ਸੀਨੀਅਰ ਆਈਏਐਸ ਅਫ਼ਸਰ ਵਰੁਣ ਰੂਜ਼ਮ ਨੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 18 ਮਾਰਚ:
ਸੀਨੀਅਰ ਆਈ.ਏ.ਐਸ ਅਧਿਕਾਰੀ ਸ੍ਰੀ ਵਰੁਣ ਰੂਜ਼ਮ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਨਵੇਂ ਡਾਇਰੈਕਟਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਵਰੁਣ ਰੂਜ਼ਮ 2004 ਬੈਚ ਦੇ ਆਈ.ਏ.ਐਸ ਅਧਿਕਾਰੀ ਹਨ। ਮੌਜੂਦਾ ਡਿਊਟੀ ਤੋਂ ਪਹਿਲਾਂ ਉਹ ਜ਼ਿਲ੍ਹਾ ਮੁਕਤਸਰ, ਐਸ.ਏ.ਐਸ ਨਗਰ ਮੁਹਾਲੀ, ਹੁਸ਼ਿਆਰਪੁਰ, ਜਲੰਧਰ, ਅੰਮ੍ਰਿਤਸਰ ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਸ਼ਾਨਦਾਰ ਸੇਵਾਵਾਂ ਨਿਭਾ ਚੁੱਕੇ ਹਨ। ਇਸ ਵੇਲੇ ਸ੍ਰੀ ਰੂਜ਼ਮ ਗਮਾਡਾ ਦੇ ਮੁੱਖ ਪ੍ਰਸ਼ਾਸਕ ਦੇ ਅਹੁਦੇ ’ਤੇ ਤਾਇਨਾਤ ਹਨ। ਮੁਹਾਲੀ ਦੀ ਕਾਇਆ ਕਲਪ ਕਰਨ ਲਈ ਉਨ੍ਹਾਂ ਨੇ ਪਹਿਲਾਂ ਵੀ ਕੋਈ ਕਸਰ ਬਾਕੀ ਨਹੀਂ ਛੱਡੀ ਅਤੇ ਹੁਣ ਮੌਜੂਦਾ ਸਮੇਂ ਵਿੱਚ ਗਮਾਡਾ ਰਾਹੀਂ ਮੁਹਾਲੀ ਹਲਕੇ ਸਮੇਤ ਗਮਾਡਾ ਅਧੀਨ ਆਉਂਦੇ ਖੇਤਰ ਦੇ ਸਰਬਪੱਖੀ ਵਿਕਾਸ ਲਈ ਯਤਨਸ਼ੀਲ ਹਨ। ਉਨ੍ਹਾਂ ਨੂੰ ਕਈ ਵਾਰ ਸਮਾਜ ਸੇਵੀ ਸੰਸਥਾਵਾਂ ਵੱਲੋਂ ਵਿਕਾਸ ਮੁਖੀ ਅਧਿਕਾਰੀ ਦੇ ਖ਼ਿਤਾਬ ਨਾਲ ਨਿਵਾਜਿਆ ਜਾ ਚੁੱਕਾ ਹੈ ਅਤੇ ਉਹ ਆਪਣੀ ਸੂਝਬੂਝ ਦੇ ਚੱਲਦਿਆਂ ਹਮੇਸ਼ਾਂ ਹੀ ਵਿਰੋਧੀਆਂ ਦੀਆਂ ਅਲੋਚਨਾਵਾਂ ਤੋਂ ਬਚੇ ਰਹੇ ਹਨ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਰੂਜ਼ਮ ਨੇ ਆਪਣੀ ਪੜ੍ਹਾਈ ਪੰਜਾਬ ਇੰਜੀਨਿਆਰਿੰਗ ਕਾਲਜ਼ ਚੰਡੀਗੜ੍ਹ ਤੋਂ ਬੈਚੂਲਰ ਆਫ ਇੰਜੀਨਿਆਰਿੰਗ ਕਰਕੇ ਪੂਰੀ ਕੀਤੀ। ਸ੍ਰੀ ਰੂਜ਼ਮ ਖਿੱਤੇ ਦੇ ਇੱਕ ਪੜ੍ਹੇ-ਲਿਖੇ ਪਰਿਵਾਰ ਨਾਲ ਸਬੰਧ ਰੱਖਦੇ ਹਨ ਉਨ੍ਹਾਂ ਦੇ ਪਿਤਾ ਸ੍ਰੀ ਐਲ.ਆਰ ਰੂਜ਼ਮ ਇਸ ਖਿੱਤੇ ਦੇ ਮੰਨੇ-ਪ੍ਰਮੰਨੇ ਕਾਨੂੰਨਦਾਨ ਹਨ ਜੋ ਸੰਨ 2004 ਵਿੱਚ ਜਿਲ੍ਹਾ ਤੇ ਸੈਸ਼ਨਜ਼ ਜੱਜ ਦੇ ਅਹੁਦੇ ਤੋਂ ਰਿਟਾਇਰ ਹੋਏ। ਇਸ ਉਪੰਰਤ ਸ੍ਰੀ ਐਲ.ਆਰ ਰੂਜ਼ਮ ਨੇ ਸੰਨ 2009 ਤੋਂ 2014 ਤੱਕ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਵਜੋਂ ਵੀ ਸੇਵਾ ਨਿਭਾਈ।

Load More Related Articles
Load More By Nabaz-e-Punjab
Load More In General News

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ‘ਮਹਿਲਾ ਦਿਵਸ’ ਨੂੰ ਸਮਰਪਿਤ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ‘ਮਹਿਲਾ ਦਿਵਸ’ ਨੂੰ ਸਮਰਪਿਤ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ …