Share on Facebook Share on Twitter Share on Google+ Share on Pinterest Share on Linkedin ਪਰਾਲੀ ਸਾੜਣ ਦੀ ਰੋਕਥਾਮ ਸਬੰਧੀ ਮੁਹਿੰਮ ਦੀ ਨਿਗਰਾਨੀ ਲਈ ਸੀਨੀਅਰ ਅਧਿਕਾਰੀਆਂ ਦੀ ਡਿਊਟੀ ਲਾਈ ਅਲਾਟ ਕੀਤੇ ਜ਼ਿਲਿ•ਆਂ ਦਾ ਦੌਰਾ ਕਰਕੇ ਕਿਸਾਨਾਂ ਸਮੇਤ ਸਾਰੇ ਭਾਈਵਾਲਾਂ ਤੱਕ ਕਰਨਗੇ ਪਹੁੰਚ ਝੋਨੇ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਵੀ ਸੀਨੀਅਰ ਅਧਿਕਾਰੀਆਂ ਨੂੰ ਜ਼ਿੰਮੇਵਾਰੀ ਸੰਭਾਲੀ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 2 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ‘ਤੇ ਸੂਬਾ ਸਰਕਾਰ ਨੇ ਪਰਾਲੀ ਸਾੜਨ ਦੀ ਰੋਕਥਾਮ ਲਈ ਕਿਸਾਨਾਂ ਸਮੇਤ ਸਾਰੇ ਭਾਈਵਾਲਾਂ ਨੂੰ ਇਸ ਗੰਭੀਰ ਸਮੱਸਿਆ ਬਾਰੇ ਜਾਣੂੰ ਕਰਵਾਉਣ ਅਤੇ ਪ੍ਰੇਰਿਤ ਕਰਨ ਤੋਂ ਇਲਾਵਾ ਝੋਨੇ ਦੀ ਖਰੀਦ ਦਾ ਰੋਜ਼ਾਨਾ ਆਧਾਰ ‘ਤੇ ਜਾਇਜ਼ਾ ਲੈਣ ਲਈ 10 ਸੀਨੀਅਰ ਪ੍ਰਸ਼ਾਸਕੀ ਸਕੱਤਰਾਂ ਨੂੰ ਤਾਇਨਾਤ ਕੀਤਾ ਹੈ। ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਪਰਾਲੀ ਸਾੜਣ ਵਿਰੋਧੀ ਮੁਹਿੰਮ ਸਬੰਧੀ ਸੂਬੇ ਦੇ ਨੋਡਲ ਅਫਸਰ ਕਾਹਨ ਸਿੰਘ ਪੰਨੂ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਇਸ ਵਿਆਪਕ ਕਾਰਜ ਵਿੱਚ ਜੁਟੀਆਂ ਸਾਰੀਆਂ ਏਜੰਸੀਆਂ ਅਤੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਤਾਂ ਕਿ ਝੋਨੇ ਦੀ ਨਿਰਵਿਘਨ ਖਰੀਦ ਕਾਰਜਾਂ ਨੂੰ ਵੀ ਯਕੀਨੀ ਬਣਾਇਆ ਜਾ ਸਕੇ। ਉਨ•ਾਂ ਕਿਹਾ ਕਿ ਮੰਡੀਆਂ ਵਿੱਚ 200 ਲੱਖ ਮੀਟਰਕ ਟਨ ਝੋਨੇ ਦੀ ਫਸਲ ਆਉਣ ਦੀ ਆਸ ਹੈ ਜਿਸ ਲਈ ਪੁਖਤਾ ਪ੍ਰਬੰਧ ਕਰਨ ਤੋਂ ਇਲਾਵਾ ਮੰਡੀਆਂ ਵਿੱਚ ਕਿਸਾਨਾਂ ਲਈ ਬੁਨਿਆਦੀ ਸਹੂਲਤਾਂ ਨੂੰ ਵੀ ਯਕੀਨੀ ਬਣਾਇਆ ਗਿਆ ਹੈ। ਸ੍ਰੀ ਪੰਨੂ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਨੇ ਸੀਨੀਅਰ ਪ੍ਰਸ਼ਾਸਕੀ ਸਕੱਤਰਾਂ ਨੂੰ ਆਖਿਆ ਕਿ ਉਨ•ਾਂ ਨੂੰ ਅਲਾਟ ਕੀਤੇ ਗਏ ਜ਼ਿਲਿ•ਆਂ ਵਿੱਚ ਪਰਾਲੀ ਸਾੜਣ ‘ਤੇ ਕਾਬੂ ਪਾਉਣ ਲਈ ਪ੍ਰਭਾਵੀ ਢੰਗ ਨਾਲ ਤਾਲਮੇਲ ਕੀਤਾ ਜਾਵੇ। ਉਨ•ਾਂ ਦੱਸਿਆ ਕਿ ਵਧੀਕ ਮੁੱਖ ਸਕੱਤਰ (ਕਰ) ਐਮ.ਪੀ. ਸਿੰਘ ਤੇ ਸਕੱਤਰ ਤਕਨੀਕੀ ਸਿੱਖਿਆ ਡੀ.ਕੇ. ਤਿਵਾੜੀ ਇਸ ਮੁਹਿੰਮ ਤਹਿਤ ਕਪੂਰਥਲਾ, ਜਲੰਧਰ, ਐਸ.ਬੀ.ਐਸ. ਨਗਰ ਅਤੇ ਹੁਸ਼ਿਆਰਪੁਰ ਜ਼ਿਲਿ•ਆਂ ਵਿੱਚ ਤਾਲਮੇਲ ਕਰਨਗੇ ਜਦਕਿ ਵਧੀਕ ਮੁੱਖ ਸਕੱਤਰ (ਵਿਕਾਸ) ਵਿਸਵਾਜੀਤ ਖੰਨਾ ਤੇ ਸਕੱਤਰ ਲੋਕ ਨਿਰਮਾਣ ਹੁਸਨ ਲਾਲ ਪਟਿਆਲਾ, ਸੰਗਰੂਰ, ਬਰਨਾਲਾ ਅਤੇ ਮਾਨਸਾ ਜ਼ਿਲਿ•ਆਂ ਵਿੱਚ ਮੁਹਿੰਮ ਦੀ ਨਿਗਰਾਨੀ ਕਰਨਗੇ। ਇਸੇ ਤਰ•ਾਂ ਵਧੀਕ ਮੁੱਖ ਸਕੱਤਰ (ਖੇਡਾਂ) ਸੰਜੇ ਕੁਮਾਰ ਅਤੇ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਜਸਪ੍ਰੀਤ ਤਲਵਾੜ ਜ਼ਿਲ•ਾ ਲੁਧਿਆਣਾ, ਮੋਗਾ, ਫਤਹਿਗੜ• ਸਾਹਿਬ, ਰੋਪੜ ਅਤੇ ਮੁਹਾਲੀ ਵਿੱਚ ਪਰਾਲੀ ਸਾੜਣ ਦੀ ਰੋਕਥਾਮ ਸਬੰਧੀ ਸਮੁੱਚੀਆਂ ਗਤੀਵਿਧੀਆਂ ਦੀ ਨਿਗਰਾਨੀ ਕਰਨਗੇ ਜਦਕਿ ਵਿੱਤ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤ ਅਨੁਰਾਮ ਵਰਮਾ ਤੇ ਰਜਿਸਟਰਾਰ ਸਹਿਕਾਰੀ ਸਭਾਵਾਂ ਵਿਕਾਸ ਗਰਗ ਤਰਨ ਤਾਰਨ, ਅੰਮ੍ਰਿਤਸਰ, ਪਠਾਨਕੋਟ ਅਤੇ ਗੁਰਦਾਸਪੁਰ ਜ਼ਿਲਿ•ਆਂ ਵਿੱਚ ਨਿਗਰਾਨੀ ਕਰਨਗੇ। ਇਸੇ ਤਰ•ਾਂ ਪ੍ਰਮੁੱਖ ਸਕੱਤਰ ਵਿਗਿਆਨ ਤਕਨਾਲੋਜੀ ਆਰ.ਕੇ. ਵਰਮਾ ਤੇ ਸਕੱਤਰ ਖੇਤੀਬਾੜੀ ਅਤੇ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਸਟ੍ਰੇਸ਼ਨ ਕਾਹਨ ਸਿੰਘ ਪੰਨੂ ਇਸ ਸਬੰਧ ਵਿੱਚ ਬਠਿੰਡਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ ਤੇ ਫਿਰੋਜ਼ਪੁਰ ਜ਼ਿਲਿ•ਆਂ ਵਿੱਚ ਨਿਗਰਾਨੀ ਕਰਨਗੇ। ਉਨ•ਾਂ ਅੱਗੇ ਦੱਸਿਆ ਕਿ ਇਹ ਅਧਿਕਾਰੀ 4 ਅਕਤੂਬਰ ਤੋਂ ਆਪੋ-ਆਪਣੇ ਜ਼ਿਲਿ•ਆਂ ਦਾ ਦੌਰਾ ਸ਼ੁਰੂ ਕਰਨਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ