ਖਰੜ ਤੋਂ ਸੀਨੀਅਰ ਯੂਥ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਨੂੰ ਅਕਾਲੀ ਦਲ ਦੀ ਟਿਕਟ ਦੇਣ ਦੀ ਮੰਗ ਉੱਠੀ

ਨਬਜ਼-ਏ-ਪੰਜਾਬ ਬਿਊਰੋ, ਖਰੜ, 3 ਜਨਵਰੀ:
ਸੀਨੀਅਰ ਯੂਥ ਅਕਾਲੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਨੂੰ ਖਰੜ ਹਲਕੇ ਤੋਂ ਅਕਾਲੀ ਦਲ ਦੀ ਟਿਕਟ ਦੇਣ ਦੀ ਮੰਗ ਨੇ ਨਵੀਂ ਚਰਚਾ ਛੇੜ ਦਿੱਤੀ ਹੈ। ਇੱਥੋਂ ਦੇ ਨੇੜਲੇ ਪਿੰਡ ਚਡਿਆਲਾ ਸੂਦਾ ਦੇ ਵਸਨੀਕਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਮੰਗ ਕੀਤੀ ਕਿ ਵਿਧਾਨ ਸਭਾ ਹਲਕਾ ਖਰੜ ਤੋਂ ਨੌਜਵਾਨ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਨੂੰ ਟਿਕਟ ਦਿੱਤੀ ਜਾਵੇ।
ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਜਸਵੀਰ ਸਿੰਘ ਦੀ ਰਹਿਨੁਮਾਈ ਵਿੱਚ ਮੋਹਤਵਰ ਵਿਅਕਤੀਆਂ ਦੀ ਮੀਟਿੰਗ ਹੋਈ। ਜਿਸ ਵਿੱਚ ਜਗਜੀਤ ਸਿੰਘ, ਗੁਰਪ੍ਰੀਤ ਸਿੰਘ, ਦਲਵੀਰ ਸਿੰਘ, ਬਲਵੀਰ ਸਿੰਘ, ਸ਼ੇਰਖਾਨ, ਗੁਰਨਾਮ ਸਿੰਘ, ਦਵਿੰਦਰ ਸਿੰਘ, ਕਾਕਾ ਸਿੰਘ, ਜਸਵੀਰ ਸਿੰਘ ਪੰਚ, ਲਵਪ੍ਰੀਤ ਸਿੰਘ, ਗੁਰਜੰਟ ਸਿੰਘ, ਸੁਖਦੇਵ ਸਿੰਘ, ਅਮਰਜੀਤ ਸਿੰਘ, ਅਮਨਦੀਪ ਸਿੰਘ ਸਮੇਤ ਹੋਰ ਪਿੰਡ ਵਾਸੀ ਹਾਸ਼ਰ ਸਨ। ਇਨ੍ਹਾਂ ਪਿੰਡ ਵਾਸੀਆਂ ਨੇ ਕਿਹਾ ਕਿ ਪਡਿਆਲਾ ਪਰਿਵਾਰ ਦਾ ਇਸ ਹਲਕੇ ਵਿੱਚ ਵੱਡੇ ਪੱਧਰ ’ਤੇ ਅਧਾਰ ਹੈ ਅਤੇ ਨੌਜਵਾਨ ਵਰਗ ਉਨ੍ਹਾਂ ਨਾਲ ਪੂਰੀ ਤਰ੍ਹਾਂ ਜੁੜ ਚੁੱਕਾ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਪਡਿਆਲਾ ਪਰਿਵਾਰ ਖਰੜ ਤੋਂ ਦੋ ਵਾਰ ਲੋਕਾਂ ਦੀ ਨੁਮਾਇੰਦਗੀ ਕਰ ਚੁੱਕਾ ਹੈ। ਸਵਰਗਵਾਸੀ ਬਚਿੱਤਰ ਸਿੰਘ ਪਡਿਆਲਾ ਨੇ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ। ਉਨ੍ਹਾਂ ਦੀ ਮੌਤ ਤੋਂ ਬਾਅਦ ਬੀਬੀ ਦਲਜੀਤ ਕੌਰ ਪਡਿਆਲਾ ਨੂੰ ਵੀ ਇਲਾਕੇ ਦੇ ਲੋਕਾਂ ਨੇ ਭਾਰੀ ਵੋਟਾਂ ਨਾਲ ਜਿੱਤਾ ਕੇ ਵਿਧਾਨ ਸਭਾ ਵਿੱਚ ਭੇਜਿਆ ਸੀ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…