Share on Facebook Share on Twitter Share on Google+ Share on Pinterest Share on Linkedin ਵਿਭਾਗੀ ਫਾਰਮਾਂ ਨੂੰ ਚਲਾਉਣ ਲਈ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਪਸ਼ੂ ਪਾਲਣ ਮੰਤਰੀ ਵੱਲੋਂ ਉੱਚ ਪੱਧਰੀ ਮੀਟਿੰਗ ਮੀਟਿੰਗ ਵਿੱਚ ਸਮੂਹ ਖੇਤੀਬਾੜੀ ਵਿਕਾਸ ਅਫ਼ਸਰਾਂ (ਖੁਰਾਕ ਤੇ ਚਾਰਾ) ਨੇ ਹਿੱਸਾ ਲਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜਨਵਰੀ: ਪਸ਼ੂ ਪਾਲਣ ਵਿਭਾਗ ਵਿੱਚ ਖੁਰਾਕ ਤੇ ਚਾਰਾ ਦੀ ਮਹੱਤਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਕਿਰਤ ਵਿਭਾਗ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਉੱਚ ਪੱਧਰੀ ਮੀਟਿੰਗ ਲਾਈਵਸਟਾਕ ਕੰਪਲੈਕਸ ਵਿੱਚ ਹੋਈ। ਮੀਟਿੰਗ ਵਿੱਚ ਪੰਜਾਬ ਰਾਜ ਦੇ ਸਮੂਹ ਖੇਤੀਬਾੜੀ ਵਿਕਾਸ ਅਫ਼ਸਰਾਂ (ਖੁਰਾਕ ਅਤੇ ਚਾਰਾ) ਨੇ ਭਾਗ ਲਿਆ। ਇਸ ਵਿੱਚ ਵਿਭਾਗੀ ਫਾਰਮਾਂ ਉੱਤੇ ਹਰੇ ਚਾਰੇ ਦੀ ਪੈਦਾਵਾਰ ਨੂੰ ਵਧਾਉਣ ਲਈ ਆ ਰਹੀਆਂ ਮੁਸ਼ਕਲਾਂ ਜਿਵੇਂ ਜੰਗਲੀ ਅਤੇ ਅਵਾਰਾ ਪਸ਼ੂਆਂ ਵੱਲੋਂ ਵੱਡੇ ਪੱਧਰ ’ਤੇ ਹੋ ਰਹੇ ਉਜਾੜੇ ਨੂੰ ਰੋਕਣ ਅਤੇ ਫਾਰਮਾਂ ਦੇ ਕੰਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਲੇਬਰ ਦੀ ਘਾਟ ਨੂੰ ਪੂਰਾ ਕਰਨ ਸਬੰਧੀ ਵਿਸਥਾਰ-ਪੂਰਵਕ ਵਿਚਾਰ ਵਟਾਂਦਰਾ ਕੀਤਾ ਗਿਆ। ਕੈਬਨਿਟ ਮੰਤਰੀ ਵੱਲੋਂ ਭਰੋਸਾ ਦਵਾਇਆ ਗਿਆ ਕਿ ਫਾਰਮਾਂ ਤੇ ਰੱਖੇ ਗਏ ਪਸ਼ੂਆਂ ਨੂੰ ਪਹਿਲ ਦੇ ਅਧਾਰ ’ਤੇ ਸਾਰਾ ਸਾਲ ਪੂਰਾ ਹਰਾ ਚਾਰਾ ਉਪਲੱਬਧ ਕਰਵਾਉਣ ਲਈ ਵਿਭਾਗੀ ਫਾਰਮਾਂ ਦੇ ਆਲੇ-ਦੁਆਲੇ ਤਾਰ-ਵਾੜ ਲਗਾ ਕੇ ਚਾਰੇ ਦੀਆਂ ਫਸਲਾਂ ਦੇ ਹੋ ਰਹੇ ਉਜਾੜੇ ਨੂੰ ਰੋਕਿਆ ਜਾਵੇਗਾ।ਉਨ੍ਹਾਂ ਕਿਹਾ ਕਿ ਫਾਰਮਾਂ ’ਤੇ ਲੇਬਰ ਦੀ ਘਾਟ ਨੂੰ ਪੂਰਾ ਕਰਨ ਲਈ ਆਧੁਨਿਕ ਮਸ਼ੀਨਰੀ ਉਪਲੱਬਧ ਕਰਵਾਕੇ ਚਾਰੇ ਦੇ ਉਤਪਾਦਨ ’ਤੇ ਹੋ ਰਹੇ ਖਰਚੇ ਨੂੰ ਘਟਾਇਆ ਜਾਵੇਗਾ। ਮੀਟਿੰਗ ਵਿੱਚ ਡਾ. ਇੰਦਰਜੀਤ ਸਿੰਘ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਵੱਲੋਂ ਦੱਸਿਆ ਗਿਆ ਕਿ ਫਾਰਮਾਂ ਦੇ ਕੰਮਾਂ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਸ਼ੇਸ਼ ਤੌਰ ’ਤੇ ਦੌਰਾ ਕਰਕੇ ਵਿਭਾਗੀ ਫਾਰਮਾਂ ’ਤੇ ਆ ਰਹੀਆਂ ਮੁਸ਼ਕਲਾਂ ਦਾ ਢੁਕਵਾਂ ਹੱਲ ਕੀਤਾ ਜਾਵੇਗਾ। ਇੰਦਰਜੀਤ ਸਿੰਘ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਵੱਲੋਂ ਕੈਬਨਿਟ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਰਾਜ ਵਿੱਚ ਡੇਅਰੀ ਦੇ ਕਿਤੇ ਨੂੰ ਹੋਰ ਪ੍ਰਫੁੱਲਤ ਕਰਨ ਲਈ ਪਸ਼ੂ ਪਾਲਣ ਵਿਭਾਗ ਦੇ ਖੁਰਾਕ ਤੇ ਚਾਰਾ ਵਿੰਗ ਦੇ ਅਧਿਕਾਰੀ ਡੇਅਰੀ ਵਿਕਾਸ ਵਿਭਾਗ ਦੇ ਡੇਅਰੀ ਸਿਖਲਾਈ ਕੇਂਦਰਾਂ ਅਤੇ ਬਲਾਕ ਪੱਧਰੀ ਦੁੱਧ ਉਤਪਾਦਕ ਜਾਗਰੂਕਤਾ ਕੈਂਪਾਂ ਵਿੱਚ ਡੇਅਰੀ ਵਿਕਾਸ ਵਿਭਾਗ ਨੂੰ ਰੈਗੂਲਰ ਆਪਣੀਆਂ ਸੇਵਾਵਾਂ ਦੇਣਗੇ। ਜਿਸ ਨਾਲ ਪੰਜਾਬ ਰਾਜ ਦੇ ਪਸ਼ੂ ਪਾਲਕਾਂ ਨੂੰ ਸੰਤੁਲਤ ਫੀਡਿੰਗ ਕਰਕੇ ਸਸਤਾ ਦੁੱਧ ਪੈਦਾ ਕੀਤਾ ਜਾਵੇਗਾ ਅਤੇ ਦੁੱਧ ਦੀ ਪੈਦਾਵਾਰ ਵਧਾਈ ਜਾਵੇਗੀ। ਮੀਟਿੰਗ ਵਿੱਚ ਆਏ ਹੋਏ ਅਧਿਕਾਰੀਆਂ ਦਾ ਕੈਬਨਿਟ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਵੱਲੋਂ ਧੰਨਵਾਦ ਕੀਤਾ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ