Share on Facebook Share on Twitter Share on Google+ Share on Pinterest Share on Linkedin ਸੀਨੀਅਰ ਵਕੀਲ ਸਤਨਾਮ ਸਿੰਘ ਕਲੇਰ ਵੱਲੋਂ ਸੁਮੇਧ ਸੈਣੀ ਦਾ ਕੇਸ ਨਾ ਲੜਨ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਮਈ: ਸੀਨੀਅਰ ਵਕੀਲ ਸਤਨਾਮ ਸਿੰਘ ਕਲੇਰ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਦਾ ਕੇਸ ਲੜਨ ਤੋਂ ਸਾਫ਼ ਮਨ੍ਹਾ ਕਰ ਦਿੱਤਾ ਹੈ। ਹਾਲਾਂਕਿ ਅੱਜ ਉਨ੍ਹਾਂ ਨੇ ਹੀ ਮੁਹਾਲੀ ਅਦਾਲਤ ਵਿੱਚ ਸੈਣੀ ਦੀ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ। ਜਿਸ ’ਤੇ ਭਲਕੇ 9 ਮਈ ਨੂੰ ਸੁਣਵਾਈ ਹੋਣੀ ਹੈ। ਇਸ ਸਬੰਧੀ ਸੋਸ਼ਲ ਮੀਡੀਆ ’ਤੇ ਕਲੇਰ ਵਿਰੁੱਧ ਟਿੱਪਣੀਆਂ ਆਉਣ ਤੋਂ ਬਾਅਦ ਉਨ੍ਹਾਂ ਨੇ ਖ਼ੁਦ ਨੂੰ ਸੈਣੀ ਕੇਸ ਤੋਂ ਵੱਖ ਕਰਨ ਦਾ ਐਲਾਨ ਕੀਤਾ। ਸ਼ੁੱਕਰਵਾਰ ਸ਼ਾਮ ਸਤਨਾਮ ਸਿੰਘ ਕਲੇਰ ਨੇ ਇਕ ਵੀਡੀਓ ਰਿਲੀਜ਼ ਕਰਦਿਆਂ ਕਿਹਾ ਕਿ ਉਹ ਪਿਛਲੇ 40-45 ਸਾਲਾਂ ਤੋਂ ਵਕਾਲਤ ਕਰਦੇ ਆ ਰਹੇ ਹਨ ਅਤੇ ਹੁਣ ਤੱਕ ਹਜ਼ਾਰਾਂ ਦੀ ਗਿਣਤੀ ਵਿੱਚ ਕੇਸ ਲੜੇ ਜਾ ਚੁੱਕੇ ਹਨ। ਮੌਜੂਦਾ ਸਮੇਂ ਸਿੱਖ ਗੁਰਦੁਆਰਾ ਜੁਡੀਸ਼ਲ ਕਮਿਸ਼ਨ ਦੇ ਚੇਅਰਮੈਨ ਵਜੋਂ ਸੇਵਾਵਾਂ ਨਿਭਾ ਰਹੇ ਹਨ। ਜੇਕਰ ਉਨ੍ਹਾਂ ਵੱਲੋਂ ਸਾਬਕਾ ਡੀਜੀਪੀ ਸੁਮੇਧ ਸੈਣੀ ਦਾ ਕੇਸ ਲੜਨ ਨਾਲ ਕਿਸੇ ਵਿਅਕਤੀ ਖਾਸ ਕਰਕੇ ਸਿੱਖਾਂ ਜਾਂ ਕਿਸੇ ਜਥੇਬੰਦੀ ਨੂੰ ਕੋਈ ਇਤਰਾਜ਼ ਹੈ ਜਾਂ ਉਨ੍ਹਾਂ ਦੇ ਮਨਾਂ ਨੂੰ ਕੋਈ ਠੇਸ ਪਹੁੰਚੀ ਤਾਂ ਉਹ ਮੁਆਫ਼ੀ ਮੰਗਦੇ ਹਨ। ਸ੍ਰੀ ਕਲੇਰ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਹ ਭਲਕੇ ਮੁਹਾਲੀ ਅਦਾਲਤ ਵਿੱਚ ਸਾਬਕਾ ਪੁਲੀਸ ਅਧਿਕਾਰੀ ਸੈਣੀ ਦੇ ਹੱਕ ਵਿੱਚ ਪੇਸ਼ ਨਹੀਂ ਹੋਣਗੇ ਅਤੇ ਉਨ੍ਹਾਂ ਨੇ ਸਾਰੇ ਦਸਤਾਵੇਜ਼ ਸਬੰਧਤ ਪਾਰਟੀ ਨੂੰ ਵਾਪਸ ਮੋੜ ਦਿੱਤੇ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ