ਭਾਜਪਾ ਦੇ ਸੀਨੀਅਰ ਆਗੂ ਹਰਜੀਤ ਭੁੱਲਰ ਨੇ ਵੀ ਪਾਰਟੀ ਛੱਡਣ ਦਾ ਮਨ ਬਣਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਅਗਸਤ:
ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਤੇ ਮੁਹਾਲੀ ਦੇ ਵਸਨੀਕ ਹਰਜੀਤ ਸਿੰਘ ਭੁੱਲਰ ਨੇ ਵੀ ਪਾਰਟੀ ਛੱਡਣ ਦਾ ਮਨ ਬਣਾ ਲਿਆ ਹੈ। ਸੂਤਰਾਂ ਦੀ ਜਾਣਕਾਰੀ ਅਨੁਸਾਰ ਉਹ 20 ਅਗਸਤ ਨੂੰ ਚੰਡੀਗੜ੍ਹ ਦੇ ਸੈਕਟਰ-28 ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ ਵਿਖੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਭਾਜਪਾ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਰਸਮੀ ਐਲਾਨ ਕਰਨਗੇ।
ਇੱਥੇ ਦੱਸਣਾ ਜ਼ਰੂਰੀ ਹੈ ਕਿ ਸ੍ਰੀ ਭੁੱਲਰ ਭਾਜਪਾ ਵਿੱਚ ਯੂਥ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ, ਭਾਜਪਾ ਜ਼ਿਲ੍ਹਾ ਇਕਾਈ ਦੇ ਸੀਨੀਅਰ ਮੀਤ ਪ੍ਰਧਾਨ, ਭਾਜਪਾ ਦੇ ਹਿਊਮਨ ਰਾਈਟਸ ਵਿੰਗ ਦੇ ਕੋ-ਕਨਵੀਨਰ, ਆਰਐਸਐਸ, ਭਾਜਪਾ ਕਿਸਾਨ ਸੈੱਲ ਦੇ ਮੀਤ ਪ੍ਰਧਾਨ, ਭਾਜਪਾ ਪੰਜਾਬ ਦੇ ਬੁਲਾਰੇ ਅਤੇ ਭਾਰਤੀਯ ਤਿੱਬਤ ਸਹਿਯੋਗ ਪੰਜਾਬ ਦੇ ਪ੍ਰਧਾਨ ਰਹਿ ਚੁੱਕੇ ਹਨ। ਉਨ੍ਹਾਂ ਦਾ ਮੁਹਾਲੀ ਸਮੇਤ ਹੋਰਨਾਂ ਕਈ ਇਲਾਕਿਆਂ ਵਿੱਚ ਚੰਗਾ ਆਧਾਰ ਹੈ। ਉਨ੍ਹਾਂ ਦੇ ਪਾਰਟੀ ਛੱਡਣ ਨਾਲ ਭਾਜਪਾ ਨੂੰ ਬਹੁਤ ਵੱਡਾ ਘਾਟਾ ਪਵੇਗਾ। ਉਹ ਬਹੁਤ ਹੀ ਮਿਹਨਤੀ ਅਤੇ ਮਿਲਣਸਾਰ ਸ਼ਖ਼ਸੀਅਤ ਦੇ ਮਾਲਕ ਹਨ।

Load More Related Articles

Check Also

ਨੰਬਰਦਾਰਾਂ ਦੀਆਂ ਹੱਕੀ ਮੰਗਾਂ ਤੇ ਸਮੱਸਿਆਵਾਂ ਦੇ ਹੱਲ ਲਈ ਯੋਗ ਪੈਰਵੀ ਕਰਨ ਦਾ ਮਤਾ ਪਾਸ

ਨੰਬਰਦਾਰਾਂ ਦੀਆਂ ਹੱਕੀ ਮੰਗਾਂ ਤੇ ਸਮੱਸਿਆਵਾਂ ਦੇ ਹੱਲ ਲਈ ਯੋਗ ਪੈਰਵੀ ਕਰਨ ਦਾ ਮਤਾ ਪਾਸ ਭਗਤ ਆਸਾ ਰਾਮ ਜੀ ਦ…