Nabaz-e-punjab.com

ਸੀਨੀਅਰ ਸਿਟੀਜ਼ਨ ਹੈਲਪ-ਏਜ ਐਸੋਸੀਏਸ਼ਨ ਨੇ ਵਰਲਡ ਹਾਰਟ ਡੇਅ ਮਨਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਸਤੰਬਰ:
ਸੀਨੀਅਰ ਸਿਟੀਜ਼ਨ ਹੈਲਪ-ਏਜ ਐਸੋਸੀਏਸ਼ਨ ਮੁਹਾਲੀ ਵੱਲੋਂ ਆਮ ਲੋਕਾਂ ਨੂੰ ਦਿਲ ਦੀਆਂ ਬਿਮਾਰੀਆਂ, ਉਨ੍ਹਾਂ ਦੇ ਬਚਾਅ ਅਤੇ ਰੋਕਥਾਮ ਸਬੰਧੀ ਜਾਗਰੂਕ ਕਰਨ ਲਈ ਅੱਜ ਇੱਥੋਂ ਦੇ ਫੇਜ਼-6 ਸਥਿਤ ਮੈਕਸ ਹਸਪਤਾਲ ਵਿੱਚ ਵਰਲਡ ਹਾਰਟ ਡੇਅ ਮਨਾਇਆ ਗਿਆ। ਇਸ ਮੌਕੇ ਬੋਲਦਿਆਂ ਮੈਕਸ ਹਸਪਤਾਲ ਦੇ ਡਾ. ਸੁਮਿਤ ਖੇਤਰਪਾਲ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਦਿਲ ਦੀਆਂ ਬਿਮਾਰੀਆਂ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਦਿਲ ਦੇ ਰੋਗਾਂ ਪ੍ਰਤੀ ਜਾਣਕਾਰੀ ਦਿੰਦਿਆਂ ਲੋਕਾਂ ਨੂੰ ਜੰਕ ਫੂਡ ਖਾਣ ਤੋਂ ਪ੍ਰਹੇਜ ਕਰਨ ਚਾਹੀਦਾ ਹੈ ਅਤੇ ਸਮੇਂ ਸਮੇਂ ਸਿਰ ਆਪਣੀ ਸਿਹਤ ਦੀ ਜਾਂਚ ਕਰਵਾਉਣੀ ਚਾਹੀਦੀ ਹੈ।
ਇਸ ਮੌਕੇ ਦਿਲ ਦੇ ਰੋਗਾਂ ਦੇ ਮਾਹਰ ਡਾ. ਰਾਜਨ ਮੇਹਰਾ ਨੇ ਦਿਲ ਦੀਆਂ ਬਿਮਾਰੀਆਂ ਸਬੰਧੀ ਭਰਪੂਰ ਜਾਣਕਾਰੀ ਦਿੰਦਿਆਂ ਲੋਕਾਂ ਨੂੰ ਰਿਫਾਇੰਡ ਆਇਲ ਦੀ ਵਰਤੋਂ ਬੰਦ ਕਰਨ ਲਈ ਪ੍ਰੇਰਦਿਆਂ ਕਿਹਾ ਕਿ ਦੇਸੀ ਘੀ ਅਤੇ ਸਰੋਂ੍ਹ ਦਾ ਤੇਲ ਘੱਟ ਮਾਤਰਾ ਵਿੱਚ ਖਾਣਾ ਮਨੁੱਖ ਲਈ ਕਾਫੀ ਲਾਭਦਾਇਕ ਹੈ। ਉਨ੍ਹਾਂ ਨੇ ਸ਼ਰਾਬ ਅਤੇ ਦੂਜੇ ਨਸ਼ਿਆਂ ਖ਼ਾਸ ਤੌਰ ’ਤੇ ਸਿਗਰਟਨੋਸ਼ੀ ਤੋਂ ਦੂਰ ਰਹਿਣ ਦੀ ਸਲਾਹ ਵੀ ਦਿੱਤੀ। ਉਨ੍ਹਾਂ ਨੇ ਆਮ ਲੋਕਾਂ ਨੂੰ ਆਪਣਾ ਲਾਈਫ਼ ਸਟਾਈਲ ਠੀਕ ਰੱਖਣ ਅਤੇ ਹਮੇਸ਼ਾ ਖ਼ੁਸ਼ ਰਹਿਣ ਦੀ ਸਲਾਹ ਦਿੱਤੀ। ਇਸ ਮੌਕੇ ਦਿਲ ਦੀਆਂ ਬਿਮਾਰੀਆਂ ਸਬੰਧੀ ਸੀਨੀਅਰ ਸਿਟੀਜ਼ਨਾਂ ਨੇ ਡਾਕਟਰਾਂ ਨਾਲ ਸਵਾਲ ਜਵਾਬ ਵੀ ਕੀਤੇ। ਇਸ ਮੌਕੇ ਐਸੋਸੀਏਸ਼ਨ ਦੇ ਕਾਰਜਕਾਰੀ ਪ੍ਰਧਾਨ ਮਨਜੀਤ ਸਿੰਘ ਭੱਲਾ ਨੇ ਹਾਸਰਸ ਕਵਿਤਾਵਾਂ ਸੁਣਾਈਆਂ। ਅਖੀਰ ਵਿੱਚ ਐਸੋਸੀਏਸ਼ਨ ਦੇ ਚੇਅਰਮੈਨ ਤੇ ਇਲਾਕੇ ਦੇ ਕੌਂਸਲਰ ਨਰਾਇਣ ਸਿੰਘ ਸਿੱਧੂ ਨੇ ਮੈਕਸ ਹਸਪਤਾਲ ਦੇ ਡਾਕਟਰਾਂ ਦਾ ਧੰਨਵਾਦ ਕੀਤਾ ਅਤੇ ਸੀਨੀਅਰ ਸਿਟੀਜ਼ਨਾਂ ਨੂੰ ਡਾਕਟਰਾਂ ਦੀ ਸਲਾਹ ਮੁਤਾਬਕ ਜ਼ਿੰਦਗੀ ਜਿਊਣ ਦੀ ਅਪੀਲ ਕੀਤੀ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…