Share on Facebook Share on Twitter Share on Google+ Share on Pinterest Share on Linkedin ਸ੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਅਕ ਮੁਕਾਬਲਿਆਂ ਦੀ ਲੜੀ ’ਚ ਗੀਤ ਗਾਇਨ ਪ੍ਰਤੀਯੋਗਤਾ 20 ਤੋਂ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 19 ਜੁਲਾਈ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ’ਚ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਦੂਸਰੀ ਪ੍ਰਤੀਯੋਗਤਾ ਗੀਤ ਗਾਇਨ 20 ਜੁਲਾਈ ਤੋਂ ਆਰੰਭ ਹੋਵੇਗੀ। ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਅਤੇ ਸਕੱਤਰ ਸਕੂਲ ਸਿੱਖਿਆ ਸ੍ਰੀ ਕਿ੍ਰਸ਼ਨ ਕੁਮਾਰ ਦੀ ਦੇਖ-ਰੇਖ ਚੱਲ ਰਹੇ ਇੰਨ੍ਹਾਂ ਲੜੀਵਾਰ ਮੁਕਾਬਲਿਆਂ ਦੀ ਸ਼ੁਰੂਆਤ ‘ਸ਼ਬਦ ਗਾਇਨ’ ਪ੍ਰਤੀਯੋਗਤਾ ਨਾਲ ਹੋਈ ਹੈ। ਇਨ੍ਹਾਂ ਵਿੱਚ ਰਾਜ ਭਰ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ 20410 ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਦਾ ਗਾਇਨ ਕਰਕੇ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਸੀ। ਸਿੱਖਿਆ ਵਿਭਾਗ ਦੇ ਬੁਲਾਰੇ ਅਨੁਸਾਰ ਰਾਜ ਸਿੱਖਿਆ, ਸਿਖਲਾਈ ਤੇ ਖੋਜ ਪ੍ਰੀਸ਼ਦ ਵੱਲੋਂ ਕਰਵਾਏ ਜਾ ਰਹੇ ਇੰਨ੍ਹਾਂ ਸਕੂਲ ਪੱਧਰ ਦੇ ਗੀਤ ਗਾਇਨ ਮੁਕਾਬਲਿਆਂ ’ਚ ਹਿੱਸਾ ਲੈਣ ਵਾਲੇ ਪ੍ਰਤੀਯੋਗੀ 20 ਤੋਂ 24 ਜੁਲਾਈ ਰਾਤ 12 ਵਜੇ ਤੱਕ ਆਪਣੀ ਪੇਸ਼ਕਾਰੀ ਦੀਆਂ ਵੀਡੀਓਜ਼ ਸ਼ੋਸ਼ਲ ਮੀਡੀਆ ਦੇ ਵੱਖ-ਵੱਖ ਮਾਧਿਅਮਾਂ ’ਤੇ ਅਪਲੋਡ (ਆਮ ਲੋਕਾਂ ਲਈ) ਕਰ ਸਕਦੇ ਹਨ। ਪ੍ਰਤੀਯੋਗੀ ਆਪਣੇ ਨਾਲ ਵੱਧ ਤੋਂ ਵੱਧ ਦੋ ਸਜ਼ਿੰਦੇ ਰੱਖ ਸਕਦਾ ਹੈ। ਸਾਰੇ ਵਰਗਾਂ ਦੇ ਪ੍ਰਤੀਯੋਗੀ 3 ਤੋਂ 5 ਮਿੰਟ ’ਚ ਗੀਤ ਗਾਇਨ ਕਰਕੇ, ਆਪਣੀ ਦਾਅਵੇਦਾਰੀ ਪੇਸ਼ ਕਰ ਸਕਦੇ ਹਨ। ਗੀਤ ਪੂਰੀ ਤਰ੍ਹਾਂ ਗੁਰ-ਮਰਿਆਦਾ ਤੇ ਨਿਯਮਾਂ ਅਨੁਸਾਰ ਸ੍ਰੀ ਗੁਰੁ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ, ਜੀਵਨ, ਸਿਧਾਂਤਾਂ, ਉਦੇਸ਼ਾਂ, ਉਸਤਤ ਤੇ ਕੁਰਬਾਨੀ ’ਤੇ ਅਧਾਰਤ ਪੇਸ਼ ਕੀਤੇ ਜਾਣਗੇ। 25 ਜੁਲਾਈ ਨੂੰ ਵੱਖ-ਵੱਖ ਸਕੂਲਾਂ ਦੇ ਪਹਿਲੇ ਸਥਾਨ ’ਤੇ ਰਹਿਣ ਵਾਲੇ ਪ੍ਰਤੀਯੋਗੀਆਂ ਦੀਆਂ ਵੀਡੀਓਜ਼ ਦੇ ਲਿੰਕ ਅਤੇ ਬਾਕੀ ਪ੍ਰਤੀਯੋਗੀਆਂ ਦੇ ਵੇਰਵੇ ਸਬੰਧਤ ਸਕੂਲ ਮੁਖੀ ਤੇ ਅਧਿਆਪਕ ਵਿਭਾਗ ਦੀ ਤਕਨੀਕੀ ਟੀਮ ਵੱਲੋਂ ਦਿੱਤੇ ਗਏ ਗੂਗਲ ਫਾਰਮ ’ਚ ਭਰਨਗੇ। ਇਸ ਤੋਂ ਅੱਗੇ ਬਲਾਕ, ਜ਼ਿਲ੍ਹਾ ਤੇ ਰਾਜ ਪੱਧਰੀ ਨਤੀਜਿਆਂ ਦੀ ਪ੍ਰਕਿਰਿਆ ਆਰੰਭ ਹੋਵੇਗੀ। ਗੀਤ ਗਾਇਨ ਮੁਕਾਬਲੇ ਨੂੰ ਵੀ ਸ਼ਬਦ ਗਾਇਨ ਵਾਂਗ ਹੀ ਵਿਦਿਆਰਥੀਆਂ ਵੱਲੋਂ ਵੱਡਾ ਹੁੰਗਾਰਾ ਮਿਲਣ ਦੀ ਸੰਭਾਵਨਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ