ਭਾਜਪਾ ਦੀ ਸੀਨੀਅਰ ਆਗੂ ਸੁਨੀਤਾ ਠਾਕਰ ਨੂੰ ਜ਼ਿਲ੍ਹਾ ਮੁਹਾਲੀ ਦਾ ਸਕੱਤਰ ਥਾਪਿਆ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 29 ਜੂਨ:
ਭਾਜਪਾ ਮੁਹਾਲੀ ਮੰਡਲ ਤਿੰਨ ਦੀ ਇੱਕ ਮੀਟਿੰਗ ਮੰਡਲ ਪ੍ਰਧਾਨ ਪਵਨ ਕੁਮਾਰ ਮਨੋਚਾ ਦੀ ਪ੍ਰਧਾਨਗੀ ਵਿੱਚ ਮੈਰੀਗੋਲਡ ਇੰਨਕਲੇਵ ਖਰੜ ਵਿੱਚ ਹੋਈ। ਜਿਸ ਵਿੱਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਮੁਹਾਲੀ ਸੁਸ਼ੀਲ ਰਾਣਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪਿਛਲੇ ਚਾਰ ਸਾਲਾਂ ਵਿੱਚ ਕੀਤੇ ਗਏ ਵਿਕਾਸ਼ ਕੰਮਾਂ ’ਤੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਜਿੰਨਾ ਕੰਮ ਪਿਛਲੇ 48 ਮਹੀਨਿਆਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਵਿੱਚ ਹੋਇਆ ਹੈ ਉਨ੍ਹਾਂ ਕੰਮ ਕਾਂਗਰਸ ਪਾਰਟੀ 48 ਸਾਲਾਂ ਵਿੱਚ ਵੀ ਨਹੀਂ ਕਰ ਸਕੀ। ਇਹੋ ਨਹੀ ਪੰਜਾਬ ਵਿੱਚ ਕਾਂਗਰਸ ਸਰਕਾਰ ਨੂੰ ਬਣੇ ਇੱਕ ਸਾਲ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ ਪਰ ਹੁਣ ਤੱਕ ਇੱਕ ਵੀ ਵਾਅਦਾ ਕਾਂਗਰਸ ਸਰਕਾਰ ਪੁਰਾ ਨਹੀਂ ਕਰ ਸਕੀ। ਜਿਸ ਕਾਰਨ ਰਾਜ ਦੇ ਲੋਕਾਂ ਵਿੱਚ ਭਾਰੀ ਰੋਸ ਪਾਇਆ ਹੈ।
ਇਸ ਮੌਕੇ ਪਾਰਟੀ ਦੀ ਸੀਨੀਅਰ ਕਾਰਜਕਰਤਾ ਸੁਨੀਤਾ ਠਾਕੁਰ ਜੋ ਕਿ ਭਾਜਪਾ ਮੰਡਲ ਮੁਹਾਲੀ ਦੇ ਵੱਖ ਵੱਖ ਮੰਡਲਾਂ ਵਿੱਚ ਵੱਖ ਵੱਖ ਅਹੁਦਿਆਂ ’ਤੇ ਜ਼ਿੰਮੇਵਾਰੀ ਨਿਭਾ ਚੁੱਕੇ ਹਨ। ਉਨ੍ਹਾਂ ਦੀਆਂ ਪਾਰਟੀ ਸਬੰਧੀ ਦਿੱਤੀਆਂ ਗਈਆਂ ਸੇਵਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਭਾਜਪਾ ਜ਼ਿਲ੍ਹਾ ਮੁਹਾਲੀ ਵਿੱਚ ਜਿਲ੍ਹਾ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ ਵੱਲੋਂ ਸੁਨੀਤਾ ਠਾਕੁਰ ਨੂੰ ਨਿਯੁਕਤੀ ਪੱਤਰ ਵੀ ਸੌਂਪਿਆ ਗਿਆ।
ਇਸ ਮ”ੌਕੇ ਜ਼ਿਲ੍ਹਾ ਸੱਕਤਰ ਰਾਜੀਵ ਸਰਮਾ, ਮੀਤ ਪ੍ਰਧਾਨ ਅਰੁਣ ਸ਼ਰਮਾ, ਨਰਿੰਦਰ ਸਿੰਘ ਰਾਣਾ, ਤੇਜਿੰਦਰ ਕੌਰ, ਜ਼ਿਲ੍ਹਾ ਖਜਾਨਚੀ ਜੋਗਿੰਦਰ ਕੰਵਰ, ਮੁਹਾਲੀ ਮੰਡਲ ਪ੍ਰਧਾਨ ਪਵਨ ਕੁਮਾਰ ਮਨੋਚਾ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ ਵੱਡੀ ਗਿਣਤੀ ਵਿੱਚ ਸ਼ਖ਼…