
ਪੰਜਾਬ ਦੇ ਸੀਨੀਅਰ ਆਈਏਐਸ ਅਫ਼ਸਰਾਂ ਨੇ ਮੁੱਖ ਮੰਤਰੀ ਨਾਲ ਕੀਤੀ ਵਿਸ਼ੇਸ਼ ਮੁਲਾਕਾਤ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 31 ਮਾਰਚ:
ਪੰਜਾਬ ਦੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂ ਪ੍ਰਸਾਦ ਦੀ ਅਗਵਾਈ ਹੇਠ ਵੀਰਵਾਰ ਨੂੰ ਪੰਜਾਬ ਆਈ.ਏ.ਐਸ ਆਫੀਸਰਜ਼ ਐਸੋਸੀਏਸ਼ਨ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਮੁਲਾਕਾਤ ਕੀਤੀ ਅਤੇ ਪੰਜਾਬ ਵਿੱਚ ਹੂੰਝਾਫੇਰ ਜਿੱਤ ਦੀ ਵਧਾਈ ਦਿੱਤੀ। ਇਸ ਮੌਕੇ ਏ ਵੈਨੂ ਪ੍ਰਸ਼ਾਦ ਸਮੇਤ ਸੀਨੀਅਰ ਆਈਏਐਸ ਅਧਿਕਾਰੀ ਤੇਜਵੀਰ ਸਿੰਘ, ਹੁਸ਼ਨ ਲਾਲ, ਗੁਰਪ੍ਰੀਤ ਕੌਰ ਸਪਰਾ, ਰਵੀ ਭਗਤ, ਅਮਿਤ ਤਲਵਾੜ ਸਮੇਤ ਹੋਰ ਅਧਿਕਾਰੀ ਮੌਜੂਦ ਸਨ।