Share on Facebook Share on Twitter Share on Google+ Share on Pinterest Share on Linkedin ਪੰਜਾਬ ਬੋਰਡ ਦੀ ਸੀਨੀਅਰ ਕਾਨੂੰਨੀ ਸਲਾਹਕਾਰ ਸ੍ਰੀਮਤੀ ਸਰੋਇਆ ਨੂੰ ਕੰਟਰੋਲਰ ਪ੍ਰੀਖਿਆਵਾਂ ਦਾ ਵਾਧੂ ਚਾਰਜ ਦਿੱਤਾ ਸਕੂਲ ਬੋਰਡ ਦੇ ਕਈ ਚਾਰਜਸ਼ੀਟ ਸੀਨੀਅਰ ਅਧਿਕਾਰੀਆਂ ਦੀ ਨਹੀਂ ਚਲੀ ਕੋਈ ਵਾਹ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਅਕਤੂਬਰ: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਵੱਲੋਂ ਸਕੂਲ ਬੋਰਡ ਦੀ ਸੀਨੀਅਰ ਕਾਨੂੰਨੀ ਸਲਾਹਕਾਰ ਸ੍ਰੀਮਤੀ ਸੁਖਵਿੰਦਰ ਕੌਰ ਸਰੋਇਆ ਨੂੰ ਕੰਟਰੋਲਰ ਪ੍ਰੀਖਿਆਵਾਂ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਉਂਜ ਇਸ ਤੋਂ ਪਹਿਲਾਂ ਵੀ ਸ੍ਰੀਮਤੀ ਸਰੋਇਆ ਇਸ ਅਹੁਦੇ ’ਤੇ ਤਾਇਨਾਤ ਰਹਿ ਚੁੱਕੇ ਹਨ। ਸਿੱਖਿਆ ਬੋਰਡ ਦੀ ਇਹ ਮਹੱਤਵ ਪੂਰਨ ਅਸਾਮੀ ਪਿਛਲੇ ਲੰਮੇ ਸਮੇਂ ਤੋਂ ਖਾਲੀ ਪਈ ਹੈ। ਬੋਰਡ ਮੈਨੇਜਮੈਂਟ ਇਸ ਅਹਿਮ ਅਸਾਮੀ ’ਤੇ ਕਿਸੇ ਸੀਨੀਅਰ ਅਧਿਕਾਰੀ ਦੀ ਪੱਕੀ ਨਿਯੁਕਤੀ ਕਰਨ ਦੀ ਬਜਾਏ ਵਾਧੂ ਚਾਰਜ ਦੇ ਕੇ ਡੰਗ ਸਾਰਿਆ ਜਾ ਰਿਹਾ ਹੈ। ਜਦੋਂਕਿ ਬੋਰਡ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਅਮਲ ਜ਼ਿਆਦਾਤਰ ਕੰਟਰੋਲਰ ਪ੍ਰੀਖਿਆਵਾਂ ਉੱਤੇ ਹੀ ਨਿਰਭਰ ਹੁੰਦਾ ਹੈ। ਇਸ ਕੰਮ ਵਿੱਚ ਛੋਟੀ ਜਿਹੀ ਗਲਤੀ ਵਿਦਿਆਰਥੀਆਂ ਦੇ ਭਵਿੱਖ ’ਤੇ ਭਾਰੂ ਪੈ ਸਕਦੀ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਕੰਟਰੋਲਰ ਪ੍ਰੀਖਿਆਵਾਂ ਦਾ ਅਹੁਦਾ ਲੈਣ ਲਈ ਸਕੂਲ ਬੋਰਡ ਦੇ ਹੋਰ ਵੀ ਕਈ ਸੀਨੀਅਰ ਅਧਿਕਾਰੀ ਕਾਫੀ ਭੱਜ ਨੱਠ ਕਰ ਰਹੇ ਸੀ ਲੇਕਿਨ ਉਨ੍ਹਾਂ ’ਚੋਂ ਜ਼ਿਆਦਾਤਰ ਅਧਿਕਾਰੀ ਚਾਰਜਸ਼ੀਟ ਚਲ ਰਹੇ ਹਨ ਅਤੇ ਕਈ ਅਧਿਕਾਰੀਆਂ ਦੇ ਖ਼ਿਲਾਫ਼ ਸ਼ਿਕੰਜਾ ਕੱਸਣ ਦੀ ਤਿਆਰੀ ਹੈ। ਜਿਨ੍ਹਾਂ ਨੂੰ ਚਾਰਜਸ਼ੀਟ ਕਰਨ ਦੀ ਫਾਈਲ ਬੋਰਡ ਮੈਨੇਜਮੈਂਟ ਦੇ ਮੇਜ਼ ’ਤੇ ਪਈ ਹੈ। ਸਿੱਖਿਆ ਬੋਰਡ ਦੇ ਸਕੱਤਰ ਵੱਲੋਂ ਜਾਰੀ ਹੁਕਮਾਂ ਵਿੱਚ ਸ੍ਰੀਮਤੀ ਸਰੋਇਆ ਨੂੰ ਉਨ੍ਹਾਂ ਦੀਆਂ ਮੌਜੂਦਾ ਜ਼ਿੰਮੇਵਾਰੀਆਂ ਦੇ ਨਾਲ-ਨਾਲ ਕਾਰਜ ਸੰਚਾਲਨ, ਪ੍ਰੀਖਿਆ ਸ਼ਾਖਾ ਦਸਵੀਂ ਅਤੇ ਬਾਰ੍ਹਵੀਂ, ਸਕਾਲਰਸ਼ਿਪ ਅਤੇ ਯੂਐਮਸੀ ਅਤੇ ਗੁਪਤ ਸ਼ਾਖਾ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕੰਟਰੋਲਰ ਪ੍ਰੀਖਿਆਵਾਂ ਦੀ ਇਹ ਅਸਾਮੀ ਬੋਰਡ ਦੀ ਸੰਯੁਕਤ ਸਕੱਤਰ ਸ੍ਰੀਮਤੀ ਕਰਨਜਗਦੀਸ ਕੌਰ ਦੇ ਸੇਵਾਮੁਕਤੀ ਤੋਂ ਬਾਅਦ ਖਾਲੀ ਹੋਈ ਸੀ। ਉਨ੍ਹਾਂ ਕੋਲ ਵੀ ਵਾਧੂ ਚਾਰਜ ਸੀ। ਸ੍ਰੀਮਤੀ ਸਰੋਇਆ ਇਸ ਤੋਂ ਪਹਿਲਾਂ 28 ਮਾਰਚ 2004 ਤੋਂ 28 ਦਸੰਬਰ 2006 ਤੱਕ ਵਾਧੂ ਚਾਰਜ ਅਤੇ 14 ਸਤੰਬਰ 2010 ਤੋਂ 31 ਮਈ 2012 ਤੱਕ ਪੱਕੇ ਤੌਰ ’ਤੇ ਸਿੱਧੀ ਭਰਤੀ ਰਾਹੀਂ ਕੰਟਰੋਲਰ ਪ੍ਰੀਖਿਆਵਾਂ ਦੇ ਅਹੁਦੇ ’ਤੇ ਸਫ਼ਲਤਾ ਪੂਰਵਕ ਕੰਮ ਕਰ ਚੁੱਕੇ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ