Share on Facebook Share on Twitter Share on Google+ Share on Pinterest Share on Linkedin ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ ਵੱਲੋਂ ਫੇਜ਼-11 ਵਿੱਚ ਨਵੇਂ ਖੋਲ੍ਹੇ ਡਾਕਖਾਨੇ ਦਾ ਰਸਮੀ ਉਦਘਾਟਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਅਗਸਤ: ਸਥਾਨਕ ਫੇਜ਼-11 ਵਿੱਚ ਮੁਹਾਲੀ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਸ੍ਰੀ ਰਿਸ਼ਵ ਜੈਨ ਨੇ ਅੱਜ ਨਵੇਂ ਖੁੱਲ੍ਹੇ ਗਏ ਡਾਕਖਾਨੇ ਦਾ ਰਸਮੀ ਤੌਰ ’ਤੇ ਉਦਘਾਟਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਜੈਨ ਨੇ ਕਿਹਾ ਕਿ ਇਸ ਡਾਕਖਾਨੇ ਦੀ ਇਸ ਖੇਤਰ ਵਿੱਚ ਬਹੁਤ ਲੋੜ ਸੀ। ਇਸ ਇਲਾਕੇ ਦੇ ਲੋਕਾਂ ਨੂੰ ਡਾਕਖਾਨੇ ਦੇ ਕੰਮ ਧੰਦੇ ਲਈ ਬਹੁਤ ਦੂਰ ਜਾਣਾ ਪੈਂਦਾ ਸੀ। ਹੁਣ ਇਹ ਡਾਕਖਾਨਾ ਖੁੱਲ੍ਹਣ ਨਾਲ ਲੋਕਾਂ ਨੂੰ ਡਾਕਖਾਨੇ ਦੀ ਨੇੜੇ ਹੀ ਸਹੂਲਤ ਮਿਲ ਗਈ ਹੈ। ਜਿਸ ਦਾ ਇਲਾਕੇ ਦੇ ਲੋਕਾਂ ਨੂੰ ਕਾਫ਼ੀ ਲਾਭ ਹੋਵੇਗਾ। ਉਨ੍ਹਾਂ ਡਾਕਖਾਨੇ ਦੇ ਸਟਾਫ਼ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਮਿਉਂਸਪਲ ਕੌਂਸਲਰ ਸ੍ਰ. ਜਸਵੀਰ ਸਿੰਘ ਮਣਕੂ, ਡਾਕਖਾਨੇ ਦਾ ਸਟਾਫ਼ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ