
ਸੀਨੀਅਰ ਕਾਂਗਰਸੀ ਆਗੂ ਐਮਡੀਐਸ ਸੋਢੀ ਦੀ ਮੌਤ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਜੂਨ:
ਸੀਨੀਅਰ ਕਾਂਗਰਸੀ ਆਗੂ ਐਮਡੀਐਸ ਸੋਢੀ (85) ਦੀ ਅਚਾਨਕ ਮੌਤ ਹੋ ਗਈ। ਉਨ੍ਹਾਂ ਅੱਜ ਦੇਰ ਸ਼ਾਮ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਿਆ। ਉਹ ਕੈਂਸਰ ਤੋਂ ਪੀੜਤ ਸਨ। ਕੈਂਸਰ ਬਾਰੇ ਵੀ ਬੀਤੀ 16 ਜੂਨ ਨੂੰ ਹੀ ਪਤਾ ਲੱਗਾ ਸੀ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਇਸ ਨਾਮੁਰਾਦ ਬਿਮਾਰੀ ਤੋਂ ਪੀੜਤ ਹੋਣ ਬਾਰੇ ਪਰਿਵਾਰ ਨੂੰ ਕੋਈ ਜਾਣਕਾਰੀ ਨਹੀਂ ਸੀ। ਉਂਜ ਉਹ ਸ਼ੂਗਰ ਦੀ ਬਿਮਾਰੀ ਤੋਂ ਜ਼ਰੂਰ ਪੀੜਤ ਸੀ। ਉਨ੍ਹਾਂ ਦਾ ਅੰਤਿਮ ਸਸਕਾਰ ਭਲਕੇ 26 ਜੂਨ (ਸ਼ੁੱਕਰਵਾਰ) ਨੂੰ ਮੁਹਾਲੀ ਦੇ ਸ਼ਮਸ਼ਾਨਘਾਟ ਵਿੱਚ ਸਵੇਰੇ 11:30 ਵਜੇ ਕੀਤਾ ਜਾਵੇਗਾ।
ਇਸੇ ਦੌਰਾਨ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ, ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਸਾਬਕਾ ਓਐਸਡੀ ਲਖਵਿੰਦਰ ਕੌਰ ਗਰਚਾ, ਸਾਬਕਾ ਕੌਂਸਲਰ ਕੁਲਜੀਤ ਸਿੰਘ ਬੇਦੀ, ਸਮਾਜ ਸੇਵੀ ਪਰਮਜੀਤ ਸਿੰਘ ਹੈਪੀ, ਇੰਜ: ਪੀਅੇਸ ਵਿਰਦੀ, ਗੁਰਚਰਨ ਸਿੰਘ ਭੰਵਰਾ, ਬਲਜੀਤ ਸਿੰਘ ਗਰੇਵਾਲ ਸਮੇਤ ਹੋਰਨਾਂ ਆਗੂਆਂ ਨੇ ਸ੍ਰੀ ਸੋਢੀ ਦੀ ਮੌਤ ’ਤੇ ਦੁੱਖ ਪ੍ਰਗਟ ਕਰਦਿਆਂ ਸੋਢੀ ਪਰਿਵਾਰ ਨਾਲ ਹਮਦਰਦੀ ਜਾਹਰ ਕੀਤੀ ਹੈ।