Share on Facebook Share on Twitter Share on Google+ Share on Pinterest Share on Linkedin ਗਿਆਨ ਜਯੋਤੀ ਇੰਸਟੀਚਿਊਟ ਮੁਹਾਲੀ ਵਿੱਚ ਸਕਿਉਰਿਟੀ ਮਾਰਕੀਟ ਵਿਸ਼ੇ ’ਤੇ ਸੈਮੀਨਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਅਪਰੈਲ: ਇੱਥੋਂ ਦੇ ਗਿਆਨ ਜਯੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਅਤੇ ਟੈਕਨਾਲੋਜੀ ਫੇਜ਼-2 ਵਿੱਚ ਸਕਿਉਰਿਟੀ ਮਾਰਕੀਟ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਇਨੋਵੇਟਿਵ ਫਾਇਨਾਂਸ਼ੀਅਲ ਮੈਨੇਜਮੈਂਟ ਦੇ ਡਾਇਰੈਕਟਰ ਅਮਨਜੋਤ ਕੌਰ ਅਤੇ ਰਿਸਰਚ ਇਨੈਸਲਿਸਟ ਮਨੀਸ਼ ਬਾਂਸਲ ਨੇ ਸਬੰਧਤ ਵਿਸ਼ੇ ’ਤੇ ਜਾਣਕਾਰੀ ਸਾਂਝੀ ਕੀਤੀ। ਅਮਨਜੋਤ ਕੌਰ ਨੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕਰਦਿਆਂ ਮਹਿੰਗਾਈ, ਉਪਭੋਗਤਾ ਮੁੱਲ ਸੂਚਕ-ਅੰਕ, ਥੋਕ ਮੁੱਲ ਸੂਚਕ ਅੰਕ ਅਤੇ ਨਿਵੇਸ਼ ਫੈਸਲਿਆਂ ਸਬੰਧੀ ਅਹਿਮ ਜਾਣਕਾਰੀ ਸਾਂਝੀ ਕੀਤੀ। ਨਾਲ ਹੀ ਰੁਪਏ ਦੀ ਖ਼ਰੀਦ ਸ਼ਕਤੀ ਸਬੰਧੀ ਵਿਸਥਾਰ ਸਹਿਤ ਚਰਚਾ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਸਹੀ ਤਰੀਕੇ ਨਾਲ ਨਿਵੇਸ਼ ਕਰਨ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੇ ਨਿਵੇਸ਼ ਤੋਂ ਪਹਿਲਾਂ ਉਸ ਨੂੰ ਥੋੜੇ ਸਮੇਂ ਲਈ ਜਾਂ ਲੰਮੇ ਸਮੇਂ ਦੇ ਨਿਵੇਸ਼ ਆਦਿ ਦੋ ਭਾਗਾਂ ਵਿੱਚ ਵੰਡ ਲੈਣਾ ਚਾਹੀਦਾ ਹੈ। ਇਸ ਤੋਂ ਇਲਾਵਾ ਕਿਸੇ ਵੀ ਨਿਵੇਸ਼ ਲਈ ਸਬੰਧਤ ਕੰਪਨੀ ਦੇ ਪਿਛਲੇ ਰਿਕਾਰਡ ਬਾਰੇ ਜਾਣਨਾ ਜ਼ਰੂਰੀ ਹੈ। ਮਨੀਸ਼ ਬਾਂਸਲ ਨੇ ਸ਼ੇਅਰ ਬਾਜ਼ਾਰ ਦੇ ਉਤਰਾਅ ਚੜ੍ਹਾਅ ਦੇ ਕਾਰਨਾਂ ਅਤੇ ਉਸ ਦੇ ਨੁਕਸਾਨ ਤੇ ਫਾਇਦੇ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਵੱਖ ਵੱਖ ਸ਼ੇਅਰ ਬਾਜ਼ਾਰ ਅਤੇ ਮੈਂਬਰਾਂ ਦੇ ਕੰਮ ਕਰਨ ਦੇ ਤਰੀਕੇ ਅਤੇ ਭਾਰਤੀ ਅਤੇ ਵਿਦੇਸ਼ੀ ਸ਼ੇਅਰ ਬਾਜ਼ਾਰ ਵਿੱਚ ਰੁਜ਼ਗਾਰ ਦੇ ਮੌਕਿਆਂ ਸਬੰਧੀ ਵੀ ਜਾਗਰੂਕ ਕੀਤਾ ਗਿਆ। ਉਨ੍ਹਾਂ ਵਿਦਿਆਰਥੀਆਂ ਨੂੰ ਇਕ ਚੰਗਾ ਨਿਵੇਸ਼ਕ ਬਣ ਕੇ ਸਵੈ ਰੁਜ਼ਗਾਰ ਬਣਨ ਦੇ ਤਰੀਕੇ ਵੀ ਸਾਂਝੇ ਕੀਤੇ। ਸੈਮੀਨਾਰ ਦੌਰਾਨ ਵਿਦਿਆਰਥੀਆਂ ਨੇ ਵੀ ਜਗਿਆਸਾ ਨਾਲ ਸਵਾਲ ਪੁੱਛੇ ਗਏ। ਇਸ ਤੋਂ ਪਹਿਲਾਂ ਗਿਆਨ ਜਯੋਤੀ ਗਰੁੱਪ ਦੇ ਚੇਅਰਮੈਨ ਜੇਐਸ ਬੇਦੀ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਵਿਦਿਆਰਥੀਆਂ ਨੂੰ ਉੱਜਵਲ ਭਵਿੱਖ ਲਈ ਸਮੇਂ ਦੇ ਹਾਣੀ ਬਣਾਉਣ ਲਈ ਲਗਾਤਾਰ ਅਜਿਹੇ ਸੈਮੀਨਾਰ ਦਾ ਆਯੋਜਨਾ ਬੇਹੱਦ ਜ਼ਰੂਰੀ ਹੈ। ਸੰਸਥਾ ਦੀ ਡਾਇਰੈਕਟਰ ਡਾ. ਅਨੀਤ ਬੇਦੀ ਨੇ ਵਿਦਿਆਰਥੀਆਂ ਨੂੰ ਸਵੈ ਰੁਜ਼ਗਾਰ ਦੇ ਨਾਲ ਨਾਲ ਜ਼ਿੰਦਗੀ ਵਿੱਚ ਸਮਝਦਾਰੀ ਨਾਲ ਨਿਵੇਸ਼ ਕਰਨ ਦੀ ਪੇ੍ਰਰਨਾ ਦਿੰਦਿਆਂ ਸਾਰਿਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ