ਜਸਵੀਰ ਕੌਰ ਅੱਤਲੀ ਇਸਤਰੀ ਅਕਾਲੀ ਦਲ ਦੀ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਮਾਰਚ:
ਸ਼੍ਰੋਮਣੀ ਅਕਾਲੀ ਦਲ ਹਲਕਾ ਮੁਹਾਲੀ ਦੀ ਇੱਕ ਅਹਿਮ ਮੀਟਿੰਗ ਅੱਜ ਇੱਥੇ ਸੈਕਟਰ 69 ਸਥਿਤ ਪਾਰਟੀ ਦਫ਼ਤਰ ਵਿੱਚ ਹਲਕਾ ਮੁਹਾਲੀ ਦੇ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਦੀ ਅਗਵਾਈ ਵਿੱਚ ਹੋਈ। ਜਿਸ ਵਿੱਚ ਅਕਾਲੀ ਦਲ ਵਿੱਚ ਨਵੀਂ ਭਰਤੀ ਨੂੰ ਵਧਾਉਣ ਸਬੰਧੀ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਵਿੱਚ ਅਕਾਲੀ ਕੌਂਸਲਰ ਬੀਬੀ ਜਸਵੀਰ ਕੌਰ ਅੱਤਲੀ ਨੂੰ ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਸ੍ਰ. ਤੇਜਿੰਦਰਪਾਲ ਸਿੰਘ ਸਿੱਧੂ, ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਕੁਲਦੀਪ ਕੌਰ ਕੰਗ ਅਤੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ ਨੇ ਕਿਹਾ ਕਿ ਅਕਾਲੀ ਦਲ ਨੂੰ ਮਜਬੂਤ ਕਰਨ ਲਈ ਪਾਰਟੀ ਵਿੱਚ ਨਵੀਂ ਭਰਤੀ ਮੁਹਿੰਮ ਸ਼ੁਰੂ ਕੀਤੀ ਹੋਈ ਹੈ, ਜਿਸ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪਾਰਟੀ ਨੂੰ ਬੂਥ ਲੈਵਲ ਤੱਕ ਮਜ਼ਬੂਤ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਪਾਰਟੀ ਦੀ ਲੋਕਾਂ ਤਕ ਪਹੁੰਚ ਬਣਾਈ ਜਾ ਰਹੀ ਹੈ।
ਉਹਨਾਂ ਕਿਹਾ ਕਿ ਪੰਜਾਬ ਦੀ ਮੌਜੁੂਦਾ ਕਾਂਗਰਸ ਸਰਕਾਰ ਹਰ ਪੱਖ ਉਪਰ ਫੇਲ੍ਹ ਹੋ ਗਈ ਹੈ ਅਤੇ ਇਸ ਸਰਕਾਰ ਤੋੱ ਨਿਰਾਸ਼ ਲੋਕ ਮੁੜ ਅਕਾਲੀ ਦਲ ਨਾਲ ਜੁੜਨ ਲੱਗ ਪਏ ਹਨ ਅਤੇ ਬਾਦਲ ਸਰਕਾਰ ਦੇ ਰਾਜ ਨੂੰ ਮੁੜ ਯਾਦ ਕਰਨ ਲੱਗ ਪਏ ਹਨ। ਉਹਨਾਂ ਕਿਹਾ ਕਿ ਅਕਾਲੀ ਦਲ ਨਾਲ ਲੋਕਾਂ ਦੇ ਜੁੜਨ ਦਾ ਸਬੂਤ ਅਕਾਲੀ ਦਲ ਵਲੋੱ ਕੀਤੀਆਂ ਜਾ ਰਹੀਆਂ ਪੋਲ ਖੋਲ ਰੈਲੀਆਂ ਵਿੱਚ ਲੋਕਾਂ ਵਲੋੱ ਕੀਤੀ ਜਾਂਦੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਤੋੱ ਮਿਲ ਜਾਂਦਾ ਹੈ। ਉਹਨਾਂ ਕਿਹਾ ਕਿ ਆਉਣ ਵਾਲੇ ਸਮੇੱ ਵਿੱਚ ਅਕਾਲੀ ਦਲ ਹੋਰ ਵੀ ਮਜਬੂਤ ਹੋ ਕੇ ਰਾਜਸੀ ਖੇਤਰ ਵਿੱਚ ਵਿਚਰੇਗਾ। ਇਸ ਮੌਕੇ ਗੁਰਮੀਤ ਸਿੰਘ ਸ਼ਾਮਪੁਰ, ਸਿੁਰੰਦਰ ਸਿੰਘ ਰੋਡਾ, ਸੰਤੋਖ ਸਿੰਘ ਸੰਧੂ, ਹਰਪਾਲ ਸਿੰਘ ਬਰਾੜ, ਡਾ ਮੇਜਰ ਸਿੰਘ (ਸਾਰੇ ਸਰਕਲ ਪ੍ਰਧਾਨ) ਪ੍ਰਭਜੋਤ ਸਿੰਘ, ਅਵਤਾਰ ਸਿੰਘ ਗੋਸਲ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…