nabaz-e-punjab.com

ਮੁਹਾਲੀ ਅਦਾਲਤ ਵੱਲੋਂ ਕਤਲ ਮਾਮਲੇ ਵਿੱਚ ਜੀਜਾ ਤੇ ਸਾਲੇ ਨੂੰ ਉਮਰ ਕੈਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਅਪਰੈਲ:
ਮੁਹਾਲੀ ਅਦਾਲਤ ਨੇ ਕਰੀਬ ਸਾਲ ਪੁਰਾਣੇ ਕਤਲ ਮਾਮਲੇ ਦਾ ਨਿਬੇੜਾ ਕਰਦਿਆਂ ਮੁਲਜ਼ਮ ਸ਼ੰਕਰ ਸ਼ਰਮਾ ਅਤੇ ਗੌਤਮ ਸ਼ਰਮਾ ਨੂੰ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਅਤੇ 10-10 ਹਜ਼ਾਰ ਰੁਪਏ ਜੁਰਮਾਨੇ ਦੀ ਸਜਾ ਸੁਣਾਈ ਗਈ ਹੈ। ਸਰਕਾਰੀ ਧਿਰ ਵਜੋਂ ਇਹ ਕੇਸ ਜ਼ਿਲ੍ਹਾ ਅਟਾਰਨੀ ਸੰਜੀਵ ਬੱਤਰਾ ਲੜ ਰਹੇ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਮਾਰਚ 2018 ਵਿੱਚ ਮ੍ਰਿਤਕ ਅਸ਼ੋਕ ਕੁਮਾਰ (50) ਦੀ ਹੱਤਿਆ ਸਬੰਧੀ ਥਾਣਾ ਡੇਰਾਬੱਸੀ ਵਿੱਚ ਕਤਲ ਦਾ ਕੇਸ ਦਰਜ ਕੀਤਾ ਗਿਆ ਸੀ। ਪੁਲੀਸ ਅਨੁਸਾਰ ਉਕਤ ਮਾਮਲੇ ਵਿੱਚ ਨਾਮਜ਼ਦ ਸ਼ੰਕਰ ਸ਼ਰਮਾ ਅਤੇ ਗੌਤਮ ਸ਼ਰਮਾ ਰਿਸ਼ਤੇ ਵਿੱਚ ਜੀਜਾ ਸਾਲਾ ਹਨ। ਜਿਨ੍ਹਾਂ ਨੇ ਸ਼ਰਾਬ ਦੇ ਨਸ਼ੇ ਵਿੱਚ ਪੱਥਰ ਮਾਰ ਕੇ ਅਸ਼ੋਕ ਕੁਮਾਰ ਦੀ ਬੇਰਹਿਮ ਹੱਤਿਆ ਕੀਤੀ ਸੀ। ਪੁਲੀਸ ਅਨੁਸਾਰ ਕਤਲ ਦੀ ਵਜਾ ਰੰਜ਼ਸ਼ ਇਹ ਹੈ ਕਿ ਮ੍ਰਿਤਕ ਅਸ਼ੋਕ ਕੁਮਾਰ ਉਨ੍ਹਾਂ (ਦੋਸ਼ੀਆਂ) ਨੂੰ ਭਈਆ ਕਹਿ ਕੇ ਚਿੜਾ ਰਿਹਾ ਸੀ ਅਤੇ ਪੰਜਾਬ ਤੋਂ ਭੱਜ ਜਾਣ ਕੀ ਗੱਲ ਆਖੀ ਰਿਹਾ ਸੀ।
ਜਾਣਕਾਰੀ ਅਨੁਸਾਰ 15 ਮਾਰਚ 2018 ਨੂੰ ਸਵੇਰੇ ਪੁਲੀਸ ਨੂੰ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਸੀ। ਜਿਸ ਦੀ ਅਗਲੇ ਦਿਨ ਅਸ਼ੋਕ ਕੁਮਾਰ ਦੇ ਰੂਪ ਵਿੱਚ ਪਛਾਣ ਹੋਈ ਸੀ। ਇਸ ਸਬੰਧੀ ਪੁਲੀਸ ਦੇ ਹੱਥ ਅਹਿਮ ਸੁਰਾਗ ਲੱਗੇ ਸਨ। ਜਿਸ ਨੂੰ ਆਧਾਰ ਬਣਾ ਕੇ ਪੁਲੀਸ ਨੇ ਗੌਤਮ ਸ਼ਰਮਾ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਜਦੋਂਕਿ ਸ਼ੰਕਰ ਸ਼ਰਮਾ ਫਰਾਰ ਹੋ ਗਿਆ ਸੀ ਪ੍ਰੰਤੂ ਬਾਅਦ ਵਿੱਚ ਉਸ ਨੂੰ ਵੀ ਕਾਬੂ ਕਰ ਲਿਆ ਗਿਆ ਸੀ। ਇਸ ਮਾਮਲੇ ਦੀ ਸੁਣਵਾਈ ਮੁਹਾਲੀ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਜਸਟਿਸ ਵਿਵੇਕ ਪੁਰੀ ਅਦਾਲਤ ਵਿੱਚ ਚੱਲ ਰਹੀ ਸੀ। ਅੱਜ ਖੁੱਲ੍ਹੀ ਅਦਾਲਤ ਵਿੱਚ ਜੱਜ ਨੇ ਸਰਕਾਰੀ ਵਕੀਲ ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸ਼ੰਕਰ ਸ਼ਰਮਾ ਅਤੇ ਗੌਤਮ ਸ਼ਰਮਾ ਨੂੰ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਅਤੇ 10-10 ਹਜ਼ਾਰ ਰੁਪਏ ਜੁਰਮਾਨੇ ਦੀ ਸਜਾ ਸੁਣਾਈ ਗਈ ਹੈ।

Load More Related Articles
Load More By Nabaz-e-Punjab
Load More In Court and Police

Check Also

ਨਸ਼ਾ ਤਸਕਰੀ ਮਾਮਲਾ: ‘ਸਰਕਾਰ ਜਿੰਨਾ ਮਰਜ਼ੀ ਧੱਕਾ ਕਰ ਲਵੇ ਮੇਰਾ ਮਨੋਬਲ ਨਹੀਂ ਤੋੜ ਸਕਦੀ’: ਮਜੀਠੀਆ

ਨਸ਼ਾ ਤਸਕਰੀ ਮਾਮਲਾ: ‘ਸਰਕਾਰ ਜਿੰਨਾ ਮਰਜ਼ੀ ਧੱਕਾ ਕਰ ਲਵੇ ਮੇਰਾ ਮਨੋਬਲ ਨਹੀਂ ਤੋੜ ਸਕਦੀ’: ਮਜੀਠੀਆ ਮੁਹਾਲੀ ਅਦ…