ਸਿਹਤ ਮੰਤਰੀ ਦੇ ਹੱਕ ਵਿੱਚ ਖੁੱਲ੍ਹ ਕੇ ਅੱਗੇ ਆਏ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ

ਕਿਹਾ ਸਿੱਧੂ ਦੀ ਅਗਵਾਈ ਹੇਠ ਹੋਇਆ ਸਿਹਤ ਸਬੰਧੀ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਦਾ ਸਭ ਤੋਂ ਵੱਧ ਕੰਮ

ਪਿੰਡਾਂ ਤੇ ਸ਼ਹਿਰੀ ਖੇਤਰ ਵਿੱਚ ਮੁਫ਼ਤ ਵੈਕਸੀਨੇਸ਼ਨ ਕੈਂਪ ਲਗਾ ਕੇ ਕਰੋਨਾ ’ਤੇ ਪਾਇਆ ਕਾਬੂ

ਧਰਨਾ ਪ੍ਰਦਰਸ਼ਨ ਦੀ ਥਾਂ ਸਿਹਤ ਮੰਤਰੀ ਦੀਆਂ ਸ਼ੁਕਰਗੁਜ਼ਾਰ ਹੋਣ ਵਿਰੋਧੀ ਪਾਰਟੀਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਜੂਨ:
ਮੁਹਾਲੀ ਦੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਪ੍ਰਾਈਵੇਟ ਹਸਪਤਾਲਾਂ ਨੂੰ ਕੋਵਿਡ ਵੈਕਸੀਨ ਵੇਚੇ ਜਾਣ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਹੱਕ ਵਿੱਚ ਖੁੱਲ੍ਹ ਕੇ ਸਾਹਮਣੇ ਆ ਗਏ ਹਨ। ਉਨ੍ਹਾਂ ਨੇ ਭਾਜਪਾ, ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਸਿਹਤ ਮੰਤਰੀ ਖ਼ਿਲਾਫ਼ ਕੀਤੇ ਜਾ ਰਹੇ ਰੋਸ ਮੁਜ਼ਾਹਰੇ ਅਤੇ ਅਸਤੀਫ਼ੇ ਦੀ ਮੰਗ ਕਰਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਜਿੰਨਾ ਕੰਮ ਸਿਹਤ ਵਿਭਾਗ ਵਿੱਚ ਮੰਤਰੀ ਵਜੋਂ ਬਲਬੀਰ ਸਿੰਘ ਸਿੱਧੂ ਨੇ ਕੀਤਾ ਹੈ, ਉਨਾਂ ਹੋਰ ਕਿਸੇ ਪਾਰਟੀ ਦੀ ਸਰਕਾਰ ਵੇਲੇ ਕਦੇ ਨਹੀਂ ਹੋਇਆ।
ਅੱਜ ਇੱਥੇ ਜਾਰੀ ਬਿਆਨ ਵਿੱਚ ਉਕਤ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਸਿਹਤ ਅਤੇ ਸਿੱਖਿਆ ਦੇ ਖੇਤਰਾਂ ਨੂੰ ਬੁਰੀ ਤਰ੍ਹਾਂ ਤਬਾਹ ਕਰਨ ਵਾਲੇ ਅਕਾਲੀ ਹੁਣ ਕਿਹੜੇ ਮੂੰਹ ਨਾਲ ਸ੍ਰੀ ਸਿੱਧੂ ਤੋਂ ਅਸਤੀਫ਼ਾ ਮੰਗ ਰਹੇ ਹਨ। ਉਨ੍ਹਾਂ ਕਿਹਾ ਕਿ ਇਕੱਲੇ ਮੁਹਾਲੀ ਸ਼ਹਿਰ ਵਿੱਚ ਦੋ ਲੱਖ ਕਰੋਨਾ ਵੈਕਸੀਨ ਲੱਗ ਚੁੱਕੀ ਹੈ ਜਦੋਂਕਿ ਸਮੁੱਚੇ ਜ਼ਿਲ੍ਹੇ ਵਿੱਚ ਸਵਾ ਚਾਰ ਲੱਖ ਲੋਕਾਂ ਦੀ ਵੈਕਸੀਨੇਸ਼ਨ ਕੀਤੀ ਜਾ ਚੁੱਕੀ ਹੈ ਅਤੇ ਇਹ ਸਾਰੀ ਵੈਕਸੀਨੇਸ਼ਨ ਮੁਫ਼ਤ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਕਰੋਨਾ ਵੈਕਸੀਨ ਨੂੰ ਪ੍ਰਾਈਵੇਟ ਹਸਪਤਾਲਾਂ ਨੂੰ ਵੇਚੇ ਜਾਣ ਦਾ ਮੁੱਦਾ ਇਨ੍ਹਾਂ ਵਿਰੋਧੀ ਪਾਰਟੀਆਂ ਵੱਲੋਂ ਉਛਾਲਿਆ ਜਾ ਰਿਹਾ ਹੈ, ਤਾਂ ਉਹ ਇਸ ਗੱਲ ਨੂੰ ਸਪੱਸ਼ਟ ਕਰਨਾ ਚਾਹੁੰਦੇ ਹਨ ਕਿ ਸਿਹਤ ਮੰਤਰੀ ਨੂੰ ਇਸ ਗੱਲ ਦੀ ਜਾਣਕਾਰੀ ਤੱਕ ਨਹੀਂ ਸੀ, ਪ੍ਰੰਤੂ ਜਦੋਂ ਇਹ ਜਾਣਕਾਰੀ ਮਿਲੀ ਤਾਂ ਮੰਤਰੀ ਨੇ ਤੁਰੰਤ ਕਾਰਵਾਈ ਕਰਦਿਆਂ ਪ੍ਰਾਈਵੇਟ ਹਸਪਤਾਲਾਂ ਤੋਂ ਵੈਕਸੀਨ ਵਾਪਸ ਮੰਗਵਾ ਲਈ ਗਈ।
ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਸਿਹਤ ਮੰਤਰੀ ਬਲਬੀਰ ਸਿੱਧੂ ਦੇ ਕਰੋਨਾ ਮਹਾਮਾਰੀ ਵਿੱਚ ਕੀਤੇ ਗਏ ਉਪਰਾਲਿਆਂ ਦਾ ਹੀ ਨਤੀਜਾ ਹੈ ਕਿ ਖ਼ੁਦ ਕੇਂਦਰ ਸਰਕਾਰ ਨੇ ਪੰਜਾਬ ਵੱਲੋਂ ਮਹਾਮਾਰੀ ਖ਼ਿਲਾਫ਼ ਲੜੀ ਜਾ ਰਹੀ ਲੜਾਈ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਿਹਤ ਦੇ ਬੁਨਿਆਦੀ ਢਾਂਚੇ ਦੀ ਗੱਲ ਕੀਤੀ ਜਾਵੇ ਤਾਂ ਮੁਹਾਲੀ ਵਿੱਚ ਇਹ ਸਭ ਤੋਂ ਜ਼ਿਆਦਾ ਵਿਕਸਿਤ ਹੋਇਆ ਹੈ, ਜਿੱਥੇ ਅੱਜ ਹੀ ਸੈਕਟਰ-69 ਤੇ ਸੈਕਟਰ-79 ਵਿੱਚ ਸਿਹਤ ਮੰਤਰੀ ਦੋ ਨਵੀਆਂ ਡਿਸਪੈਂਸਰੀਆਂ ਦਾ ਨੀਂਹ ਪੱਥਰ ਰੱਖਣ ਜਾ ਰਹੇ ਹਨ। ਇਸ ਤੋਂ ਇਲਾਵਾ ਫੇਜ਼-3ਬੀ1 ਦੀ ਡਿਸਪੈਂਸਰੀ ਨੂੰ ਅਪਗਰੇਡ ਕਰਕੇ 35 ਬੈੱਡਾਂ ਦਾ ਨਵਾਂ ਹਸਪਤਾਲ ਬਣ ਰਿਹਾ ਹੈ ਜੋ ਕਿ ਲਗਪਗ ਤਿਆਰ ਹੋ ਚੁੱਕਾ ਹੈ।
ਉਨ੍ਹਾਂ ਕਿਹਾ ਕਿ ਕਰੋਨਾ ਮਹਾਮਾਰੀ ਦੌਰਾਨ ਪੰਜਾਬ ਅਜਿਹਾ ਸੂਬਾ ਹੈ ਜਿਸਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਕਦੇ ਵੀ ਕਿਸੇ ਡਾਟਾ ਨੂੰ ਲੁਕਾਉਣ ਦਾ ਯਤਨ ਨਹੀਂ ਕੀਤਾ ਸਗੋਂ ਇਸ ਮਹਾਂਮਾਰੀ ਨਾਲ ਲੜਾਈ ਲੜ ਕੇ ਇਸ ਤੇ ਕਾਬੂ ਪਾਇਆ ਹੈ। ਉਨ੍ਹਾਂ ਕਿਹਾ ਕਿ ਇਹ ਲੜਾਈ ਲੋਕਾਂ ਦੀ ਵੈਕਸੀਨੇਸ਼ਨ ਨੂੰ ਵਧਾ ਕੇ ਹੀ ਲੜੀ ਗਈ ਹੈ ਜਿਸ ਵਿੱਚ ਸਮਾਜਿਕ ਸੰਸਥਾਵਾਂ, ਸਨਅਤੀ ਸੰਸਥਾਵਾਂ, ਵਪਾਰਕ ਸੰਸਥਾਵਾਂ ਅਤੇ ਵਲੰਟਰੀਆਂ ਨੇ ਆਪਣਾ ਪੂਰਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਸਿਹਤ ਮੰਤਰੀ ਦੇ ਘਰ ਅੱਗੇ ਧਰਨਾ ਮਾਰਨ ਦੀ ਥਾਂ ਤੇ ਸਗੋਂ ਸਿਹਤ ਮੰਤਰੀ ਦਾ ਸ਼ੁਕਰਗੁਜ਼ਾਰ ਹੋਣਾ ਚਾਹੀਦਾ ਹੈ, ਜਿਨ੍ਹਾਂ ਨੇ ਦਿਨ ਰਾਤ ਮਿਹਨਤ ਕਰਕੇ ਕਰੋਨਾ ਨੂੰ ਠੱਲ੍ਹ ਪਾਈ ਹੈ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ ਮੁਲਜ਼ਮਾਂ ਕੋਲੋਂ ਵੱਡੀ …