Nabaz-e-punjab.com

ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵੱਲੋਂ ਪੌਲੀਥੀਨ ਦੀ ਵਰਤੋਂ ਨਾ ਕਰਨ ਲਈ ਮੁਫ਼ਤ ਕੱਪੜੇ ਦੇ ਕੈਰੀ ਬੈਗ ਵੰਡੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਅਕਤੂਬਰ:
ਪੰਜਾਬ ਸਰਕਾਰ ਵੱਲੋਂ ਪੌਲੀਥੀਨ ਬੈਗ ਦੀ ਵਰਤੋਂ ਦੀ ਰੋਕਥਾਮ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਮੁਹਾਲੀ ਪ੍ਰਸ਼ਾਸਨ ਵੱਲੋਂ ਮਾਰਕੀਟਾਂ ਵਿੱਚ ਦੁਕਾਨਦਾਰਾਂ ਅਤੇ ਰੇਹੜੀ ਫੜੀ ਵਾਲਿਆਂ ਨੂੰ ਪਲਾਸਟਿਕ ਦੇ ਲਿਫ਼ਾਫ਼ੇ ਰੱਖਣ ਅਤੇ ਵਰਤੋਂ ਕਰਨ ਦੇ ਦੋਸ਼ ਵਿੱਚ ਜੁਰਮਾਨਾ ਵੀ ਕੀਤਾ ਜਾ ਰਿਹਾ ਹੈ ਲੇਕਿਨ ਹੁਣ ਸਮਾਜ ਸੇਵੀ ਸੰਸਥਾਵਾਂ ਨੇ ਪਹਿਲਕਦਮੀ ਕਰਦਿਆਂ ਸ਼ਹਿਰ ਵਾਸੀਆਂ ਪਲਾਸਟਿਕ ਦੀ ਰੋਕਥਾਮ ਲਈ ਜਾਗਰੂਕ ਕਰਨ ਦਾ ਬੀੜਾ ਚੁੱਕਦਿਆਂ ਪਲਾਸਟਿਕ ਦੀ ਵਰਤੋਂ ਨਾਲ ਹੋਣ ਵਾਲੇ ਨੁਕਸਾਨਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।
ਸੀਨੀਅਰ ਸਿਟੀਜ਼ਨ ਹੈਲਪ-ਏਜ ਐਸੋਸੀਏਸ਼ਨ ਫੇਜ਼-6 ਦੇ ਚੇਅਰਮੈਨ ਤੇ ਕੌਂਸਲਰ ਨਾਰਾਇਣ ਸਿੰਘ ਸਿੱਧੂ ਨੇ ਦੱਸਿਆ ਕਿ ਪੰਜ ਕਿੱਲੋ ਦੀ ਸਮਰੱਥਾ ਤੱਕ ਦੇ ਜਲਨਸ਼ੀਲ ਕੱਪੜੇ ਦੇ ਕੈਰੀ ਬੈਗ ਬਣਾ ਕੇ ਸ਼ਹਿਰ ਵਾਸੀਆਂ ਨੂੰ ਮੁਫ਼ਤ ਵੰਡੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਅਜਿਹੇ ਬੈਗ ਮੁਫ਼ਤ ਵੰਡੇ ਜਾਣਗੇ। ਐਸੋਸੀਏਸ਼ਨ ਦੇ ਕਾਰਜਕਾਰੀ ਪ੍ਰਧਾਨ ਨੇ ਸ਼ਹਿਰ ਵਾਸੀਆਂ ਨੂੰ ਪੌਲੀਥੀਨ ਖ਼ਿਲਾਫ਼ ਲਾਮਬੰਦ ਕਰਦਿਆਂ ਰੇਹੜੀ ਫੜੀ ਆਦਿ ਤੋਂ ਕੋਈ ਵੀ ਸਮਾਨ ਲੈ ਰਹੇ ਗਾਹਕਾਂ ਅਤੇ ਰਸਤੇ ਵਿੱਚ ਆਉਂਦੇ ਜਾਂਦੇ ਰਾਹਗੀਰਾਂ ਨੂੰ ਰੋਕ ਕੇ ਜਲਨਸ਼ੀਲ ਕੱਪੜੇ ਦੇ ਕੈਰੀ ਬੈਗ ਮੁਫ਼ਤ ਵੰਡੇ ਗਏ ਅਤੇ ਭਵਿੱਖ ਵਿੱਚ ਉਨ੍ਹਾਂ ਨੂੰ ਪੌਲੀਥੀਨ ਬੈਗ ਦੀ ਵਰਤੋਂ ਨਾ ਕਰਨ ਦਾ ਪਾਠ ਪੜ੍ਹਾਇਆ ਅਤੇ ਰੇਹੜੀ ਫੜੀ ਵਾਲਿਆਂ ਨੂੰ ਵੀ ਖ਼ੁਦ ਪੌਲੀਥੀਨ ਦੀ ਵਰਤੋਂ ਨਾ ਕਰਨ ਦੀ ਤਾਕੀਦ ਕੀਤੀ ਗਈ।
ਇਸ ਮੌਕੇ ਡਾ. ਐਮਐਸ ਢਿੱਲੋਂ ਬਲਵਿੰਦਰ ਸਿੰਘ, ਬਲਵੀਰ ਸਿੰਘ, ਅਸ਼ੋਕ ਪਵਾਰ, ਸਤਪਾਲ ਮਾਹੀ, ਜਗਦੇਵ ਸਿੰਘ, ਲਖਬੀਰ ਸਿੰਘ, ਡੀਪੀ ਸਿੰਘ, ਡਾ. ਅਸ਼ੀਸ਼ ਸ਼ਰਮਾ, ਭੁਪਿੰਦਰ ਸਿੰਘ ਗਿੱਲ, ਜੀ.ਐਸ. ਮਜੀਠੀਆ ਜਸਪਾਲ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਪੁਲੀਸ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਦਾ ਮਾਸਟਰਮਾਈਂਡ ਗ੍ਰਿਫ਼ਤਾਰ ਜਾਅਲੀ ਖਣਨ ਰਸੀਦਾਂ ਤਿਆਰ…