nabaz-e-punjab.com

ਕਰਤਾਰਪੁਰ ਸਾਹਿਬ ਤੇ ਹੋਰ ਧਾਰਮਿਕ ਅਸਥਾਨਾਂ ਦੀ ਯਾਤਰਾ ਤੋਂ ਸੀਨੀਅਰ ਸਿਟੀਜਨਾਂ ਦਾ ਜਥਾ ਵਾਪਸ ਪਰਤਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਮਾਰਚ:
ਸੀਨੀਅਰ ਸਿਟੀਜ਼ਨ ਹੈਲਪ-ਏਜ ਐਸੋਸੀਏਸ਼ਨ ਫੇਜ਼-6 ਦੇ ਮੈਂਬਰਾਂ ਦਾ ਜਥਾ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਅਤੇ ਹੋਰ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਕੇ ਵਾਪਸ ਪਰਤ ਆਇਆ ਹੈ। ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ਕਾਰਜਕਾਰੀ ਪ੍ਰਧਾਨ ਮਨਜੀਤ ਸਿੰਘ ਭੱਲਾ ਨੇ ਦੱਸਿਆ ਕਿ ਯਾਤਰਾ ਲਈ ਬੱਸ ਦੀ ਮੁਫ਼ਤ ਸੇਵਾ ਐਸੋਸੀਏਸ਼ਨ ਵੱਲੋਂ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਯਾਤਰਾ ਦੇ ਪਹਿਲੇ ਪੜਾਅ ਵਿੱਚ ਚੇਅਰਮੈਨ ਨਾਰਾਇਣ ਸਿੰਘ ਸਿੱਧੂ ਦੀ ਅਗਵਾਈ ਹੇਠ ਸੀਨੀਅਰ ਸਿਟੀਜ਼ਨ ਮੁਹਾਲੀ ਤੋਂ ਬਾਬਾ ਬਕਾਲਾ ਗੁਰਦੁਆਰਾ ਨਤਮਸਤਕ ਹੋ ਕੇ ਸ਼ਾਮ ਨੂੰ ਦਰਬਾਰ ਸਾਹਿਬ ਅੰਮ੍ਰਿਤਸਰ ਪਹੁੰਚੇ।
ਉਨ੍ਹਾਂ ਦੱਸਿਆ ਕਿ ਦੂਜੇ ਦਿਨ ਯਾਤਰਾ ਦੇ ਦੂਜੇ ਪੜਾਅ ਵਿੱਚ ਸਵੇਰੇ 8 ਵਜੇ ਅੰਮ੍ਰਿਤਸਰ ਤੋਂ ਸ਼ਬਦ ਗਾਇਨ ਕਰਦੀਆਂ ਹੋਈਆਂ ਸੰਗਤਾਂ ਕਰੀਬ ਸਾਢੇ 9 ਵਜੇ ਡੇਰਾ ਬਾਬਾ ਨਾਨਕ ਵਿੱਚ ਬਣਾਏ ਗਏ ਕਰਤਾਰਪੁਰ ਕੋਰੀਡੋਰ ਵਿੱਚ ਪਹੁੰਚੀਆਂ, ਜਿੱਥੇ ਦੋਵਾਂ ਮੁਲਕਾਂ ਦੀ ਚੈਕਿੰਗ ਤੋਂ ਬਾਅਦ ਸੰਗਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ (ਪਾਕਿਸਤਾਨ) ਵਿਖੇ ਨਤਮਸਤਕ ਹੋਈ। ਸੰਗਤਾਂ ਨੇ ਬੜੇ ਸਤਿਕਾਰ ਅਤੇ ਸ਼ਰਧਾ ਪਿਆਰ ਦੇ ਨਾਲ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ ਅਤੇ ਗੁਰਬਾਣੀ ਦਾ ਆਨੰਦ ਮਾਣਿਆ।
ਇਸ ਮੌਕੇ ਸੀਨੀਅਰ ਸਿਟੀਜ਼ਨਾਂ ਦੇ ਜਥੇ ਨਾਲ ਬੀਬੀ ਤੇਜਿੰਦਰ ਕੌਰ, ਸੁਖਵਿੰਦਰ ਕੌਰ, ਮਦਨਜੀਤ ਕੌਰ ਅਤੇ ਹਰਭਜਨ ਕੌਰ ਨੇ ਧਾਰਮਿਕ ਯਾਤਰਾ ਦੌਰਾਨ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਜਿਨ੍ਹਾਂ ਨੂੰ ਪ੍ਰਬੰਧਕ ਕਮੇਟੀ ਵੱਲੋਂ ਸਰੋਪੇ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੌਂਸਲਰ ਐਨਐਸ ਸਿੱਧੂ, ਗੁਰਦੀਪ ਸਿੰਘ ਗੁਲਾਟੀ, ਦਵਿੰਦਰ ਪਾਲ ਸਿੰਘ ਭਾਟੀਆ, ਸੁਰਜੀਤ ਸਿੰਘ ਨਾਮਧਾਰੀ ਅਤੇ ਹੋਰ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …