ਸੀਨੀਅਰ ਅਕਾਲੀ ਆਗੂ ਬੱਬੀ ਬਾਦਲ ਨੇ ਮੁਹਾਲੀ ਵਿੱਚ ਕੀਤੀ ਪਾਰਟੀ ਵਰਕਰਾਂ ਨਾਲ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਜਨਵਰੀ:
ਮੁਹਾਲੀ ਦੇ ਵਿੱਚ ਪਾਰਟੀ ਨੂੰ ਮਜਬੂਤ ਕਰਨ ਲਈ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ ਤੱਕ ਪਹੁੰਚਾਣ ਲਈ ਸ੍ਰੋਮਣੀ ਅਕਾਲੀ ਦਲ ਦੇ ਕੌਮੀ ਮੁੱਖ ਬੁਲਾਰੇ ਸੀਨੀਅਰ ਮੀਤ ਪ੍ਰਧਾਨ ਤੇ ਮੁੱਖ ਸੇਵਾਦਾਰ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਮੋਹਾਲੀ ਵਿਖੇ ਸ੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਪਾਰਟੀ ਦੇ ਸਮੂਹ ਵਰਕਰ ਸਾਹਿਬਾਨ ਚੜ੍ਹਦੀ ਕਲਾ ਵਿੱਚ ਹਨ ਅਤੇ ਸ੍ਰੋਮਣੀ ਅਕਾਲੀ ਦਲ ਆਪਣੇ ਵਰਕਰਾਂ ਦੀ ਹਿੰਮਤ ਤੇ ਕਿਸੇ ਵੀ ਪ੍ਰਸਥਿਤੀ ਦਾ ਸਾਹਮਣਾ ਕਰ ਸਕਦੀ ਹੈ। ਬੱਬੀ ਬਾਦਲ ਨੇ ਕਿਹਾ ਕਿ ਹਰੇਕ ਵਰਗ ਦੇ ਪਿਆਰ ਸਦਕਾ ਵਰਕਰਾਂ ਦੀ ਹਿੰਮਤ ਅਤੇ ਮਿਹਨਤ ਨਾਲ ਸ੍ਰੋਮਣੀ ਅਕਾਲੀ ਦਲ 2019 ਵਿੱਚ ਲੋਕ ਸਭਾ ਚੋਣਾਂ ਵਿੱਚ ਵੱਡੇ ਪੱਧਰ ’ਤੇ ਜਿੱਤ ਹਾਸਲ ਕਰੇਗਾ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਮਸਲਿਆ ਤੋਂ ਅਨਜਾਣ ਅਤੇ ਪੰਜਾਬੀਆਂ ਨਾਲ ਵਿਸਵਾਸ਼ਘਾਤ ਕਰਨ ਵਾਲੀ ਕਾਂਗਰਸ ਦਾ ਮੁਕੰਮਲ ਸਫ਼ਾਇਆ ਯਕੀਨੀ ਹੈ।
ਇਸ ਮੌਕੇ ਸੁਰਿੰਦਰ ਸਿੰਘ ਸਰਪੰਚ ਢੇਲਪੁਰ, ਧਰਮ ਸਿੰਘ ਬਠਲਾਨਾ, ਜੋਗਿੰਦਰ ਸਿੰਘ ਸਹਿਰੀ, ਸਰਮੁੱਖ ਸਿੰਘ ਲੰਬਰਦਾਰ, ਆਸੀਸਪਾਲ, ਗੁਰਮੇਲ ਸਿੰਘ ਢੇਲਪੁਰ, ਰਣਜੀਤ ਸਿੰਘ ਬਰਾੜ ਮੀਤ, ਜਗਤਾਰ ਸਿੰਘ ਘੜੂੰਆਂ, ਜਸਰਾਜ ਸਿੰਘ ਸੋਨੂੰ, ਜਸਵੰਤ ਸਿੰਘ ਠਸਕਾ, ਹਰਪਾਲ ਸਿੰਘ ਮੋਹਾਲੀ, ਹਰਚੇਤ ਸਿੰਘ, ਬਲਦੇਵ ਸਿੰਘ ਢਿੱਲੋਂ, ਜਸਪਾਲ ਸਿੰਘ, ਪ੍ਰੀਤਮ ਸਿੰਘ, ਕਿਸ਼ਨਪਾਲ, ਸੁਖਵਿੰਦਰ ਸਿੰਘ ਜਗਤਪੁਰਾ, ਓਮ ਪ੍ਰਕਾਸ, ਜਗਵੀਰ ਸਿੰਘ, ਦਿਆਲ ਸਿੰਘ, ਇਕਬਾਲ ਸਿੰਘ, ਗੁਰਜੀਤ ਸਿੰਘ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…