nabaz-e-punjab.com

ਸੀਨੀਅਰ ਆਈਏਐਸ ਅਧਿਕਾਰੀ ਵਰੁਣ ਰੂਜ਼ਮ ਦੇ ਸਹੁਰਾ ਸਵਰਨ ਸਿੰਘ ਦਾ ਚੰਡੀਗੜ੍ਹ ਵਿੱਚ ਅੰਤਿਮ ਸਸਕਾਰ

ਵੱਡੀ ਗਿਣਤੀ ਵਿੱਚ ਸਿਆਸੀ ਤੇ ਧਾਰਮਿਕ ਆਗੂ ਅਤੇ ਪ੍ਰਸ਼ਾਸਨਿਕ ਅਧਿਕਾਰੀ ਪੁੱਜੇ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 19 ਨਵੰਬਰ:
ਮੁਹਾਲੀ ਦੇ ਸਾਬਕਾ ਡਿਪਟੀ ਕਮਿਸ਼ਨਰ ਅਤੇ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਵਰੁਣ ਰੂਜ਼ਮ ਆਈਏਐਸ ਦੇ ਸਹੁਰਾ ਸਾਹਿਬ ਸਵਰਨ ਸਿੰਘ ਦਾ ਸੋਮਵਾਰ ਨੂੰ ਚੰਡੀਗੜ੍ਹ ਦੇ ਸੈਕਟਰ-25 ਸਥਿਤ ਸ਼ਮਸ਼ਾਨਘਾਟ ਵਿੱਚ ਅੰਤਿਮ ਸਸਕਾਰ ਕੀਤਾ ਗਿਆ। ਇਸ ਤੋਂ ਪਹਿਲਾਂ ਸਵੇਰੇ ਮ੍ਰਿਤਕ ਸਵਰਨ ਸਿੰਘ ਦੀ ਲਾਸ਼ ਦਾ ਸਰਕਾਰੀ ਹਸਪਤਾਲ ਰਾਜਪੁਰਾ ਵਿੱਚ ਪੋਸਟ ਮਾਰਟਮ ਕੀਤਾ ਗਿਆ। ਬੀਤੇ ਦਿਨੀਂ ਸਵਰਨ ਸਿੰਘ ਦਾ ਅਣਪਛਾਤੇ ਵਿਅਕਤੀਆਂ ਨੇ ਸ਼ਰ੍ਹੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ।
ਅੱਜ ਅੰਤਿਮ ਸਸਕਾਰ ਮੌਕੇ ਹਲਕਾ ਸਨੌਰ ਤੋਂ ਅਕਾਲੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਮੁਹਾਲੀ ਦੇ ਮੇਅਰ ਕੁਲਵੰਤ ਸਿੰਘ, ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਗੁਰਕੀਰਤ ਕਿਰਪਾਲ ਸਿੰਘ, ਗਮਾਡਾ ਦੇ ਵਧੀਕ ਮੁੱਖ ਪ੍ਰਸ਼ਾਸਕ ਰਾਜੇਸ਼ ਧੀਮਾਨ, ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮ ਆਗੂ ਪਰਮਦੀਪ ਸਿੰਘ ਭਬਾਤ, ਡੀਸੀ ਦਫ਼ਤਰ ਐਂਪਲਾਈਜ਼ ਯੂਨੀਅਨ ਦੇ ਸੂਬਾ ਚੇਅਰਮੈਨ ਓਮ ਪ੍ਰਕਾਸ਼, ਜ਼ਿਲ੍ਹਾ ਪ੍ਰੈੱਸ ਕਲੱਬ ਐਸ.ਏ.ਐਸ. ਨਗਰ (ਮੁਹਾਲੀ) ਦੇ ਪ੍ਰਧਾਨ ਦਰਸ਼ਨ ਸਿੰਘ ਸੋਢੀ, ਚੰਦੂਮਾਜਰਾ ਦੇ ਓਐਸਡੀ ਹਰਦੇਵ ਸਿੰਘ ਹਰਪਾਲਪੁਰ,ਅਕਾਲੀ ਆਗੂ ਰਾਜਾ ਕੰਵਰਜੋਤ ਸਿੰਘ, ਪਰਦੀਪ ਸਿੰਘ ਭਾਰਜ, ਕਰਮ ਸਿੰਘ ਬਬਰਾ, ਨਿਰਮਲ ਸਿੰਘ ਸੰਧੂ, ਐਮਆਈਏ ਦੇ ਸਾਬਕਾ ਪ੍ਰਧਾਨ ਐਸ.ਐਸ. ਸੰਧੂ, ਸਮੇਤ ਵੱਡੀ ਗਿਣਤੀ ਪੰਜਾਬ ਸਰਕਾਰ ਵਿੱਚ ਤਾਇਨਾਤ ਸੀਨੀਅਰ ਆਈਏਐਸ, ਪੀਸੀਐਸ ਅਫ਼ਸਰਾਂ ਸਮੇਤ ਵੱਖ ਵੱਖ ਸਿਆਸੀ, ਸਮਾਜਿਕ ਅਤੇ ਧਾਰਮਿਕ ਆਗੂ ਮੌਜੂਦ ਸਨ। ਉਧਰ, ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਕਈ ਹੋਰ ਪ੍ਰਮੁੱਖ ਆਗੂ ਅਤੇ ਸੀਨੀਅਰ ਅਧਿਕਾਰੀਆਂ ਨੇ ਉਨ੍ਹਾਂ ਦੇ ਘਰ ਪਹੁੰਚ ਕੇ ਸਵਰਨ ਸਿੰਘ ਦੀ ਮੌਤ ’ਤੇ ਦੁੱਖ ਪ੍ਰਗਟ ਕਰਦਿਆਂ ਸ੍ਰੀ ਵਰੁਣ ਰੂਜ਼ਮ ਨਾਲ ਹਮਦਰਦੀ ਜਾਹਰ ਕੀਤੀ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …