nabaz-e-punjab.com

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨਰਿੰਦਰ ਸ਼ੇਰਗਿੱਲ ਦਾ ਜੱਦੀ ਪਿੰਡ ਝਿੰਗੜਾਂ ਵਿੱਚ ਵਿਸ਼ੇਸ਼ ਸਨਮਾਨ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 8 ਅਗਸਤ:
‘ਆਮ ਆਦਮੀ ਪਾਰਟੀ’ ਵੱਲੋਂ ਮੁਹਾਲੀ ਮਿਉਂਸਪਲ ਕਾਰਪੋਰੇਸ਼ਨ ਜ਼ੋਨ ਦੇ ਪਹਿਲੇ ਬਣੇ ਪ੍ਰਧਾਨ ਨਰਿੰਦਰ ਸਿੰਘ ਸ਼ੇਰਗਿੱਲ ਦਾ ਪਿੰਡ ਝਿੰਗੜਾਂ ਪਹੁੰਚਣ ’ਤੇ ਸਮੁੱਚੇ ਪਿੰਡ ਵਾਸੀਆਂ ਨੇ ਸਨਮਾਨ ਕੀਤਾ। ਇਸ ਮੌਕੇ ਇਕੱਤਰ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਨਰਿੰਦਰ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਉਹ ‘ਆਪ’ ਵੱਲੋਂ ਲਗਾਈ ਡਿਊਟੀ ਨੂੰ ਤਨਦੇਹੀ ਨਾਲ ਨਿਭਾਉਣਗੇ ਤਾਂ ਜੋ ਆਉਣ ਵਾਲੇ ਸਮੇਂ ਵਿਚ ਸੂਬੇ ਦੇਸ਼ ਅੰਦਰ ‘ਆਪ’ ਦੀ ਲਹਿਰ ਚਲਾ ਕੇ ਆਪਣੇ ਲੋਕਾਂ ਦੀ ਆਪਣੀ ‘ਆਪ’ ਦੀ ਸਰਕਾਰ ਬਣਾਈ ਜਾ ਸਕੇ।
ਉਨ੍ਹਾਂ ਕਿਹਾ ਕਿ ਪਾਰਟੀ ਨੂੰ ਪਿੰਡ ਅਤੇ ਵਾਰਡ ਪੱਧਰ ਤੇ ਮਜਬੂਤ ਕਰਨ ਲਈ ਉਹ ਹਾਈਕਮਾਂਡ ਅਤੇ ਸੂਬਾ ਕਨਵੀਨਰ ਭਗਵੰਤ ਮਾਨ ਨਾਲ ਵਿਚਾਰ ਵਟਾਂਦਰਾ ਕਰਨਗੇ ਤਾਂ ਜੋ ਮੋਹਾਲੀ ਜਿਲ੍ਹੇ ਦੇ ਸਾਰੇ ਹਲਕਿਆਂ ਸਮੇਤ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ 2019 ਵਿਚ ‘ਆਪ’ ਨੂੰ ਜਿੱਤ ਦਿਵਾਈ ਜਾ ਸਕੇ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਤਰਜ਼ ਤੇ ਦੇਸ਼ ਦਾ ਪ੍ਰਧਾਨ ਮੰਤਰੀ ਵੀ ਅਰਵਿੰਦ ਕੇਜਰੀਵਾਲ ਵਰਗਾ ਸਾਫ ਸੁਥਰੇ ਅਕਸ ਵਾਲਾ ਇਨਸਾਨ ਬਣਾਇਆ ਜਾ ਸਕੇ। ਇਸ ਮੌਕੇ ਇਕੱਤਰ ਲੋਕਾਂ ਨੇ ‘ਆਪ’ ਵਿੱਚ ਵੱਡਾ ਅਹੁਦਾ ਮਿਲਣ ਤੇ ਨਰਿੰਦਰ ਸਿੰਘ ਸ਼ੇਰਗਿੱਲ ਦਾ ਸਿਰੋਪਾਉ ਨਾਲ ਸਨਮਾਨ ਕੀਤਾ। ਇਸ ਮੌਕੇ ਸਰਪੰਚ ਕੁਲਦੀਪ ਕੌਰ ਸ਼ੇਰਗਿੱਲ, ਕੁਲਵੀਰ ਸਿੰਘ ਪੰਚ, ਭਾਗ ਸਿੰਘ ਪੰਚ, ਗਿਆਨ ਕੌਰ ਪੰਚ, ਲਖਵਿੰਦਰ ਕੌਰ ਪੰਚ, ਗੁਰਮੁਖ ਸਿੰਘ ਪੰਚ, ਮੇਜਰ ਸਿੰਘ ਝਿੰਗੜਾਂ, ਹਰਵਿੰਦਰ ਸਿੰਘ ਖਾਲਸਾ ਬਾਬਾ ਝਿੰਗੜਾਂ, ਜਤਿੰਦਰ ਸਿੰਘ ਸੋਨੀ ਝਿੰਗੜਾਂ, ਸੁਰਜੀਤ ਸਿੰਘ, ਜਸਵੀਰ ਸਿੰਘ, ਬੇਅੰਤ ਸਿੰਘ, ਕਮਲਜੀਤ ਸਿੰਘ, ਕਰਮਜੀਤ ਸਿੰਘ, ਬਲਵਿੰਦਰ ਸਿੰਘ, ਭੁਪਿੰਦਰ ਸਿੰਘ, ਹੈਪੀ ਝਿੰਗੜਾਂ, ਨਿਰਤੇਜ਼ ਸਿੰਘ, ਗੁਰਦੀਪ ਝਿੰਗੜਾਂ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

AAP opposes post of Chief Secretary in Chandigarh, says – An attempt to weaken Punjab’s Claim

AAP opposes post of Chief Secretary in Chandigarh, says – An attempt to weaken Punja…