Nabaz-e-punjab.com

ਸੀਨੀਅਰ ਸਿਟੀਜ਼ਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਭਲਾਈ ਸਕੀਮਾਂ ਦਾ ਪੂਰਾ ਲਾਹਾ ਲੈਣ: ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਫਰਵਰੀ:
ਸੀਨੀਅਰ ਸਿਟੀਜ਼ਨ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਦੀਆਂ ਸਕੀਮਾਂ, ਪੈਨਸ਼ਨ, ਇੰਸ਼ੋਰੈਂਸ ਆਦਿ ਦਾ ਲਾਹਾ ਲੈਣਾ ਚਾਹੀਦਾ ਹੈ। ਇਹ ਗੱਲ ਪੰਜਾਬ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਥਾਨਕ ਫੇਜ਼ 6 ਵਿੱਚ ਸੀਨੀਅਰ ਸਿਟੀਜ਼ਨ ਹੈਲਪਏਜ ਐਸੋਸੀਏਸ਼ਨ ਦੇ ਇੱਕ ਸਮਾਗਮ ਨੂੰ ਸੰਬੋਧਨ ਕਰਦਿਆਂ ਆਖੀ। ਉਹਨਾਂ ਇਸ ਮੌਕੇ ਐਸੋਸੀਏਸ਼ਨ ਨੂੰ ਇੱਕ ਲੱਖ ਰੁਪਏ ਸਹਾਇਤਾ ਵਜੋੱ ਦਿੱਤੇ ਅਤੇ ਭਵਿੱਖ ਵਿੱਚ ਵੀ ਐਸੋਸੀਏਸ਼ਨ ਦੀ ਚੰਗੇ ਕੰਮਾਂ ਲਈ ਮਦਦ ਕਰਨ ਦਾ ਭਰੋਸਾ ਦਿਵਾਇਆ।
ਐਸੋਸੀਏਸ਼ਨ ਦੇ ਕਾਰਜਕਾਰੀ ਪ੍ਰਧਾਨ ਮਨਜੀਤ ਸਿੰਘ ਭੱਲਾ ਨੇ ਦੱਸਿਆ ਕਿ ਇਸ ਮੌਕੇ ਐਸੋਸੀਏਸ਼ਨ ਦੇ ਚੇਅਰਮੈਨ ਨਾਰਾਇਣ ਸਿੰਘ ਸਿੱਧੂ, ਐਸੋਸੀਏਸ਼ਨ ਦੇ ਪ੍ਰਧਾਨ ਡਾਕਟਰ ਮਹਿੰਦਰ ਸਿੰਘ ਢਿੱਲੋਂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਐਸੋਸੀਏਸ਼ਨ ਦੇ ਸੈਕਟਰੀ ਗੁਰਦੀਪ ਸਿੰਘ ਗੁਲਾਟੀ, ਪੈਟਰਨ ਧਰਮ ਸਿੰਘ ਸੈਣੀ ਅਤੇ ਸਵਿੰਦਰ ਸਿੰਘ ਲੱਖੋਵਾਲ, ਦਵਿੰਦਰ ਪਾਲ ਸਿੰਘ ਭਾਟੀਆ, ਲਖਬੀਰ ਸਿੰਘ, ਕਸ਼ਮੀਰ ਕੌਰ, ਗੁਰਚਰਨ ਕੌਰ, ਰਾਮਨਿਵਾਸ ਸ਼ਰਮਾ, ਬਲਵਿੰਦਰ ਸਿੰਘ, ਜੀਐਸ ਮਜੀਠੀਆ, ਡਾਕਟਰ ਗੁਰਦਿਆਲ ਸਿੰਘ, ਉੱਕਾਰ ਸਿੰਘ, ਚਰਨਜੀਤ ਸਿੰਘ, ਹਰਦਿਆਲ ਸਿੰਘ, ਪੀ ਐਸ ਖੰਡਪੁਰ, ਨਾਹਰ ਸਿੰਘ, ਮਨਦੀਪ ਸਿੰਘ, ਅਜੀਤ ਸਿੰਘ, ਸਤਿੰਦਰ ਸਿੰਘ ਗਰੇਵਾਲ, ਡੀਪੀ ਸਿੰਘ, ਕੇਐਸ ਸੰਘਾ, ਸੱਤਪਾਲ ਮਾਹੀ, ਕੁਲਦੀਪ ਸਿੰਘ, ਜਸਪਾਲ ਸਿੰਘ, ਸੁਰਜੀਤ ਸਿੰਘ ਨਾਮਧਾਰੀ, ਜਗਦੇਵ, ਬਲਦੇਵ ਸਿੰਘ ਸਿੱਧੂ, ਸੁਖਬੀਰ ਸਿੰਘ ਬਾਂਗਾ, ਸਰਬਜੀਤ ਸਿੰਘ, ਜਸਵਿੰਦਰ ਸਿੰਘ, ਸਤਿੰਦਰ ਪਾਲ ਸਿੰਘ ਢਿੱਲੋਂ, ਸੁਰਜੀਤ ਕੌਰ, ਪਰਮਜੀਤ ਕੌਰ, ਰਜਿੰਦਰ ਕੌਰ, ਗੁਰਨਾਮ ਸਿੰਘ, ਗੁਰਦਿਆਲ ਸਿੰਘ ਸੰਧੂ, ਪੁਸ਼ਪਿੰਦਰ ਸਿੰਘ ਭੁੱਲਰ, ਟੀਆਰ ਅਰੋੜਾ, ਆਰ ਐਸ ਤਲਵਾੜ, ਅਜਾਇਬ ਸਿੰਘ, ਅਸ਼ੋਕ ਪਵਾਰ, ਨਛੱਤਰ ਸਿੰਘ, ਗੁਲਜਾਰ ਸਿੰਘ ਅਤੇ ਹੋਰ ਸੀਨੀਅਰ ਸਿਟੀਜ਼ਨ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…