ਸੀਨੀਅਰ ਪੱਤਰਕਾਰ ਰਾਜੀਵ ਜੈਨ ਦਾ ਦੇਹਾਂਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਜੂਨ:
ਮੁਹਾਲੀ ਦੇ ਸੀਨੀਅਰ ਪੱਤਰਕਾਰ ਰਾਜੀਵ ਜੈਨ (58) ਬੀਤੀ ਰਾਤ ਦੇਹਾਂਤ ਹੋ ਗਿਆ। ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ ਅਤੇ ਮੈਕਸ ਹਸਪਤਾਲ ਵਿੱਚ ਜੇਰੇ ਇਲਾਜ ਸਨ। ਉਹ ਆਪਣੇ ਪਿੱਛੇ ਪਤਨੀ ਅਤੇ ਤਿੰਨ ਬੱਚੇ ਛੱਡ ਗਏ ਹਨ। ਰਾਜੀਵ ਜੈਨ ਨੇ ਕਾਫ਼ੀ ਸਮੇਂ ਤੱਕ ਮੁਹਾਲੀ ਤੋਂ ਦੈਨਿਕ ਟ੍ਰਿਬਿਊਨ ਅਖ਼ਬਾਰ ਲਈ ਕੰਮ ਕੀਤਾ ਹੈ ਅਤੇ ਬਾਅਦ ਵਿੱਚ ਉਹ ਕੁੱਝ ਹੋਰ ਅਦਾਰਿਆਂ ਨਾਲ ਜੁੜੇ ਰਹੇ। ਉਨ੍ਹਾਂ ਨੇ ਸ਼ਹਿਰ ਦੀ ਉਸਾਰੀ ਦੇ ਮੁੱਢਲੇ ਪੜਾਅ ਤੋਂ ਹੀ ਪੱਤਰਕਾਰਤਾ ਦੀ ਸ਼ਰੂਆਤ ਕੀਤੀ ਸੀ ਅਤੇ ਇਸ ਖੇਤਰ ਵਿੱਚ ਉਨ੍ਹਾਂ ਨੇ ਕਾਫ਼ੀ ਨਾਮ ਕਮਾਇਆ। ਰਾਜੀਵ ਜੈਨ ਦਾ ਅੰਤਿਮ ਸਸਕਾਰ ਅੱਜ ਸ਼ਾਮ ਮੁਹਾਲੀ ਦੇ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ। ਇਸ ਮੌਕੇ ਪਰਿਵਾਰਕ ਮੈਂਬਰ, ਨਜ਼ਦੀਕੀ ਰਿਸ਼ਤੇਦਾਰ ਅਤੇ ਵੱਡੀ ਗਿਣਤੀ ਵਿੱਚ ਸਮਾਜ ਸੇਵੀ ਅਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦੇ, ਪੱਤਰਕਾਰਾਂ ਸਮੇਤ ਸ਼ਹਿਰ ਦੇ ਪਤਵੰਤਿਆਂ ਨੇ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦਿੱਤੀ।
ਇਸ ਮੌਕੇ ਮੁਹਾਲੀ ਪ੍ਰੈੱਸ ਕਲੱਬ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਚਾਨਾਂ ਅਤੇ ਸੰਗਠਨ ਸਕੱਤਰ ਰਾਜ ਕੁਮਾਰ ਅਰੋੜਾ ਨੇ ਵਿਛੜੇ ਸਾਥੀ ਦੀ ਮ੍ਰਿਤਕ ਦੇਹ ’ਤੇ ਦੁਸ਼ਾਲਾ ਪਾਇਆ। ਇਸ ਮੌਕੇ ਸਕਾਈ ਹਾਕ ਟਾਈਮਜ਼ ਦੇ ਮੁੱਖ ਸੰਪਾਦਕ ਡਾ. ਭੁਪਿੰਦਰ ਸਿੰਘ, ਰੋਜ਼ਾਨਾ ਅਜੀਤ ਦੇ ਜ਼ਿਲ੍ਹਾ ਇੰਚਾਰਜ ਕੇਵਲ ਸਿੰਘ ਰਾਣਾ, ਰੋਜ਼ਾਨਾ ਦੇਸ਼ ਸੇਵਕ ਦੇ ਨਿਊਜ਼ ਅਡੀਟਰ ਵਾਈਪੀਐਸ ਨਾਗਰਾ, ਦੈਨਿਕ ਸੇਵਰਾ ਦੇ ਸੀਨੀਅਰ ਪੱਤਰਕਾਰ ਐਮਪੀ ਕੌਸਿਕ, ਕੁਲਦੀਪ ਸਿੰਘ, ਧਰਮ ਸਿੰਘ, ਸਾਬਕਾ ਪ੍ਰਧਾਨ ਗੁਰਜੀਤ ਸਿੰਘ ਬਿੱਲਾ, ਸਾਬਕਾ ਜਨਜਲ ਸਕੱਤਰ ਹਰਬੰਸ ਬਾਗੜੀ, ਕੁਲਵੰਤ ਸਿੰਘ ਗਿੱਲ, ਜਸਵੀਰ ਸਿੰਘ ਜੱਸੀ, ਜੱਗਬਾਣੀ ਤੋਂ ਸੀਨੀਅਰ ਫੋਟੋ ਗਰਾਫ਼ਰ ਨਰਬਦਾ ਸੰਕਰ, ਪਰਦੀਪ ਸਿੰਘ ਹੈਪੀ ਅਤੇ ਮੋਹਿਤ ਆਹੂਜਾ ਵੀ ਮੌਜੂਦ ਸਨ।

Load More Related Articles

Check Also

ਯੋਗ ਅਭਿਆਸ ਨਾਲ ਘੱਟ ਹੋ ਰਿਹਾ ਹੈ ਲੋਕਾਂ ਦਾ ਮਾਨਸਿਕ ਤਣਾਅ: ਪ੍ਰਤਿਮਾ ਡਾਵਰ

ਯੋਗ ਅਭਿਆਸ ਨਾਲ ਘੱਟ ਹੋ ਰਿਹਾ ਹੈ ਲੋਕਾਂ ਦਾ ਮਾਨਸਿਕ ਤਣਾਅ: ਪ੍ਰਤਿਮਾ ਡਾਵਰ ਮੁਹਾਲੀ ਵਿੱਚ ਰੋਜ਼ਾਨਾ ਵੱਖ-ਵੱਖ…