂ ’ਤੇ ਬੀਐਲਓਜ਼ ਤਾਇਨਾਤ ਕੀਤੇ ਗਏ ਹਨ, ਜੋ 15 ਅਕਤੂਬਰ ਤੱਕ ਸਮੁੱਚੇ ਹਲਕੇ ਅੰਦਰ ਘਰ ਘਰ ਜਾ ਕੇ ਵੋਟਰ ਸੂਚੀ ਵਿੱਚ ਸ਼ਾਮਲ ਹੋਣ ਤੋਂ ਵਾਂਝੇ ਰਹਿ ਗਏ ਵਿਅਕਤੀਆਂ, ਮ੍ਰਿਤਕ ਲੋਕਾਂ ਜਾਂ ਮੌਜੂਦਾ ਐਡਰੈਸ ਤੋਂ ਹੋਰ ਥਾਂ ਸ਼ਿਫ਼ਟ ਹੋ ਚੁੱਕੇ ਵੋਟਰਾਂ ਅਤੇ ਵੋਟਰਾਂ ਦੇ ਵੇਰਵਿਆਂ ਨੂੰ ਦਰੁਸਤ ਕਰਨ ਸਬੰਧੀ ਸੂਚਨਾ ਬੀਐਲਓ ਵਰਕਿੰਗ ਕਾਪੀ ਵਿੱਚ ਇਕੱਤਰ ਕਰਨਗੇ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…