ਸੀਨੀਅਰ ਕਾਂਗਰਸ ਆਗੂ ਕਮਲਦੀਪ ਸੈਣੀ ਨੇ ਸ੍ਰੀ ਅਨੰਦਪੁਰ ਸਾਹਿਬ ਤੋਂ ਦਾਅਵੇਦਾਰੀ ਕੀਤੀ ਪੇਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਫਰਵਰੀ:
ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਚੋਣ ਹਲਕੇ ਲਈ ਅੱਜ ਸੀਨੀਅਰ ਕਾਂਗਰਸੀ ਆਗੂ ਕਮਲਦੀਪ ਸਿੰਘ ਸੈਣੀ ਵੱਲੋਂ ਪੰਜਾਬ ਕਾਂਗਰਸ ਭਵਨ ਵਿਖੇ ਆਪਣੀ ਦਆਵੇਦਾਰੀ ਪੇਸ਼ ਕੀਤੀ ਹੈ। ਕਮਲਦੀਪ ਸਿੰਘ ਕਾਫੀ ਲੰਮੇ ਸਮੇਂ ਤੋਂ ਕਾਂਗਰਸ ਪਾਰਟੀ ਵਿੱਚ ਤਿੰਨ ਵਾਰ ਸੂਬਾ ਜਨਰਲ ਸੈਕਟਰੀ ਪੰਜਾਬ ਯੂਥ ਕਾਂਗਰਸ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਰੂਪਨਗਰ ਤੇ ਮੁਹਾਲੀ ਅਹੁਦਿਆਂ ’ਤੇ ਸ਼ਾਨਦਾਰ ਸੇਵਾ ਨਿਭਾਉਂਦੇ ਆ ਰਹੇ ਹਨ ਅਤੇ ਹੁਣ ਮੁੱਖ ਮੰਤਰੀ ਦਫ਼ਤਰ ਦੇ ਇੰਚਾਰਜ ਵਜੋਂ ਕੰਮ ਕਰ ਰਹੇ ਹਨ। ਕਮਲਜੀਤ ਸਿੰਘ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬਹੁਤ ਹੀ ਕਰੀਬੀਆਂ’ਚ ਜਾਣਿਆ ਜਾਂਦਾ ਹੈ। ਉਹਨਾਂ ਨੇ ਹੁਣ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਟਿਕਟ ਦੀ ਦਆਵੇਦਾਰੀ ਪੇਸ਼ ਕਰਨ ਲਈ ਆਪਣੇ ਸਾਥੀਆਂ ਸਮੇਤ ਪਾਰਟੀ ਦਫ਼ਤਰ ਵਿੱਚ ਪਹੁੰਚ ਕੇ ਅਰਜ਼ੀ ਦਿੱਤੀ ਹੈ।
ਇਸ ਮੌਕੇ ਉਹਨਾਂ ਨਾਲ ਅਮਰੀਕ ਸਿੰਘ ਹੈਪੀ (ਸੂਬਾ ਮੀਤ ਚੈਅਰਮੈਨ ਪੰਜਾਬ), ਭੁਪਿੰਦਰ ਸਿੰਘ ਖਾਲਸਾ, ਜਗਜੀਤ ਸਿੰਘ, ਨਰਿੰਦਰ ਸਿੰਘ ਪਡਿਆਲਾ, ਭੁਪਿੰਦਰ ਸਿੰਘ ਮਾਨ, ਇੰਦਰਪ੍ਰੀਤ ਸਿੰਘ, ਭੁਪਿੰਦਰ ਸਿੰਘ ਸਰਪੰਚ ਫੈਜਗੜ ਨੱਗਲ, ਕੁਲਜੀਤ ਸਿੰਘ, ਪਰਮਿੰਦਰ ਸਿੰਘ, ਜਸਪਾਲ ਸਿੰਘ ਵਾਇਸ ਚੈਅਰਮੈਨ ਐਸ ਸੀ ਵਿੰਗ (ਮੁਹਾਲੀ), ਅਮਨ ਹੀਰਾ, ਵਿਸ਼ਾਲਦੀਪ ਸਿੰਘ ਅਤੇ ਅਮਰੀਕ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…