Nabaz-e-punjab.com

ਸੀਨੀਅਰ ਟੀਵੀ ਪੱਤਰਕਾਰ ਮਨਮੋਹਨ ਸਿੰਘ ਦਾ ਚੰਡੀਗੜ੍ਹ ਵਿੱਚ ਅੰਤਿਮ ਸਸਕਾਰ

ਮੁੱਖ ਮੰਤਰੀ, ਐਸਆਈਪੀਆਰ ਤੇ ਡੀਆਈਪੀਆਰ ਤਰਫ਼ੋਂ ਮ੍ਰਿਤਕਦੇਹ ’ਤੇ ਫੱੁਲਮਾਲਵਾਂ ਭੇਂਟ ਕਰਕੇ ਦਿੱਤੀ ਸ਼ਰਧਾਂਜਲੀ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 2 ਜੂਨ:
ਸੀਨੀਅਰ ਪੱਤਰਕਾਰ ਮਨਮੋਹਨ ਸਿੰਘ ਜਿਨ੍ਹਾਂ ਦਾ ਬੀਤੇ ਦਿਨ ਅਚਾਨਕ ਦੇਹਾਂਤ ਹੋ ਗਿਆ ਸੀ, ਉਨ੍ਹਾਂ ਨੂੰ ਅੱਜ ਸੇਜਲ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ। ਇੱਥੋਂ ਦੇ ਸੈਕਟਰ-25 ਸਥਿਤ ਸਮਸ਼ਾਨਘਾਟ ਵਿਖੇ ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਪੰਜਾਬ ਦੇ ਮੁੱਖ ਮੰਤਰੀ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਤੇ ਡਾਇਰੈਕਟਰ ਤਰਫੋਂ ਵਿਭਾਗ ਦੇ ਡਿਪਟੀ ਡਾਇਰੈਕਰ ਡਾ. ਅਜੀਤ ਕੰਵਲ ਸਿੰਘ ਹਮਦਰਦ ਅਤੇ ਰਣਦੀਪ ਸਿੰਘ ਆਹਲੂਵਾਲੀਆ ਮ੍ਰਿਤਕ ਦੇਹ ’ਤੇ ਫੱੁਲਮਾਲਵਾਂ ਭੇਂਟ ਕਰ ਕੇ ਸ਼ਰਧਾਂਜਲੀ ਦਿੱਤੀ। ਪੰਜਾਬ ਪਬਲਿਕ ਰਿਲੇਸਨਜ਼ ਆਫ਼ੀਸਰਜ਼ ਐਸੋਸੀਏਸ਼ਨ ਦੇ ਪ੍ਰਧਾਨ ਨਵਦੀਪ ਸਿੰਘ ਗਿੱਲ ਨੇ ਐਸੋਸੀਏਸ਼ਨ ਤਰਫੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਲੈਕਟ੍ਰਾਨਿਕ ਮੀਡੀਆ ਪੱਤਰਕਾਰੀ ਦੇ ਥੰਮ੍ਹ ਵਜੋਂ ਜਾਣੇ ਜਾਂਦੇ ਮਨਮੋਹਨ ਸਿੰਘ (62) ਦਾ ਬੀਤੀ ਰਾਤ ਅਚਾਨਕ ਦੇਹਾਂਤ ਹੋ ਗਿਆ ਸੀ। ਉਹ ਆਪਣੇ ਪਿੱਛੇ ਪਤਨੀ, ਇਕ ਪੁੱਤਰ ਅਤੇ ਇਕ ਧੀ ਛੱਡ ਗਏ। ਪੱਤਰਕਾਰੀ ਖੇਤਰ ਵਿੱਚ ਮਨਮੋਹਨ ਸਿੰਘ ਸ਼ਾਂਤ ਤੇ ਹਸਮੱੁਖ ਸੁਭਾਅ ਅਤੇ ਸਖ਼ਤ ਮਿਹਨਤ ਕਰਨ ਵਜੋਂ ਜਾਣੇ ਜਾਂਦੇ ਸਨ। ਅੱਜ ਉਨ੍ਹਾਂ ਦੇ ਅੰਤਿਮ ਸੰਸਕਾਰ ਮੌਕੇ ਪ੍ਰਸ਼ਾਸਨਿਕ ਅਧਿਕਾਰੀ, ਪੱਤਰਕਾਰ, ਸਮਾਜ ਸੇਵੀ ਆਗੂ ਵੱਡੀ ਗਿਣਤੀ ਵਿੱਚ ਹਾਜ਼ਰ ਹੋਏ।
ਉਧਰ, ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਨੇ ਵੀ ਮਨਮੋਹਨ ਸਿੰਘ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾਂ ਕਰਦਿਆਂ ਪਰਿਵਾਰ ਨਾਲ ਹਮਦਰਦੀ ਜਾਹਰ ਕੀਤੀ ਹੈ। ਜ਼ਿਲ੍ਹਾ ਪ੍ਰੈੱਸ ਕਲੱਬ ਐਸ.ਏ.ਐਸ. ਨਗਰ (ਮੁਹਾਲੀ) ਦੇ ਪ੍ਰਧਾਨ ਸਤਵਿੰਦਰ ਸਿੰਘ ਧੜਾਕ, ਚੇਅਰਮੈਨ ਦਰਸ਼ਨ ਸਿੰਘ ਸੋਢੀ, ਵਾਈਸ ਚੇਅਰਮੈਨ ਐਮਪੀ ਕੌਸ਼ਿਕ, ਜਨਰਲ ਸਕੱਤਰ ਕੁਲਦੀਪ ਸਿੰਘ, ਪ੍ਰਭਮੀਤ ਸਿੰਘ ਲੂਥਰਾ, ਹਰਪ੍ਰੀਤ ਸਿੰਘ ਜੱਸੋਵਾਲ, ਬਲਜੀਤ ਸਿੰਘ ਮਰਵਾਹਾ ਅਤੇ ਹੋਰਨਾਂ ਮੈਂਬਰਾਂ ਨੇ ਵੀ ਸਾਥੀ ਪੱਤਰਕਾਰ ਮਨਮੋਹਨ ਸਿੰਘ ਦੀ ਮੌਤ ’ਤੇ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕਿ ਸ੍ਰ. ਮਨਮੋਹਨ ਸਿੰਘ ਬਹੁਤ ਹੀ ਮਿਲਾਪੜੇ ਸੁਭਾਅ ਦੇ ਮਾਲਕ ਸਨ ਅਤੇ ਪੱਤਰਕਾਰੀ ਦੇ ਖੇਤਰ ਵਿੱਚ ਉਨ੍ਹਾਂ ਨੇ ਸਖ਼ਤ ਮਿਹਨਤ ਕਰਕੇ ਚੰਗਾ ਨਾਂ ਕਮਾਇਆ ਸੀ।

Load More Related Articles
Load More By Nabaz-e-Punjab
Load More In General News

Check Also

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ ਜ਼ਬਰਦਸਤੀ …