ਕਾਂਗਰਸ ਦੀ ਮਜ਼ਬੂਤੀ ਲਈ ਸਿਰਜੋੜ ਕੇ ਬੈਠੇ ਮੁਹਾਲੀ ਦੇ ਸੀਨੀਅਰ ਆਗੂ ਤੇ ਸਰਗਰਮ ਵਰਕਰ
ਜ਼ਿਲ੍ਹਾ ਤੇ ਸੂਬਾ ਕਾਂਗਰਸ ਨਾਲ ਤਾਲਮੇਲ ਲਈ ਵਿਸ਼ੇਸ਼ ਕਮੇਟੀ ਬਣਾਉਣ ਦਾ ਐਲਾਨ
ਨਬਜ਼-ਏ-ਪੰਜਾਬ, ਮੁਹਾਲੀ, 5 ਜਨਵਰੀ:
ਮੁਹਾਲੀ ਦੇ ਸੀਨੀਅਰ ਕਾਂਗਰਸੀ ਆਗੂਆਂ ਨੇ ਸ਼ਹਿਰ ਵਿੱਚ ਅਹਿਮ ਮੀਟਿੰਗ ਕਰਕੇ ਪਾਰਟੀ ਦੀ ਮਜ਼ਬੂਤੀ ਲਈ ਖੁੱਲ੍ਹ ਕੇ ਵਿਚਾਰ ਚਰਚਾ ਕੀਤੀ। ਮੀਟਿੰਗ ਵਿੱਚ ਉਨ੍ਹਾਂ ਸਾਰੇ ਸੀਨੀਅਰ ਆਗੂਆਂ ਅਤੇ ਸਰਗਰਮ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ, ਜੋ ਪਹਿਲਾਂ ਆਪਣੀ ਅਣਦੇਖੀ ਦੇ ਚੱਲਦਿਆਂ ਸਰਗਰਮੀਆਂ ਘਟਾ ਕੇ ਘਰਾਂ ਵਿੱਚ ਬੈਠ ਗਏ ਸਨ ਪ੍ਰੰਤੂ ਹੁਣ ਇਨ੍ਹਾਂ ਸਾਰੇ ਆਗੂਆਂ ਨੇ ਕਾਂਗਰਸ ਦੀ ਮਜ਼ਬੂਤੀ ਲਈ ਇੱਕਜੁੱਟ ਹੋਣ ਦਾ ਪ੍ਰਣ ਲਿਆ।
ਇਸ ਮੌਕੇ ਜ਼ਿਲ੍ਹਾ ਮੁਹਾਲੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨਾਲ ਤਾਲਮੇਲ ਕਰਨ ਲਈ ਇੱਕ ਵਿਸ਼ੇਸ਼ ਤਾਲਮੇਲ ਕਮੇਟੀ ਬਣਾਉਣ ਦਾ ਫ਼ੈਸਲਾ ਕੀਤਾ। ਇਹ ਕਮੇਟੀ ਨਿਰਾਸ਼ ਹੋ ਕੇ ਆਪਣੇ ਘਰਾਂ ਵਿੱਚ ਬੈਠੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਲਾਮਬੰਦ ਕਰੇਗੀ ਅਤੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨਾਲ ਕਾਂਗਰਸ ਦੀ ਮਜ਼ਬੂਤੀ ਲਈ ਚੁੱਕੇ ਜਾਣ ਵਾਲੇ ਕਦਮਾਂ ਸਬੰਧੀ ਮੁਲਾਕਾਤ ਕਰੇਗੀ ਅਤੇ ਵਰਕਰਾਂ ਨੂੰ ਲਾਮਬੰਦ ਕਰਕੇ ਘਰ-ਘਰ ਜਾ ਕੇ ਕਾਂਗਰਸ ਦੀਆਂ ਵਿਕਾਸ ਪੱਖੀ ਨੀਤੀਆਂ ਅਤੇ ਮੌਜੂਦਾ ਸਰਕਾਰਾਂ ਦੀਆਂ ਲੋਕ ਮਾਰੂ ਨੀਤੀਆਂ ਬਾਰੇ ਜਾਗਰੂਕਤਾ ਦਾ ਹੋਕਾ ਦਿੱਤਾ ਜਾਵੇਗਾ।
ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਆਉਂਦੇ ਸਮੇਂ ਵਿੱਚ ਵੱਖ-ਵੱਖ ਚੋਣਾਂ ਹੋਣੀਆਂ ਹਨ ਜਿਸ ਲਈ ਸਾਰੇ ਕਾਂਗਰਸੀਆਂ ਨੂੰ ਇਕੱਠੇ ਹੋ ਕੇ ਹੰਭਲਾ ਮਾਰਨ ਦੀ ਲੋੜ ਹੈ। ਇਸ ਤੋਂ ਬਾਅਦ 2027 ਵਿੱਚ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਵੀ ਹੋਣੀਆਂ ਹਨ। ਉਨ੍ਹਾਂ ਕਿਹਾ ਕਿ ਇਹ ਤਾਲਮੇਲ ਕਮੇਟੀ ਫੇਜ਼ ਵਾਈਜ਼ ਅਤੇ ਸੈਕਟਰ ਵਾਈਜ਼ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਮੁਲਾਕਾਤ ਕਰੇਗੀ ਅਤੇ ਜ਼ਿਲ੍ਹਾ ਅਤੇ ਸੂਬਾ ਕਾਂਗਰਸ ਤੋਂ ਇਲਾਵਾ ਵਿਧਾਨ ਸਭਾ ਵਿੱਚ ਕਾਂਗਰਸ ਪਾਰਟੀ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨਾਲ ਵੀ ਮੁਲਾਕਾਤ ਕਰਕੇ ਸਥਿਤੀ ਦੀ ਜਾਣਕਾਰੀ ਦਿੱਤੀ ਜਾਵੇਗੀ।
ਮੀਟਿੰਗ ਵਿੱਚ ਜ਼ਿਲ੍ਹਾ ਕਾਂਗਰਸ ਦੇ ਸਾਬਕਾ ਪ੍ਰਧਾਨ ਰਿਸ਼ਵ ਜੈਨ (ਸਾਬਕਾ ਸੀਨੀਅਰ ਡਿਪਟੀ ਮੇਅਰ), ਕੁਲਜੀਤ ਸਿੰਘ ਬੇਦੀ ਡਿਪਟੀ ਮੇਅਰ, ਨਰਪਿੰਦਰ ਸਿੰਘ ਰੰਗੀ (ਕੌਂਸਲਰ ਤੇ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ ਮੁਹਾਲੀ), ਕੁਲਵੰਤ ਸਿੰਘ ਕਲੇਰ (ਕੌਂਸਲਰ), ਜੰਗ ਬਹਾਦਰ ਸਿੰਘ ਕੁੰਭੜਾ, ਰਾਜਾ ਕੰਵਰਜੋਤ ਸਿੰਘ ਮੁਹਾਲੀ, ਤੇਜਿੰਦਰ ਸਿੰਘ ਪੂਨੀਆ, ਜਸਮੀਤ ਸਿੰਘ, ਉਪਿੰਦਰਜੀਤ ਸਿੰਘ ਚੀਮਾ (ਪੰਜਾਬ ਫ਼ਿਲਮ ਸਿਟੀ ਵਾਲੇ), ਪੁਸ਼ਪਿੰਦਰ ਸ਼ਰਮਾ, ਜਸਮੀਤ ਸਿੰਘ, ਐਡਵੋਕੇਟ ਸੁਸ਼ੀਲ ਅੱਤਰੀ, ਮਨਜੋਤ ਸਿੰਘ, ਗੁਰਸ਼ਰਨ ਸਿੰਘ ਰਿਆੜ, ਗੁਰਦੇਵ ਸਿੰਘ ਚੌਹਾਨ, ਗੁਰਮੀਤ ਸਿੰਘ ਓਬੀਸੀ ਸੈਲ ਸਕੱਤਰ, ਕਰਮਜੀਤ ਸਿੰਘ ਬੇਦੀ, ਅਮਰਜੀਤ ਸਿੰਘ ਗਿੱਲ ਜ਼ਿਲ੍ਹਾ ਪ੍ਰਧਾਨ ਪੰਚਾਇਤੀ ਰਾਜ ਮੰਚ, ਅਜੈਬ ਸਿੰਘ ਬਾਕਰਪੁਰ, ਲਖਵਿੰਦਰ ਸਿੰਘ ਕਾਲਾ ਚੇਅਰਮੈਨ ਐਸਸੀ ਵਿੰਗ, ਪਿਆਰਾ ਸਿੰਘ ਤੂਰ, ਜਗਦੀਸ਼ ਸਿੰਘ ਟਿੱਕਾ, ਹਰਿੰਦਰ ਪਾਲ ਸਿੰਘ ਹੈਰੀ, ਜਤਿੰਦਰ ਸਿੰਘ ਭੱਟੀ, ਐਸਡੀ ਸ਼ਰਮਾ, ਏਸੀ ਕੌਸ਼ਿਕ, ਗੁਰਮੀਤ ਸਿੰਘ ਬੈਦਵਾਨ, ਗੁਰਚਰਨ ਸਿੰਘ ਅਤੇ ਹੋਰ ਸੀਨੀਅਰ ਕਾਂਗਰਸੀ ਆਗੂ ਹਾਜ਼ਰ ਸਨ।
ਸਬੰਧਤ ਫੋਟੋ-1, ਕੁਲਜੀਤ ਬੇਦੀ ਕਾਂਗਰਸ ਦੀ ਮੀਟਿੰਗ ਦਾ ਦ੍ਰਿਸ਼।