Nabaz-e-punjab.com

ਸੀਨੀਅਰ ਪੱਤਰਕਾਰ ਸ਼ੰਗਾਰਾ ਸਿੰਘ ਭੁੱਲਰ ਨੂੰ ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁੱਖ ਮੰਤਰੀ ਤਰਫ਼ੋਂ ਸ਼ਰਧਾਂਜਲੀ ਭੇਂਟ ਕੀਤੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਦਸੰਬਰ:
ਸੀਨੀਅਰ ਪੱਤਰਕਾਰ ਤੇ ਕਾਲਮਨਵੀਸ ਸ਼ੰਗਾਰਾ ਸਿੰਘ ਭੁੱਲਰ ਜਿਨ੍ਹਾਂ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ, ਉਨ੍ਹਾਂ ਨੂੰ ਅੰਤਿਮ ਸੰਸਕਾਰ ਮੌਕੇ ਅੱਜ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ। ਇੱਥੋਂ ਦੇ ਸੈਕਟਰ-57 ਸਥਿਤ ਸ਼ਮਸ਼ਾਨਘਾਟ ਵਿਖੇ ਸ੍ਰੀ ਭੁੱਲਰ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਪੁੱਤਰ ਰਮਣੀਕ ਸਿੰਘ ਅਤੇ ਚੇਤਨ ਪਾਲ ਸਿੰਘ ਨੇ ਅਗਨੀ ਦਿਖਾਈ।
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫ਼ੋਂ ਸ਼ੰਗਾਰਾ ਸਿੰਘ ਭੁੱਲਰ ਦੀ ਮ੍ਰਿਤਕ ਦੇਹ ’ਤੇ ਰੀਥ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ। ਸ੍ਰੀ ਸਿੱਧੂ ਨੇ ਸ੍ਰੀ ਭੁੱਲਰ ਦੀ ਪਤਨੀ ਸ੍ਰੀਮਤੀ ਅਮਰਜੀਤ ਕੌਰ ਭੁੱਲਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਇਹ ਇਕੱਲੇ ਪਰਿਵਾਰ ਲਈ ਘਾਟਾ ਨਹੀਂ, ਸਗੋਂ ਸਮੁੱਚੇ ਪੱਤਰਕਾਰ ਜਗਤ ਅਤੇ ਸਮਾਜ ਲਈ ਨਾ ਪੂਰਿਆ ਜਾਣਾ ਵਾਲਾ ਘਾਟਾ ਹੈ। ਸ੍ਰੀ ਭੁੱਲਰ ਇਸ ਵੇਲੇ ਰੋਜ਼ਾਨਾ ਸਪੋਕਸਮੈਨ ਦੇ ਸੰਪਾਦਕ ਸਨ। ਇਸ ਤੋਂ ਪਹਿਲਾਂ ਪੰਜਾਬੀ ਟ੍ਰਿਬਿਊਨ, ਪੰਜਾਬੀ ਜਾਗਰਣ ਤੇ ਦੇਸ਼ ਵਿਦੇਸ਼ ਟਾਈਮਜ਼ ਦੇ ਵੀ ਸੰਪਾਦਕ ਰਹੇ ਹਨ।
ਇਸ ਮੌਕੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਡਿਪਟੀ ਡਾਇਰੈਕਟਰ (ਪ੍ਰੈੱਸ) ਡਾ. ਅਜੀਤ ਕੰਵਲ ਸਿੰਘ ਹਮਦਰਦ ਨੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਤਰਫ਼ੋਂ ਅਤੇ ਪੰਜਾਬ ਪਬਲਿਕ ਰਿਲੇਸ਼ਨਜ਼ ਆਫ਼ੀਸਰਜ਼ ਐਸੋਸੀਏਸ਼ਨ ਦੇ ਪ੍ਰਧਾਨ ਨਵਦੀਪ ਸਿੰਘ ਗਿੱਲ ਤੇ ਪੀਆਰਓ ਨਰਿੰਦਰਪਾਲ ਸਿੰਘ ਨੇ ਡੀਪੀਆਰ ਪੰਜਾਬ ਤਰਫ਼ੋਂ ਮ੍ਰਿਤਕ ਦੇਹ ਉੱਤੇ ਰੀਥ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ। ਚੰਡੀਗੜ੍ਹ ਪ੍ਰੈੱਸ ਕਲੱਬ ਦੇ ਜਨਰਲ ਸਕੱਤਰ ਸੌਰਭ ਦੁੱਗਲ ਨੇ ਵੀ ਰੀਥ ਰੱਖੀ।
ਇਸ ਮੌਕੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ, ਸਾਬਕਾ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ, ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ, ਪੰਜਾਬੀ ਟ੍ਰਿਬਿਊਨ ਦੇ ਸੰਪਾਦਕ ਡਾ. ਸਵਰਾਜਬੀਰ ਸਿੰਘ, ਰੋਜ਼ਾਨਾ ਅਜੀਤ ਦੇ ਪ੍ਰਬੰਧਕੀ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ, ਰੋਜ਼ਾਨਾ ਸਪੋਕਸਮੈਨ ਦੇ ਐਮਡੀ ਸ੍ਰੀਮਤੀ ਜਗਜੀਤ ਕੌਰ, ਪੰਜਾਬੀ ਟ੍ਰਿਬਿਊਨ ਦੇ ਸਾਬਕਾ ਸੰਪਾਦਕ ਗੁਲਜ਼ਾਰ ਸਿੰਘ ਸੰਧੂ, ਸਿੱਧੂ ਦਮਦਮੀ ਤੇ ਸੁਰਿੰਦਰ ਸਿੰਘ ਤੇਜ, ਪੰਜਾਬੀ ਟ੍ਰਿਬਿਊਨ ਦੇ ਸਮਾਚਾਰ ਸੰਪਾਦਕ ਸ੍ਰੀਮਤੀ ਅਰਵਿੰਦਰ ਕੌਰ ਜੌਹਲ, ਲੇਖਕ ਅਤੇ ਸਾਬਕਾ ਆਈਏਐਸ ਅਧਿਕਾਰੀ ਜੀਕੇ ਸਿੰਘ, ਸਾਬਕਾ ਆਈਏਐਸ ਅਧਿਕਾਰੀ ਕੈਪਟਨ ਟੀਪੀਐਸ ਸਿੱਧੂ, ਗੁਰਪ੍ਰਤਾਪ ਸਿੰਘ ਰਿਆੜ, ਸਿਮਰਨਜੀਤ ਸਿੰਘ ਚੰਦੂਮਾਜਰਾ, ਕਰਨੈਲ ਸਿੰਘ ਪੀਰਮੁਹੰਮਦ, ਉੱਘੇ ਨਾਟਕਕਾਰ ਡਾ. ਆਤਮਜੀਤ, ਸਾਹਿਤਕਾਰ ਮਨਮੋਹਨ ਸਿੰਘ ਦਾਊਂ, ਕਾਮੇਡੀ ਕਲਾਕਾਰ ਬਾਲ ਮੁਕੰਦ ਸ਼ਰਮਾ, ਵਰਗ ਚੇਤਨਾ ਦੇ ਸੰਪਾਦਕ ਯਸ਼ਪਾਲ, ਲੋਕ ਸੰਪਰਕ ਵਿਭਾਗ ਦੇ ਸਾਬਕਾ ਸੰਯੁਕਤ ਡਾਇਰੈਕਟਰ ਵਰਿਆਮ ਸਿੰਘ ਢੋਟੀਆ, ਫਿਲਮ ਪ੍ਰੋਡਿਊਸਰ ਦਰਸ਼ਨ ਅੌਲਖ, ਲਖਵਿੰਦਰ ਕੌਰ ਗਰਚਾ, ਜਥੇਦਾਰ ਅਮਰੀਕ ਸਿੰਘ, ਉੱਘੇ ਖੇਡ ਪ੍ਰਮੋਟਰਜ਼ ਨਰਿੰਦਰ ਸਿੰਘ ਕੰਗ, ਕੁਲਜੀਤ ਸਿੰਘ ਬੇਦੀ, ਸਤਵੀਰ ਸਿੰਘ ਧਨੋਆ, ਹਰਕੇਸ਼ ਚੰਦ ਸ਼ਰਮਾ, ਜੀਅੇਸ ਰਿਆੜ, ਗੁਰਦੇਵ ਸਿੰਘ ਭੁੱਲਰ ਸਣੇ ਪੱਤਰਕਾਰੀ, ਸਾਹਿਤਕ, ਰਾਜਸੀ, ਸਮਾਜਿਕ ਤੇ ਧਾਰਮਿਕ ਖੇਤਰ ਦੀਆਂ ਉੱਘੀਆਂ ਸ਼ਖ਼ਸੀਅਤਾਂ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …