ਸੀਨੀਅਰ ਅਕਾਲੀ ਆਗੂ ਸੰਤ ਬਰਾੜ ਦਾ ਪੁੱਤਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 7 ਜਨਵਰੀ:
ਗਿਦੜਬਾਹਾ ਵਿਧਾਨ ਸਭਾ ਹਲਕਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੰਤ ਸਿੰਘ ਬਰਾੜ ਦੇ ਪੁੱਤਰ ਕੁਲਜੀਤ ਸਿੰਘ ਉਰਫ਼ ਮੌਂਟੀ ਬਰਾੜ ਨੇ ਆਪ ਦੇ ਕੌਮੀ ਆਗੂ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਵੇਲੇ ਸ੍ਰੀ ਮੌਂਟੀ ਬਰਾੜ ਯੂਥ ਅਕਾਲੀ ਦਲ ਮਾਲਵਾ ਜ਼ੋਨ-1 ਦੇ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਨਿਭਾ ਰਹੇ ਸਨ। ਮੌਂਟੀ ਦੇ ਪਿਤਾ ਸੰਤ ਸਿੰਘ ਬਰਾੜ 2012 ਦੀਆਂ ਚੋਣਾਂ ਵਿੱਚ ਅਕਾਲੀ ਦਲ ਦੀ ਟਿਕਟ ’ਤੇ ਗਿੜਬਾਹਾ ਤੋਂ ਚੋਣ ਲੜੇ ਸਨ ਅਤੇ 36 ਹਜ਼ਾਰ 653 ਵੋਟਾਂ ਪ੍ਰਾਪਤ ਕੀਤੀਆਂ ਸਨ।
ਇਸ ਮੌਕੇ ਸ੍ਰੀ ਸੰਜੇ ਸਿੰਘ ਨੇ ਆਪ ਵਿੱਚ ਸ਼ਾਮਲ ਹੋਣ ’ਤੇ ਮੌਂਟੀ ਬਰਾਨ ਦਾ ਸਾਵਗਤ ਕਰਦਿਆਂ ਕਿਹਾ ਕਿ ਨੌਜਵਾਨ ਵਰਗ ਆਮ ਆਦਮੀ ਪਾਰਟੀ ਦੀ ਰੀੜ ਦੀ ਹੱਡੀ ਹਨ ਅਤੇ ਪਾਰਟੀ ਉਨ੍ਹਾਂ ਨੂੰ ਇਕ ਸੁਨਹਿਰਾ ਭਵਿੱਖ ਪ੍ਰਦਾਨ ਕਰਨ ਦਾ ਵਾਅਦਾ ਕਰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਚੋਣ ਜ਼ਾਬਤੇ ਦੀ ਬੜੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ ਅਤੇ ਹੁਣ ਖੁੱਲ ਕੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਖੜ੍ਹਨ ਲੱਗ ਪਏ ਹਨ। ਉਨ੍ਹਾਂ ਕਿਹਾ ਕਿ ਆਪ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਉਸ ਨੇ ਪਾਰਟੀ ਸ਼ਾਮਲ ਹੋਇਆ ਹੈ ਅਤੇ ਹੁਣ ਪਾਰਟੀ ਅਤੇ ਗਿਦੜਬਾਹਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਦੀਪ ਸਿੰਘ ਸੰਧੂ ਦੀ ਮਜ਼ਬੂਤੀ ਲਈ ਕੰਮ ਕਰੇਗਾ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…