ਸੀਨੀਅਰ ਆਈਏਐਸ ਅਫ਼ਸਰ ਕਰਨ ਅਵਤਾਰ ਸਿੰਘ ਨੇ ਸੰਭਾਲਿਆ ਪੰਜਾਬ ਦੇ ਮੁੱਖ ਸਕੱਤਰ ਦਾ ਅਹੁਦਾ

ਪੰਜਾਬ ਸਰਕਾਰ ਵੱਲੋਂ 12 ਸੀਨੀਅਰ ਆਈ.ਏ.ਐਸ. ਅਧਿਕਾਰੀ ਇੱਧਰ ਤੋਂ ਉਧਰ

ਅਮਰਜੀਤ ਸਿੰਘ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 16 ਮਾਰਚ:
ਪੰਜਾਬ ਸਰਕਾਰ ਨੇ ਅੱਜ ਇੱਕ ਹੁਕਮ ਜਾਰੀ ਕਰਦਿਆਂ ਸੂਬੇ ਦੇ 12 ਸੀਨੀਅਰ ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ ਜੋ ਕਿ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ। ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀਨੀਅਰ ਆਈ.ਏ.ਐਸ. ਅਧਿਕਾਰੀ ਸ੍ਰੀ ਕਰਨ ਅਵਤਾਰ ਸਿੰਘ ਨੂੰ ਪੰਜਾਬ ਸਰਕਾਰ ਦਾ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ ਜਦਕਿ ਉਹ ਵਾਧੂ ਚਾਰਜ ਦੇ ਤੌਰ ’ਤੇ ਪ੍ਰਮੁੱਖ ਸਕੱਤਰ ਪ੍ਰਸੋਨਲ, ਆਮ ਰਾਜ ਪ੍ਰਬੰਧ ਤੇ ਵਿਜੀਲੈਂਸ ਅਤੇ ਇਨਵੈਸਟਮੈਂਟ ਪ੍ਰਮੋਸਨ ਦਾ ਕੰਮਕਾਜ ਵੀ ਵੇਖਣਗੇ। ਉਨ੍ਹਾਂ ਨੇ ਮੁੱਖ ਸਕੱਤਰ ਵਜੋਂ ਅੱਜ ਹੀ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ।
ਸਰਕਾਰੀ ਬੁਲਾਰੇ ਅਨੁਸਾਰ ਸ੍ਰੀ ਸਰਵੇਸ਼ ਕੌਸ਼ਲ ਨੂੰ ਵਿਸ਼ੇਸ਼ ਮੁੱਖ ਸਕੱਤਰ ਕਮ ਡਾਇਰੈਕਟਰ ਜਨਰਲ, ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਨਿਸਟ੍ਰੇਸ਼ਨ, ਸ੍ਰੀ ਹਿੰਮਤ ਸਿੰਘ ਨੂੰ ਵਿਸ਼ੇਸ਼ ਮੁੱਖ ਸਕੱਤਰ ਬਾਗਵਾਨੀ ਅਤੇ ਵਾਧੂ ਚਾਰਜ ਵਿਸ਼ੇਸ਼ ਪ੍ਰਮੁੱਖ ਸਕੱਤਰ ਜੰਗਲਾਤ ਤੇ ਜੰਗਲੀ ਜੀਵ, ਸ੍ਰੀ ਕਰਨਬੀਰ ਸਿੰਘ ਸਿੱਧੂ ਨੂੰ ਵਿਸ਼ੇਸ਼ ਮੁੱਖ ਸਕੱਤਰ ਮਾਲ ਤੇ ਪੁਨਰ ਵਸੇਬਾ ਅਤੇ ਵਾਧੂ ਚਾਰਜ ਵਿਸ਼ੇਸ਼ ਮੁੱਖ ਸਕੱਤਰ ਸਿੰਚਾਈ, ਸ੍ਰੀ ਨਿਰਮਲਜੀਤ ਸਿੰਘ ਕਲਸੀ ਨੂੰ ਵਧੀਕ ਮੁੱਖ ਸਕੱਤਰ, ਗ੍ਰਹਿ ਮਾਮਲੇ ਅਤੇ ਨਿਆਂ ਅਤੇ ਵਾਧੂ ਚਾਰਜ ਵਧੀਕ ਮੁੱਖ ਸਕੱਤਰ ਖੇਤੀਬਾੜੀ, ਸ਼ਿਕਾਇਤ ਨਿਵਾਰਣ, ਪ੍ਰਿੰਸੀਪਲ ਰੈਜੀਡੈਂਟ ਕਮਿਸ਼ਨਰ (ਇਨਵੈਸਟਮੈਂਟ ਪ੍ਰਮੋਸਨ ਐਂਡ ਇੰਡਸਟ੍ਰੀਅਲ ਲਾਇਜ਼ਨ), ਪੰਜਾਬ ਭਵਨ ਨਵੀਂ ਦਿੱਲੀ ਅਤੇ ਵਧੀਕ ਮੁੱਖ ਸਕੱਤਰ ਪ੍ਰਸ਼ਾਸਕੀ ਸੁਧਾਰ, ਸ੍ਰੀ ਸਤੀਸ਼ ਚੰਦਰਾ ਨੂੰ ਵਧੀਕ ਮੁੱਖ ਸਕੱਤਰ, ਵਿੱਤ ਅਤੇ ਵਧੀਕ ਮੁੱਖ ਸਕੱਤਰ ਪੈਨਸਨਜ਼ ਅਤੇ ਵੈਲਫੇਅਰ ਆਫ ਪੈਨਸ਼ਨਰਜ ਵਿੰਗ, ਪ੍ਰਿੰਸੀਪਲ ਰੈਜੀਡੈਂਟ ਕਮਿਸ਼ਨਰ, ਪੰਜਾਬ ਭਵਨ ਦਿੱਲੀ ਅਤੇ ਵਧੀਕ ਮੁੱਖ ਸਕੱਤਰ ਕੋ-ਆਪਰੇਸ਼ਨ ਲਗਾਇਆ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ੍ਰੀ ਐਸ.ਕੇ. ਸੰਧੂ ਨੂੰ ਵਧੀਕ ਮੁੱਖ ਸਕੱਤਰ, ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ, ਸ੍ਰੀ ਅਨਰਾਗ ਅਗਰਵਾਲ ਨੂੰ ਵਿੱਤ ਕਮਿਸ਼ਨਰ (ਕਰ), ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ ਨੂੰ ਡਾਇਰੈਕਟਰ, ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਨਿਸਟ੍ਰੇਸ਼ਨ, ਸ੍ਰੀ ਤੇਜਵੀਰ ਸਿੰਘ ਨੂੰ ਵਿਸ਼ੇਸ਼ ਪ੍ਰਮੁੱਖ ਸਕੱਤਰ ਮਾਨਯੋਗ ਮੁੱਖ ਮੰਤਰੀ ਪੰਜਾਬ ਅਤੇ ਵਾਧੂ ਚਾਰਜ ਸਕੱਤਰ, ਸੂਚਨਾ ਤੇ ਲੋਕ ਸੰਪਰਕ ਵਿਭਾਗ ਅਤੇ ਸਕੱਤਰ ਸ਼ਹਿਰੀ ਹਵਾਬਾਜੀ, ਸ੍ਰੀ ਵਿਵੇਕ ਪ੍ਰਤਾਪ ਸਿੰਘ ਨੂੰ ਕਰ ਤੇ ਆਬਕਾਰੀ ਕਮਿਸ਼ਨਰ ਅਤੇ ਸ੍ਰੀ ਕ੍ਰਿਸ਼ਨ ਕੁਮਾਰ ਨੂੰ ਸਕੱਤਰ ਖ਼ਰਚਾ (ਵਿੱਤ ਵਿਭਾਗ) ਅਤੇ ਵਾਧੂ ਚਾਰਜ ਵਜੋਂ ਸਕੱਤਰ ਪ੍ਰਸੋਨਲ ਲਗਾਇਆ ਗਿਆ ਹੈ।

Load More Related Articles
Load More By Nabaz-e-Punjab
Load More In General News

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ‘ਮਹਿਲਾ ਦਿਵਸ’ ਨੂੰ ਸਮਰਪਿਤ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ‘ਮਹਿਲਾ ਦਿਵਸ’ ਨੂੰ ਸਮਰਪਿਤ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ …